ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ‘ਭਾਰਤ ਜੋੜੋ ਯਾਤਰਾ’ ਨੂੰ ਰੋਕਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੱਲੋਂ ਲਿਖੇ ਪੱਤਰ ‘ਤੇ ਪ੍ਰਤੀਕਿਰਿਆ ਦਿੰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ‘ਭਾਰਤ ਜੋੜੋ ਯਾਤਰਾ’ ਨੂੰ ਰੋਕਣ ਲਈ ਬਹਾਨੇ ਲੱਭ ਰਹੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਮੈਨੂੰ ਯਾਤਰਾ ਰੋਕਣ ਲਈ ਚਿੱਠੀ ਲਿਖੀ ਗਈ ਸੀ ਕਿ ਯਾਤਰਾ ਬੰਦ ਕਰੋ ਕੋਵਿਡ ਆ ਰਿਹਾ ਹੈ। ਰਾਹੁਲ ਗਾਂਧੀ ਨੇ ਕਿਹਾ ਯਾਤਰਾ ਰੋਕਣ ਦਾ ਬਹਾਨਾ ਬਣਾਇਆ ਜਾ ਰਿਹਾ ਹੈ। ਤੁਸੀਂ ਜਿੰਨੀ ਮਰਜ਼ੀ ਕੋਸ਼ਿਸ਼ ਕਰੋ, ਅਸੀਂ ਟੁੱਟਣ ਵਾਲੇ ਨਹੀਂ।
ਰਾਹੁਲ ਨੇ ਕਿਹਾ ਕਿ ਇਹ ਲੋਕ ਭਾਰਤ ਦੀ ਅਸਲੀਅਤ ਤੋਂ ਡਰੇ ਹੋਏ ਹਨ। ਉਨ੍ਹਾਂ ਕਿਹਾ ਕਿ ਜੋ ਮਰਜ਼ੀ ਕਰੋ, ਪਰ ਸਾਡੀ ਯਾਤਰਾ ਕਸ਼ਮੀਰ ਤੱਕ ਜਾਰੀ ਰਹੇਗੀ। ਦੱਸ ਦੇਈਏ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਹਰਿਆਣਾ ਪਹੁੰਚ ਗਈ ਹੈ। ਹਰਿਆਣਾ ਦੀ ਯਾਤਰਾ ਦਾ ਅੱਜ ਦੂਜਾ ਦਿਨ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਇਸ ਯਾਤਰਾ ਵਿਚ ਉਨ੍ਹਾਂ ਨੂੰ 100 ਤੋਂ ਜ਼ਿਆਦਾ ਦਿਨ ਹੋ ਗਏ ਹਨ। ਹਿੰਦੂ, ਮੁਸਲਮਾਨ, ਸਿੱਖ, ਈਸਾਈ ਸਭ ਇਸ ਯਾਤਰਾ ਵਿੱਚ ਚਲੇ ਹਨ, ਕਿਸੇ ਨੇ ਕਿਸੇ ਨਾਲ ਨਫ਼ਰਤ ਨਹੀਂ ਕੀਤੀ ਅਤੇ ਕਿਸੇ ਨੇ ਇਹ ਨਹੀਂ ਪੁੱਛਿਆ ਕਿ ਤੁਹਾਡਾ ਧਰਮ ਕੀ ਹੈ? ਜਾਤ ਕੀ ਹੈ? ਸਾਰਿਆਂ ਨੇ ਇੱਕ ਦੂਜੇ ਦਾ ਸਤਿਕਾਰ ਕੀਤਾ।
ਇਹ ਵੀ ਪੜ੍ਹੋ : ਲੇਟ ਲਤੀਫ਼ ਅਧਿਕਾਰੀ ਤੇ ਕਰਮਚਾਰੀ ਹੋਣ ਸਾਵਧਾਨ ! ਪੰਜਾਬ ਪਾਵਰ ਕਾਰਪੋਰੇਸ਼ਨ ਨੇ ਜਾਰੀ ਕੀਤੇ ਇਹ ਹੁਕਮ
ਇਸਦੇ ਨਾਲ ਹੀ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਸੰਸਦ ‘ਚ ਮਾਈਕ ਬੰਦ ਹੈ, ਇਸ ਲਈ ਸਾਨੂੰ ਕੰਨਿਆਕੁਮਾਰੀ ਤੋਂ ਕਸ਼ਮੀਰ ਜਾਣਾ ਪਿਆ। ਇਸ ਸਫ਼ਰ ਵਿੱਚ ਸਾਨੂੰ ਜੋ ਵੀ ਸਿੱਖਣ ਨੂੰ ਮਿਲਿਆ, ਉਹ ਕਾਰ ਜਾਂ ਹੈਲੀਕਾਪਟਰ ਵਿੱਚ ਬੈਠ ਕੇ ਸਿੱਖਣ ਨੂੰ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਮੈਨੂੰ ਝੂਠ ਬੋਲਣਾ ਪਸੰਦ ਨਹੀਂ ਹੈ। ਇਸ ਵਿੱਚ ਸਮਾਂ ਲੱਗੇਗਾ ਪਰ ਅਸੀਂ ਇਹ ਕਰਾਂਗੇ।
ਵੀਡੀਓ ਲਈ ਕਲਿੱਕ ਕਰੋ -: