ਕਾਂਗਰਸ ਨੇਤਾ ਰਾਹੁਲ ਗਾਂਧੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਉਸ ਦੀਆਂ ਨੀਤੀਆਂ ‘ਤੇ ਲਗਾਤਾਰ ਨਿਸ਼ਾਨਾ ਸਾਧ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇੱਕ ਦਿਨ ਪਹਿਲਾਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੇ ਫੈਸਲੇ ਤੋਂ ਬਾਅਦ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਕਿਹਾ ਕਿ ਹੁਣ ਚੀਨੀ ਕਬਜ਼ੇ ਦੀ ਸੱਚਾਈ ਨੂੰ ਵੀ ਸਵੀਕਾਰ ਕਰਨਾ ਚਾਹੀਦਾ ਹੈ।
ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਸੰਸਦ ਮੈਂਬਰ ਰਾਹੁਲ ਗਾਂਧੀ ਦੋਸ਼ ਲਗਾਉਂਦੇ ਰਹੇ ਹਨ ਕਿ ਚੀਨ ਨੇ ਭਾਰਤੀ ਸਰਹੱਦ ਦੇ ਵੱਡੇ ਹਿੱਸੇ ‘ਤੇ ਕਬਜ਼ਾ ਕਰ ਲਿਆ ਹੈ। ਪੀਐਮ ਮੋਦੀ ਦੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੇ ਐਲਾਨ ਤੋਂ ਬਾਅਦ ਹੁਣ ਰਾਹੁਲ ਗਾਂਧੀ ਨੇ ਇੱਕ ਟਵੀਟ ਰਾਹੀਂ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਹੈ ਕਿ ਹੁਣ ਚੀਨ ਦੇ ਕਬਜ਼ੇ ਦੀ ਸੱਚਾਈ ਨੂੰ ਵੀ ਸਵੀਕਾਰ ਕਰਨਾ ਚਾਹੀਦਾ ਹੈ।
ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪਿਛਲੇ ਮਹੀਨੇ ਚੀਨ ਦੇ ਮੁੱਦੇ ‘ਤੇ ਪੀਐਮ ਮੋਦੀ ‘ਤੇ ਨਿਸ਼ਾਨਾ ਸਾਧਿਆ ਸੀ। ਰਾਹੁਲ ਨੇ 2 ਅਕਤੂਬਰ ਨੂੰ ਟਵੀਟ ਕੀਤਾ ਅਤੇ ਲਿਖਿਆ, ‘ਚੀਨ+ਪਾਕਿਸਤਾਨ + ਮਿਸਟਰ 56, ਭਾਰਤ ਦੀ ਜ਼ਮੀਨ ‘ਤੇ ਵੱਧਦਾ ਚੀਨੀ ਕਬਜ਼ਾ।’
ਵੀਡੀਓ ਲਈ ਕਲਿੱਕ ਕਰੋ -: