ਰਾਜ ਸਭਾ ਸਾਂਸਦ ਰਾਘਵ ਚੱਢਾ ਨੂੰ 25 ਜਨਵਰੀ 2023 ਨੂੰ ਲੰਡਨ ਵਿੱਚ ਵੱਕਾਰੀ ਇੰਡੀਆ ਯੂਕੇ ਅਚੀਵਰਜ਼ ਆਨਰਜ਼ ਵਿੱਚ “ਆਊਟਸਟੈਂਡਿੰਗ ਅਚੀਵਰ” ਐਵਾਰਡ ਨਾਲ ਸਨਮਾਨਤ ਕੀਤਾ ਜਾਵੇਗਾ। ਰਾਘਵ ਨੂੰ “ਸਰਕਾਰ ਅਤੇ ਰਾਜਨੀਤੀ” ਸ਼੍ਰੇਣੀ ਲਈ “ਆਊਟਸਟੈਂਡਿੰਗ ਅਚੀਵਰ” ਵਜੋਂ ਚੁਣਿਆ ਗਿਆ ਹੈ।
ਇਹ ਸਨਮਾਨ ਉਨ੍ਹਾਂ ਵਿਅਕਤੀਆਂ ਨੂੰ ਦਿੱਤਾ ਜਾਂਦਾ ਹੈ ਜੋ ਲੋਕਤੰਤਰ ਅਤੇ ਨਿਆਂ ਨੂੰ ਅਨੁਭਵ ਕਿਵੇਂ ਕੀਤਾ ਜਾਂਦਾ ਹੈ ਅਤੇ ਲੋਕਾਂ ਦੀ ਭਲਾਈ ਲਈ ਇੱਕੱਠੇ ਚੁਨੌਤੀਪੂਰਨ ਸਮਾਜਿਕ ਸਮੱਸਿਆਵਾਂ ਨਾਲ ਕਿਵੇਂ ਨਜਿੱਠਿਆ ਜਾਂਦਾ ਹੈ, ਇਸ ਵਿੱਚ ਵਧੀਆ ਪ੍ਰਦਰਸ਼ਨ ਕਰ ਰਹੇ ਹਨ।
ਦੱਸ ਦੇਈਏ ਕਿ ਚੱਢਾ ਨੇ ਲੰਡਨ ਸਕੂਲ ਆਫ ਇਕਨਾਮਿਕਸ (LSE) ਤੋਂ ਪੜ੍ਹਾਈ ਕੀਤੀ ਹੈ। ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੇ ਲੰਡਨ ਵਿੱਚ ਇੱਕ ਬੁਟੀਕ ਵੇਲਥ ਮੈਨੇਜਮੈਂਟ ਫਰਮ ਦੀ ਸਥਾਪਨਾ ਕੀਤੀ। ਫਿਰ ਉਹ ਭਾਰਤ ਵਾਪਸ ਪਰਤੇ ਅਤੇ ਇੱਕ ਨੌਜਵਾਨ ਵਰਕਰ ਵਜੋਂ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਦੀ ਮੰਗ ਕਰਦੇ ਹੋਏ ਇੰਡੀਆ ਅਗੇਂਸਟ ਕਰੱਪਸ਼ਨ ਮੂਵਮੈਂਟ ਵਿੱਚ ਸ਼ਾਮਲ ਹੋ ਗਏ। ਅੰਦੋਲਨ ਨੇ ਬਾਅਦ ਵਿੱਚ ਆਮ ਆਦਮੀ ਪਾਰਟੀ (ਆਪ) ਦਾ ਰੂਪ ਲੈ ਲਿਆ, ਜਿਸ ਦੀ ਅਗਵਾਈ ਅੰਦੋਲਨ ਦੇ ਪ੍ਰਮੁੱਖ ਚਿਹਰਿਆਂ ਵਿੱਚੋਂ ਇੱਕ ਅਰਵਿੰਦ ਕੇਜਰੀਵਾਲ ਨੇ ਕੀਤਾ।
ਇੱਕ ਨੌਜਵਾਨ ਆਗੂ ਵਜੋਂ ਚੱਢਾ ‘ਆਪ’ ਦੇ ਬਾਨੀ ਮੈਂਬਰ ਬਣੇ ਅਤੇ ਕੇਜਰੀਵਾਲ ਦੇ ਮਾਰਗਦਰਸ਼ਨ ਅਤੇ ਸਲਾਹ ਤਹਿਤ ਕੰਮ ਕੀਤਾ। ਸਖਤ ਮਿਹਨਤ ਅਤੇ ਸਮਰਪਣ ਭਰੇ ਚੱਢਾ ਨੇ ਬਹੁਤ ਹੀ ਘੱਟ ਉਮਰ ਵਿੱਚ ਭਾਰਤੀ ਸਿਆਸਤ ਵਿੱਚ ਆਪਣੀ ਪਛਾਣ ਬਣਾਇਆ। 2022 ਵਿੱਚ ਸਿਰਫ 33 ਸਾਲ ਦੀ ਉਮਰ ਵਿੱਚ, ਉਹ ਭਾਰਤੀ ਸੰਸਦ ਦੇ ਉੱਚ ਸਦਨ, ਰਾਜ ਸਭਾ ਵਿੱਚ ਸੰਸਦ ਦੇ ਸਭ ਤੋਂ ਘੱਟ ਉਮਰ ਦੇ ਉਮਰ ਬਣੇ, ਜਿਥੇ ਉਹ ਪੰਜਾਬ ਦੀ ਨੁਮਾਇਂਦਿਗੀ ਕਰਦੇ ਹਨ।
ਐਵਾਰਡ ਸਮਾਰੋਹ 25 ਜਨਵਰੀ 2023 ਨੂੰ ਲੰਦਨ ਵਿੱਚ ਆਯੋਜਿਤ ਕੀਤਾ ਜਾਏਗਾ। ਇਹ ਸਮਾਰੋਹ (ਐੱਨ.ਆਈ.ਐੱਸ.ਏ.ਯੂ. ਯੂਕੇ) ਵੱਲੋਂ ਭਾਰਤ ਵਿੱਚ ਬ੍ਰਿਟਿਸ਼ ਕਾਊਂਸਲ ਦੇ ਨਾਲ ਸਾਂਝੇਦਾਰੀ ਵਿੱਚ ਆਯੋਜਿਤ ਕੀਤਾ ਗਿਆ ਹੈ। ਸਮਾਰੋਹ ਯੋਕੇ ਸਰਕਾਰ ਦੇ ਕੌਮਾਂਤਰੀ ਵਪਾਰ ਵਿਭਾਗ ਅਤੇ ਯੂਕੇ ਦੇ ਉੱਚ ਸਿੱਖਿਆ ਖੇਤਰ ਵੱਲੋਂ ਸਮਰਥਿਤ ਹੈ। ਇਕ ਸਾਲ ਅੰਦਰ ਚੱਢਾ ਨੂੰ ਇਹ ਦੂਜਾ ਕੌਮਾਂਤਰੀ ਸਨਮਾਨ ਮਿਲਣ ਜਾ ਰਿਹਾ ਹੈ। ਪਿਛਲੇ ਸਾਲ, ਉਨ੍ਹਾਂ ਨੂੰ ਸਭ ਤੋਂ ਮੰਨੇ-ਪ੍ਰਮੰਨੇ ਵਿਸ਼ਵ ਆਰਥਿਕ ਮੰਚ ਵੱਲੋਂ ਯੰਗ ਗਲੋਬਲ ਲੀਡਰ ਵਜੋਂ ਸਨਮਾਨਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਆਉਣ ਦੀ ਖੁਸ਼ੀ! ਤਲਵਾਰ ਨਾਲ ਕੇਕ ਕੱਟ ਕੇ ਮਨਾਇਆ ਪੈਰੋਲ ਦਾ ਜਸ਼ਨ
ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰਜ਼ ਅਵਾਰਡ ਪ੍ਰਾਪਤ ਕਰਨ ‘ਤੇ ਰਾਘਵ ਚੱਢਾ ਨੇ ਕਿਹਾ ਕਿ ਇਹ ਐਵਾਰਡ ਕਿਸੇ ਵਿਅਕਤੀ ਦੀਆਂ ਪ੍ਰਾਪਤੀਆਂ ਦੀ ਮਾਨਤਾ ਨਹੀਂ ਹੈ, ਸਗੋਂ ਮੇਰੇ ਨੇਤਾ ਅਰਵਿੰਦ ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਗਈ ਰਾਜਨੀਤੀ ਦਾ ਇੱਕ ਨਵਾਂ ਬ੍ਰਾਂਡ ਦੀ ਮਾਨਤਾ ਹੈ। ਭਾਰਤ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਸਿਆਸੀ ਸਟਾਰ ਅਪ, ਆਮ ਆਦਮੀ ਪਾਰਟੀ, ਸੱਚਮੁੱਚ ਆਪਣੇ ਲੋਕਾਂ ਦਾ ਨੁਮਾਇੰਦਾ ਹੈ।
ਚੱਢਾ ਨੇ ਕਿਹਾ ਕਿ ਮੈਂ ਇਹ ਐਵਾਰਡ ਸਾਡੇ ਨੇਤਾ ਅਰਵਿੰਦ ਕੇਜਰੀਵਾਲ ਜੀ ਅਤੇ ਉਨ੍ਹਾਂ ਲੋਕਾਂ ਨੂੰ ਸਮਰਪਿਤ ਕਰਦਾ ਹਾਂ ਜਿਨ੍ਹਾਂ ਨੇ ਇਸ ਪਾਰਟੀ ਨੂੰ ਬਣਾਉਣ ਲਈ ਅਣਥੱਕ ਮਿਹਨਤ ਕੀਤੀ ਹੈ। ਇਹ ਐਵਾਰਡ ਮੈਨੂੰ ਹੋਰ ਸਖ਼ਤ ਮਿਹਨਤ ਕਰਨ ਅਤੇ ਆਪਣੀ ਸਮਰੱਥਾ ਮੁਤਾਬਕ ਆਪਣੇ ਦੇਸ਼ ਦੇ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗਾ।
ਵੀਡੀਓ ਲਈ ਕਲਿੱਕ ਕਰੋ -: