ਐਡਮਿੰਟਨ ਦੇ ਰਹਿਣ ਵਾਲੇ ਬਰਿੰਦਰ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਇਸ ਹਮਲੇ ਵਿੱਚ ਉਸ ਦੀ 21 ਸਾਲਾ ਧੀ ਵੀ ਜ਼ਖ਼ਮੀ ਹੋ ਗਈ।
ਬਰਿੰਦਰ ਸਿੰਘ ਮੂਲ ਤੌਰ ‘ਤੇ ਹੁਸ਼ਿਆਰਪੁਰ, ਪੰਜਾਬ ਦਾ ਰਹਿਣ ਵਾਲਾ ਸੀ ਅਤੇ ਇੱਥੇ ਆਪਣੇ ਪਰਿਵਾਰ ਨਾਲ ਐਡਮਿੰਟਨ ਵਿੱਚ ਰਹਿੰਦਾ ਸੀ। ਇਹ ਘਟਨਾ 1 ਜਨਵਰੀ 2023 ਨੂੰ ਸਵੇਰੇ 2.45 ਵਜੇ 16ਵੀਂ ਐਵੇਨਿਊ ਅਤੇ 38ਵੀਂ ਸਟਰੀਟ ‘ਤੇ ਵਾਪਰੀ ਦੱਸੀ ਜਾਂਦੀ ਹੈ।
ਇਹ ਵੀ ਪੜ੍ਹੋ : ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਸਹਾਇਕ ਨੂੰ ਵਿਜੀਲੈਂਸ ਨੇ 5000 ਦੀ ਰਿਸ਼ਵਤ ਲੈਂਦੇ ਕੀਤਾ ਕਾਬੂ
ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਪਰ ਉਨ੍ਹਾਂ ਦਾ ਇੱਕ ਟਰੱਕ ਸੜਿਆ ਹੋਇਆ ਮਿਲਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: