ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ਪਹੁੰਚ ਚੁੱਕੀ ਹੈ। ਰਾਹੁਲ ਗਾਂਧੀ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਪਹੁੰਚ ਚੁੱਕੇ ਹਨ। ਇਸ ਮੌਕੇ ਰਾਹੁਲ ਸਿਰ ‘ਤੇ ਲਾਲ ਰੰਗ ਦੀ ਦਸਤਾਰ ਸਜਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋਏ। ਗੁਰੁਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਮਗਰੋਂ ਰਾਹੁਲ ਗੁਰਦੁਆਰਾ ਠੰਡਾ ਬੁਰਜ ਵਿੱਚ ਨਤਮਸਤਕ ਹੋਏ। ਭਾਰਤ ਜੋੜੋ ਯਾਤਰਾ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਖਤ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਹਨ।
ਇਸ ਤੋਂ ਪਹਿਲਾਂ ਯਾਤਰਾ ਦੀ ਸ਼ੁਰੂਆਤ ਦਾ ਸਮਾਂ ਸਵੇਰੇ 6 ਵਜੇ ਸੀ ਅਤੇ ਯਾਤਰਾ ਸਵੇਰੇ 7 ਵਜੇ ਸ਼ੁਰੂ ਹੋਣੀ ਸੀ। ਹਾਲਾਂਕਿ ਹੁਣ ਯਾਤਰਾ ਸ਼ੁਰੂ ਹੋਣ ‘ਚ 2 ਘੰਟੇ ਦੀ ਦੇਰ ਹੋ ਗਈ ਹੈ।
ਪ੍ਰੋਗਰਾਮ ਵਿੱਚ ਦੇਰ ਹੋਣ ਕਾਰਨ 6.30 ਦੀ ਬਜਾਏ 7.50 ਵਜੇ ਸਰਹਿੰਦ ਦੀ ਦਾਣਾ ਮੰਡੀ ਵਿਖੇ ਝੰਡਾ ਲਹਿਰਾਉਣ ਦੀ ਰਸਮ ਹੋਵੇਗੀ। ਹਰਿਆਣਾ ਕਾਂਗਰਸ ਦੇ ਆਗੂ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਯਾਤਰਾ ਦਾ ਝੰਡਾ ਸੌਂਪਣਗੇ।
ਜਿਸ ਤੋਂ ਬਾਅਦ ਯਾਤਰਾ ਸਵੇਰੇ 8.20 ਵਜੇ ਸ਼ੁਰੂ ਹੋਵੇਗੀ। ਸਵੇਰੇ 11.30 ਵਜੇ ਦੀ ਬਰੇਕ ਤੋਂ ਬਾਅਦ ਇਹ ਰੈਲੀ ਦੁਪਹਿਰ 3:30 ਵਜੇ ਮੁੜ ਮੰਡੀ-ਗੋਬਿੰਦਗੜ੍ਹ ਸਥਿਤ ਖਾਲਸਾ ਸਕੂਲ ਦੀ ਗਰਾਊਂਡ ਤੋਂ ਸ਼ੁਰੂ ਹੋਵੇਗੀ। ਰਾਹੁਲ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਆਗੂ ਵੀ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਖੇਡਦੇ ਸਮੇਂ 60 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਿਆ 6 ਸਾਲ ਦਾ ਮਾਸੂਮ, 5 ਘੰਟੇ ਦੇ ਬਚਾਅ ਕਾਰਜ ਤੋਂ ਬਾਅਦ ਕੱਢਿਆ ਬਾਹਰ
ਪੰਜਾਬ ਦੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਮੰਗਲਵਾਰ ਨੂੰ ਅੰਮ੍ਰਿਤਸਰ ਪੁੱਜੇ ਅਤੇ ਹਰਿਮੰਦਰ ਸਾਹਿਬ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਭਗਵੇਂ ਰੰਗ ਦੀ ਪੱਗ ਬੰਨ੍ਹੀ ਸੀ। ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਰਾਹੁਲ ਗਾਂਧੀ ਦੇ ਆਖ਼ਰੀ ਦਿਨ ਦੇ ਹਰਿਆਣਾ ਦੌਰੇ ਦਾ ਪ੍ਰੋਗਰਾਮ ਬਦਲ ਦਿੱਤਾ ਗਿਆ ਹੈ। ਉਨ੍ਹਾਂ ਨੇ ਸ਼ਾਮ ਨੂੰ ਸ਼ੰਭੂ ਬਾਰਡਰ ਤੋਂ ਪੰਜਾਬ ਤੱਕ ਅੰਬਾਲਾ ਜਾਣਾ ਸੀ। ਹਾਲਾਂਕਿ ਸਵੇਰ ਦੀ ਯਾਤਰਾ ਤੋਂ ਬਾਅਦ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: