ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਇੱਕ ਹੋਰ ਐਕਸ਼ਨ ਲੈਂਦੇ ਹੋਏ ਪਟਿਆਲਾ ਵਿੱਚ ਕਣਕ ਦੀਆਂ ਬੋਰੀਆਂ ਤੇ ਕਰੋੜਾਂ ਦਾ ਗਬਨ ਕਰਨ ਦੇ ਦੋਸ਼ ਵਿੱਚ ਤਾਇਨਾਤ ਪਨਸਪ ਦੇ ਇੰਸਪੈਕਟਰ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪਨਸਪ ਦੀ ਮੈਨੇਜਿੰਗ ਡਾਇਰੈਕਟਰ ਅੰਮ੍ਰਿਤ ਕੌਰ ਗਿੱਲ ਨੇ ਪਟਿਆਲਾ-1 ਸੈਂਟਰ (ਜ਼ਿਲ੍ਹਾ ਪਟਿਆਲਾ) ਵਿੱਚ ਤਾਇਨਾਤ ਇੰਸਪੈਕਟਰ ਗਰੇਡ-1 ਗੁਰਿੰਦਰ ਸਿੰਘ ਨੂੰ ਬਰਖਾਸਤ ਕਰ ਦਿੱਤਾ ਹੈ। ਉਸ ‘ਤੇ 20294 ਕਣਕ ਦੀਆਂ ਬੋਰੀਆਂ ਅਤੇ ਕਰੀਬ 3 ਕਰੋੜ ਰੁਪਏ ਦੇ ਹੋਰ ਸਟਾਕ ਦਾ ਗਬਨ ਕਰਨ ਦੇ ਦੋਸ਼ ਲੱਗੇ ਹਨ।
ਵੀਡੀਓ ਲਈ ਕਲਿੱਕ ਕਰੋ -: