ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਕਸਬਾ ਫੂਲ ਟਾਊਨ ਨਾਲ ਸਬੰਧਤ ਰਾਧਿਕਾ ਸ਼ਰਮਾ ਨੇ ਗਿੰਨੀਜ਼ ਵਰਲਡ ਰਿਕਾਰਡ ਬਣਾਇਆ ਹੈ। ਰਾਧਿਕਾ ਨੇ ਟੱਚਸਕਰੀਨ ਮੋਬਾਈਲ ਫ਼ੋਨ ਤੇ ਹੱਥ ਦੀ ਸਿਰਫ਼ ਇਕ ਉਂਗਲੀ ਨਾਲ ਏ ਤੋਂ ਜ਼ੈਡ ਤੱਕ ਅੰਗਰੇਜ਼ੀ ਵਰਣਮਾਲਾ ਸੱਭ ਤੋਂ ਤੇਜ਼ ਰਫ਼ਤਾਰ ਅਤੇ ਸੱਭ ਤੋਂ ਘੱਟ ਸਮੇਂ 4.57 ਸੈਕਿੰਡ ਵਿਚ ਟਾਈਪ ਕੀਤਾ, ਜਿਸ ਤੋਂ ਬਾਅਦ ਉਸ ਦਾ ਨਾਮ ਗਿੰਨੀਜ਼ ਵਰਲਡ ਰਿਕਾਰਡ ‘ਚ ਦਰਜ ਹੋਇਆ ਹੈ। ਰਾਧਿਕਾ ਨੇ ਯੂਨਾਈਟਿਡ ਅਰਬ ਅਮੀਰਾਤ ਦੇ ਮਿਕਾਇਲ ਫਿਰਾਜ਼ ਦੇ ਗਿੰਨੀਜ਼ ਵਰਲਡ ਰਿਕਾਰਡ ਨੂੰ ਤੋੜਿਆ ਹੈ।
ਰਾਧਿਕਾ ਸ਼ਰਮਾ ਚੰਡੀਗੜ੍ਹ ਦੇ ਸੇਂਟ ਜੇਵੀਅਰਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਹੈ। ਹਾਲਾਂਕਿ ਉਸ ਨੇ ਇਹ ਰਿਕਾਰਡ 15 ਜਨਵਰੀ 2023 ਨੂੰ ਬਣਾ ਲਿਆ ਸੀ, ਪ੍ਰੰਤੂ ਗਿੰਨੀਜ਼ ਵਰਲਡ ਰਿਕਾਰਡ ਦੀ ਰਿਕਾਰਡ ਮੈਨੇਜਮੈਂਟ ਟੀਮ ਵਲੋਂ ਪੂਰੇ ਤਕਨੀਕੀ ਮੁਲਾਂਕਣ ਤੋਂ ਬਾਅਦ 6 ਜੂਨ ਨੂੰ ਅਪਣੀ ਅਧਿਕਾਰਤ ਵੈੱਬਸਾਈਟ ਉਪਰ ਇਹ ਰਿਕਾਰਡ ਕਾਇਮ ਹੋਣ ਦਾ ਰਸਮੀਂ ਐਲਾਨ ਕਰ ਦਿਤਾ।
ਇਹ ਵੀ ਪੜ੍ਹੋ : ਸ੍ਰੀਨਗਰ-ਜੰਮੂ ਇੰਡੀਗੋ ਜਹਾਜ਼ ਪਹੁੰਚਿਆ ਪਾਕਿਸਤਾਨ, 15 ਮਿੰਟ ਤੱਕ ਪਾਕਿ ਹਵਾਈ ਖੇਤਰ ‘ਚ ਰਿਹਾ
ਰਾਧਿਕਾ ਸ਼ਰਮਾ ਦੇ ਪਿਤਾ ਗੌਤਮ ਰਿਸ਼ੀ ਪੰਜਾਬ ਸਰਕਾਰ ਦੇ ਸਿਹਤ ਤੇ ਪ੍ਰਵਾਰ ਭਲਾਈ ਵਿਭਾਗ ਵਿਚ ਤਾਇਨਾਤ ਹਨ ਅਤੇ ਉਸ ਨੇ ਇਹ ਗਿੰਨੀਜ਼ ਵਰਲਡ ਰਿਕਾਰਡ ਅਪਣੇ ਪਿਤਾ ਤੋਂ ਪ੍ਰੇਰਿਤ ਹੋ ਕੇ ਬਣਾਇਆ ਹੈ। ਰਾਧਿਕਾ ਦੇ ਪਿਤਾ ਗੌਤਮ ਰਿਸ਼ੀ ਅਤੇ ਮਾਂ ਮਨਪ੍ਰੀਤ ਸ਼ਰਮਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੇਟੀ ਬਹੁਤ ਹੀ ਸਮਝਦਾਰ ਲੜਕੀ ਹੈ ਅਤੇ ਹਮੇਸ਼ਾ ਨਵਾਂ ਗਿਆਨ ਪ੍ਰਾਪਤ ਕਰਨ ਲਈ ਉਤਸ਼ਾਹਤ ਰਹਿੰਦੀ ਹੈ।
ਵੀਡੀਓ ਲਈ ਕਲਿੱਕ ਕਰੋ -: