ਊਰਜਾ ਸੰਭਾਲ ਦੇ ਖੇਤਰ ਵਿਚ ਪੰਜਾਬ ਨੇ ਵੱਡੀ ਉਪਲਬਧੀ ਹਾਸਲ ਕੀਤੀ ਹੈ। ਦੇਸ਼ ਭਰ ਵਿਚੋਂ ਪੰਜਾਬ ਨੇ ਦੂਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਸੂਬੇ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜਾਰੀ ਵਰਗ ਵਿੱਚ ਦੇਸ਼ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰ 2025 ਸਮਾਰੋਹ ਵਿਚ ਰਾਸ਼ਟਰਪਤੀ ਸ਼੍ਰੀਮਤੀ ਦਰੋਪਦੀ ਮੁਰਮੂ ਪਾਸੋਂ ਇਹ ਅਹਿਮ ਪੁਰਸਕਾਰ ਹਾਸਲ ਕੀਤਾ।
ਇਹ ਵੀ ਪੜ੍ਹੋ : ਸਿਡਨੀ ਦੇ ਬੋਂਡੀ ਬੀਚ ‘ਤੇ 2 ਨੌਜਵਾਨਾਂ ਵੱਲੋਂ ਕੀਤੀ ਗਈ ਫਾ.ਇਰਿੰ/ਗ, ਕਰੀਬ 10 ਲੋਕਾਂ ਦੀ ਮੌ.ਤ, ਕਈ ਜ਼ਖਮੀ
ਪੁਰਸਕਾਰ ਹਾਸਲ ਕਰਨ ਦੇ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰ 2025 ਸਮਾਰੋਹ ਵਿਚ ਰਾਸ਼ਟਰਪਤੀ ਸ਼੍ਰੀਮਤੀ ਦਰੋਪਦੀ ਮੁਰਮੂ ਪਾਸੋਂ ਇਹ ਅਹਿਮ ਪੁਰਸਕਾਰ ਪ੍ਰਾਪਤ ਕੀਤਾ। ਇਸ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਦਾ ਜਿਕਰ ਕਰਦਿਆਂ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਖੇਤੀਬਾੜ੍ਹੀ ਖੇਤਰ ਵਿਚ 18000 ਸੂਰਜੀ ਊਰਜਾ ਵਾਲੇ ਪੰਪ ਲਗਾਏ ਚੁੱਕੇ ਹਨ ਅਤੇ ਇਸ ਗਿਣਤੀ ਨੂੰ ਹੋਰ ਵਧਾਉਣ ਲਈ ਕੋਸ਼ਿਸ਼ਾਂ ਜਾਰੀ ਹਨ। ਇਨ੍ਹਾਂ ਤੋਂ ਇਲਾਵਾ ਛੋਟੇ ਤੇ ਦਰਮਿਆਨੇ ਉਦਯੋਗਿਕ ਯੂਨਿਟ ਵਰਗ ਤਹਿਤ ਵੇਰਕਾ ਪਲਾਂਟਾਂ ਵਿਚ 185 ਊਰਜਾਕੁਸ਼ਲ ਤਕਨੀਕ ਦੀਆਂ ਮੋਟਰਾਂ ਲਗਾਈਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਸੂਬੇ ਦੀਆਂ ਸਰਕਾਰੀ ਇਮਾਰਤਾਂ ਵਿਚ ਸੂਰਜੀ ਊਰਜਾ ਦੇ 35 ਮੈਗਾਵਾਟ ਦੀ ਸਮਰੱਥਾ ਦੇ ਰੂਫਟਾਪ ਪ੍ਰਾਜੈਕਟ ਸਫਲਤਾਪੂਰਵਕ ਸਥਾਪਤ ਕੀਤੇ ਹਨ।
ਵੀਡੀਓ ਲਈ ਕਲਿੱਕ ਕਰੋ -:
























