ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਕੁਝ ਰੈਲੀਆਂ ਹੋਣ ਵਾਲੀਆਂ ਹਨ। PM ਮੋਦੀ ਦੀ ਰੈਲੀ ਤੋਂ ਪਹਿਲਾਂ ਕਾਂਗਰਸੀ ਸਾਂਸਦ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੀਐੱਮ ਹੈਲੀਕਾਪਟਰ ਜਾਂ ਪਲੇਨ ਨਾਲ ਆ ਸਕਦੇ ਹਨ ਕਿਉਂਕਿ ਉਨ੍ਹਾਂ ਨੂੰ ਅਜੇ ਵੀ ਸੜਕ ‘ਤੇ ਦਿੱਕਤ ਹੋ ਸਕਦੀ ਹੈ। ਉਨ੍ਹਾਂ ਨੇ 1 ਸਾਲ ਤੋਂ ਵੱਧ ਪੰਜਾਬੀਆਂ ਨੂੰ ਸੜਕ ‘ਤੇ ਰੱਖਿਆ 750 ਕਿਸਾਨਾਂ ਨੇ ਆਪਣਾ ਬਲਿਦਾਨ ਦਿੱਤਾ। ਲੋਕ ਕਿਵੇਂ ਭੁੱਲ ਸਕਦੇ ਹਨ? ਇਸ ਲਈ ਚੰਗਾ ਹੈ ਕਿ ਉਹ ਹਵਾਈ ਮਾਰਗ ਤੋਂ ਆਉਣ।
ਦੱਸ ਦੇਈਏ ਕਿ ਕਾਂਗਰਸ ਸਾਂਸਦ ਇਥੇ ਕਿਸਾਨ ਅੰਦੋਲਨ ਦੀ ਗੱਲ ਕਰ ਰਹੇ ਸਨ। ਪੰਜਾਬ ਤੋਂ ਆਏ ਕਿਸਾਨਾਂ ਨੇ ਮਹੀਨਿਆਂ ਤੱਕ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਸੀ। ਬਾਅਦ ਵਿਚ ਕੇਂਦਰ ਸਰਕਾਰ ਨੇ ਇਨ੍ਹਾਂ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲਿਆ ਸੀ।
ਜਨਵਰੀ ਦੇ ਮਹੀਨੇ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਿਰੋਜ਼ਪੁਰ ਦੌਰੇ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਸੀ। ਪੀਐੱਮ ਮੋਦੀ ਦਾ ਕਾਫਲਾ ਫਿਰੋਜ਼ਪੁਰ ਤੋਂ ਪਹਿਲਾਂ ਹੀ ਇਕ ਫਲਾਈਓਵਰ ‘ਤੇ ਲਗਭਗ 15-20 ਮਿੰਟ ਤੱਕ ਲਈ ਫਸ ਗਿਆ ਸੀ। ਭਾਜਪਾ ਨੇਤਾਵਾਂ ਨੂੰ ਇਸ ਨੂੰ ਗੰਭੀਰ ਗਲਤੀ ਦੱਸਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਗੌਰਤਲਬ ਹੈ ਕਿ PM ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆਸੀ। ਅਦਾਲਤ ਨੇ ਇਸ ਮਾਮਲੇ ਦੀ ਜਾਂਚ ਲਈ 5 ਮੈਂਬਰੀ ਕਮੇਟੀ ਬਣਾਈ ਸੀ।