ਚੰਡੀਗੜ੍ਹ: ‘ਆਪ’ ਦੇ ਕੌਮੀ ਬੁਲਾਰੇ ਅਤੇ ਵਿਧਾਇਕ ਰਾਘਵ ਚੱਢਾ ਨੇ ਉਨ੍ਹਾਂ ਖਬਰਾਂ ਨੂੰ ਖਾਰਜ ਕਰ ਦਿੱਤਾ ਜਿਸ ਵਿਚ ਕਿਹਾ ਜਾ ਰਿਹਾ ਹੈ ਕਿ ਅਕਾਲੀ ਦਲ ਸੰਯੁਕਤ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਹੋਣ ਜਾ ਰਿਹਾ ਹੈ।
ਰਾਘਵ ਚੱਢਾ ਨੇ ਟਵੀਟ ਕੀਤਾ ਕਿ ਆਮ ਆਦਮੀ ਪਾਰਟੀ ਪੰਜਾਬ ਦਾ ਸਹਿ ਇੰਚਾਰਜ ਹੋਣ ਦੇ ਨਾਤੇ, ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਨਾ ਤਾਂ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਗੱਠਜੋੜ ਬਾਰੇ ਕੋਈ ਫੈਸਲਾ ਲਿਆ ਗਿਆ ਹੈ ਅਤੇ ਨਾ ਹੀ ਅਸੀਂ ਇਸ ਬਾਰੇ ਕੋਈ ਵਿਚਾਰ-ਵਟਾਂਦਰੇ ਚੱਲ ਰਿਹਾ ਹੈ।
ਅਕਾਲੀ ਦਲ ਸੰਯੁਕਤ ਦੇ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਨੇ ਅਜਿਹੀਆਂ ਖਬਰਾਂ ਦਾ ਹਵਾਲਾ ਦਿੰਦੇ ਹੋਏ ਸਪੱਸ਼ਟੀਕਰਨ ਦਿੱਤਾ ਕਿ ਇਸ ‘ਚ ਕੋਈ ਸੱਚਾਈ ਨਹੀਂ ਹੈ ਕਿ ਅਕਾਲੀ ਦਲ ਸੰਯੁਕਤ ਤੇ ‘ਆਪ’ ਵਿਚਾਲੇ ਕੋਈ ਗਠਜੋੜ ਹੋਣ ਜਾ ਰਿਹਾ ਹੈ ਜਾਂ ਇਸ ਸਬੰਧੀ ਕੋਈ ਗੱਲਬਾਤ ਚੱਲ ਰਹੀ ਹੈ।
ਇਹ ਵੀ ਪੜ੍ਹੋ : ਮੋਗਾ ਪੁਲਿਸ ਨੇ ਕਤਲ ਮਾਮਲੇ ਦੀ ਸੁਲਝਾਈ ਗੁੱਥੀ, ਪਤਨੀ ਹੀ ਨਿਕਲੀ ਪਤੀ ਦੀ ਕਾਤਲ, ਪ੍ਰੇਮੀ ਨਾਲ ਮਿਲ ਕੇ ਦਿੱਤਾ ਵਾਰਦਾਤ ਨੂੰ ਅੰਜ਼ਾਮ