ਤਿੰਨ ਦਿਨ ਪਹਿਲਾਂ ਪੰਜਾਬ ਦੌਰੇ ‘ਤੇ ਪਹੁੰਚੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਸ੍ਰੀ ਹਰਿਮੰਦਰ ਸਾਹਿਬ ‘ਚ ਜੇਬ ਕੱਟੀ ਗਈ? ਇਹ ਸਵਾਲ ਇਸ ਲਈ ਉੱਠ ਰਿਹਾ ਹੈ ਕਿਉਂਕਿ ਕੇਂਦਰ ‘ਚ ਮੰਤਰੀ ਰਹਿ ਚੁੱਕੀ ਅਕਾਲੀ ਆਗੂ ਹਰਸਿਮਰਤ ਬਾਦਲ ਨੇ ਟਵੀਟ ਕਰਕੇ ਇਹ ਗੱਲ ਕਹੀ ਹੈ।
ਉਨ੍ਹਾਂ ਸਵਾਲ ਕੀਤਾ ਕਿ ਰਾਹੁਲ ਗਾਂਧੀ ਦੇ ਕੋਲ ਸਿਰਫ਼ ਮੁੱਖ ਮੰਤਰੀ ਚਰਨਜੀਤ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਹੀ ਹਨ। ਫਿਰ ਜੇਬ ਕਿਵੇਂ ਕੱਟੀ ਗਈ? ਕੀ ਇਹ ਦਰਬਾਰ ਸਾਹਿਬ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ?
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਪਤਨੀ ਸਾਬਕਾ ਕੇਂਦਰੀ ਮੰਤਰੀ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਵਾਲ ਕੀਤਾ ਕਿ ਸ੍ਰੀ ਹਰਿਮੰਦਰ ਸਾਹਿਬ ‘ਚ ਰਾਹੁਲ ਗਾਂਧੀ ਦੀ ਜੇਬ ਕਿਸਨੇ ਕੱਟੀ ਹੈ। ਚਰਨਜੀਤ ਚੰਨੀ, ਨਵਜੋਤ ਸਿੱਧੂ ਜਾਂ ਸੁਖਜਿੰਦਰ ਰੰਧਾਵਾ ਨੇ। ਸਿਰਫ ਇਨ੍ਹਾਂ ਤਿੰਨਾਂ ਨੂੰ ਜ਼ੈੱਡ ਸਕਿਓਰਿਟੀ ਨੇ ਰਾਹੁਲ ਗਾਂਧੀ ਦੇ ਨੇੜੇ ਜਾਣ ਦੀ ਇਜਾਜ਼ਤ ਦਿੱਤੀ ਸੀ। ਹਰਸਿਮਰਤ ਨੇ ਸਵਾਲ ਕੀਤਾ ਕਿ ਕੀ ਬੇਅਦਬੀ ਕਾਂਡ ਤੋਂ ਬਾਅਦ ਇਹ ਮੁੜ ਪਵਿੱਤਰ ਅਸਥਾਨ ਹਰਿਮੰਦਰ ਸਾਹਿਬ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ?
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਜਦਕਿ ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਨੇ ਹਰਸਿਮਰਤ ਬਾਦਲ ਦੇ ਟੀਵਟ ਕਰਕੇ ਇਸ ਨੂੰ ਝੂਠੀਆਂ ਖਬਰਾਂ ਦੱਸਿਆ ਅਤੇ ਟਵੀਟ ਕਰਕੇ ਜਵਾਬ ਦਿੱਤਾ ਕਿ ਚੋਣ ਵਿਰੋਧ ਜਾਰੀ ਰਹੇਗਾ ਪਰ ਤੁਹਾਨੂੰ ਜ਼ਿੰਮੇਵਾਰੀ ਵਿਖਾਉਣੀ ਚਾਹੀਦੀ ਹੈ।