ਪੰਜਾਬ ‘ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਅੱਜ ਆਖਰੀ ਦਿਨ ਹੈ। ਪਠਾਨਕੋਟ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਮੈਂ ਭਗਵੰਤ ਮਾਨ ਜੀ ਨੂੰ ਪਸੰਦ ਕਰਦਾ ਹਾਂ ਪਰ ਪੰਜਾਬ ਨੂੰ ਰਿਮੋਟ ਕੰਟਰੋਲ ਨਾਲ ਨਹੀਂ ਚੱਲਣ ਦੇਣਾ।
ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਤੁਸੀਂ ਲੋਕ ਸਭਾ ‘ਚ ਮੇਰੇ ਨਾਲ ਬੈਠੇ ਸੀ। ਤੁਹਾਡੇ ਅਤੇ ਅਰਵਿੰਦ ਕੇਜਰੀਵਾਲ ਵਿੱਚ ਬਹੁਤ ਫਰਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦਿੱਲੀ ਤੋਂ ਨਹੀਂ ਚਲਾਉਣਾ ਚਾਹੀਦਾ। ਜਨਤਾ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਤੁਸੀਂ ਬਹੁਤ ਸਮਰਥਨ ਦਿੱਤਾ ਹੈ ਕਿ ਤੁਸੀਂ ਨਫਰਤ ਦੇ ਬਾਜ਼ਾਰ ‘ਚ ਪਿਆਰ ਦੀ ਦੁਕਾਨ ਖੋਲ੍ਹ ਦਿੱਤੀ ਹੈ।
ਇਹ ਵੀ ਪੜ੍ਹੋ : ਮੰਦਭਾਗੀ ਖਬਰ : ਅਮਰੀਕਾ ’ਚ ਸੜਕ ਹਾਦਸੇ ਦੌਰਾਨ 53 ਸਾਲਾ ਪੰਜਾਬੀ ਵਿਆਕਤੀ ਦੀ ਮੌ.ਤ
ਦੱਸ ਦੇਈਏ ਕਿ ਇਸ ਮੌਕੇ ‘ਤੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਵੀ ਮੌਜੂਦ ਸਨ। ਰਾਹੁਲ ਗਾਂਧੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਪੰਜਾਬ ਨੂੰ ਰਿਮੋਟ ਕੰਟਰੋਲ ਨਾਲ ਨਾ ਚੱਲਣ ਦੇਣ।
ਵੀਡੀਓ ਲਈ ਕਲਿੱਕ ਕਰੋ -: