ਮਨੀਲਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਮਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਗੁਰਵਿੰਦਰ ਸਿੰਘ ਜ਼ਿਲ੍ਹਾ ਫਰੀਦਕੋਟ ਦੇ ਸਾਦਿਕ ਨੇੜੇ ਪਿੰਡ ਮਾਨ ਮਰਾੜ ਦਾ ਵਸਨੀਕ ਸੀ।
ਇਹ ਵੀ ਪੜ੍ਹੋ :‘ਪਾਕਿ ‘ਤੇ ਦੋਸ਼ ਲਗਾਉਣ ਤੋਂ ਪਹਿਲਾਂ ਭਾਰਤ ਸਬੂਤ ਦੇਵੇ’, ਪਹਿਲਗਾਮ ਹਮ/ਲੇ ‘ਤੇ ਸ਼ਾਹਿਦ ਅਫਰੀਦੀ ਦਾ ਵਿ.ਵਾ/ਦਿਤ ਬਿਆਨ
ਜਾਣਕਾਰੀ ਮੁਤਾਬਕ ਗੁਰਵਿੰਦਰ 2 ਸਾਲ ਪਹਿਲਾਂ ਰੋਜ਼ਗਾਰ ਦੀ ਭਾਲ ਵਿਚ ਮਨੀਲਾ ਗਿਆ ਸੀ, ਜਿਥੇ ਉਸ ਦਾ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਜਾਣਕਾਰੀ ਮਨੀਲਾ ਰਹਿੰਦੇ ਗੁਰਵਿੰਦਰ ਦੇ ਰਿਸ਼ਤੇਦਾਰ ਵੱਲੋਂ ਦਿੱਤੀ ਗਈ। ਇਹ ਵੀ ਕਿਹਾ ਜਾ ਰਿਹਾ ਕਿ ਲੁੱਟ ਦੀ ਨੀਅਤ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























