ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਦੂਜੀ ਵਾਰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਡਾ.ਗੁਰਪ੍ਰੀਤ ਕੌਰ ਨਾਲ ਹੋ ਰਿਹਾ ਹੈ। ਜਿਵੇਂ ਹੀ ਮੁੱਖ ਮੰਤਰੀ ਦੇ ਵਿਆਹ ਦੀ ਖਬਰ ਸਾਹਮਣੇ ਆਈ, ਸੀ.ਐੱਮ. ਮਾਨ ਨੂੰ ਸਿਆਸਤਦਾਨਾਂ, ਮੰਤਰੀਆਂ ਤੇ ਕਲਕਾਰਾਂ ਵੱਲੋਂ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ।

‘ਆਪ’ ਆਗੂ ਰਾਘਵ ਚੱਢਾ ਨੇ ਵੀ ਮੁੱਖ ਮੰਤਰੀ ਮਾਨ ਨੂੰ ਵਿਆਹ ਦੀ ਵਧਾਈ ਦਿੱਤੀ। ਉਨ੍ਹਾਂ ਟਵੀਟ ਕਰਦਿਆਂ ਕਿਹਾ-‘ਛੋਟੇ ਦਾ ਨੰਬਰ ਵੱਡੇ ਤੋਂ ਬਾਅਦ ਹੀ ਆਉਂਦਾ ਹੈ। ਮਾਨ ਸਾਬ੍ਹ ਅਤੇ ਡਾ. ਗੁਰਪ੍ਰੀਤ ਕੌਰ ਨੂੰ ਵਿਆਹ ਦੀ ਬਹੁਤ-ਬਹੁਤ ਵਧਾਈ ਹੋਵੇ।’

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਆਹ ਦੀ ਵਧਾਈ ਦਿੱਤੀ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ‘ਡਾ. ਗੁਰਪ੍ਰੀਤ ਕੌਰ ਨਾਲ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ CM ਮਾਨ ਨੂੰ ਬਹੁਤ-ਬਹੁਤ ਵਧਾਈ।’

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਆਹ ਦੀ ਵਧਾਈ ਦਿੱਤੀ। ਜਿਸ ਤੋਂ ਬਾਅਦ CM ਮਾਨ ਨੇ ਟਵੀਟ ਜ਼ਰੀਏ ਉਨ੍ਹਾਂ ਦਾ ਧੰਨਵਾਦ ਕੀਤਾ।
ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “























