ਪੰਜਾਬ ਵਿੱਚ ਇੱਕ ਹਿੰਦੂ ਆਗੂ ਅਤੇ ਫਿਰ ਇੱਕ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਗਨ ਕਲਚਰ ਵਿਰੁੱਧ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਏਡੀਜੀਪੀ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਪੂਰੇ ਪੰਜਾਬ ਵਿੱਚ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ।
ਪੰਜਾਬ ਪੁਲਿਸ ਮੰਗਲਵਾਰ ਨੂੰ ਐਕਸ਼ਨ ‘ਚ ਨਜ਼ਰ ਆਈ। ਪੁਲਿਸ ਨੇ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਤਲਾਸ਼ੀ ਮੁਹਿੰਮ ਚਲਾਈ। ਲੁਧਿਆਣਾ ਦੀ ਘੋੜਾ ਕਲੋਨੀ ਦੇ ਅੰਬੇਦਕਰ ਨਗਰ ਇਲਾਕੇ ਵਿੱਚ ਮੰਗਲਵਾਰ ਸਵੇਰੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਵਿੱਚ ਨਸ਼ਿਆਂ ਖ਼ਿਲਾਫ਼ ਸਰਚ ਮੁਹਿੰਮ ਚਲਾਈ ਗਈ। ਇਸ ਮੌਕੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ। ਪੁਲਿਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਅੰਬੇਡਕਰ ਨਗਰ ਦੇ ਹਰ ਘਰ ਦੀ ਤਲਾਸ਼ੀ ਲਈ।
ਦੂਜੇ ਪਾਸੇ ਅੰਮ੍ਰਿਤਸਰ ਦੇ ਏਡੀਜੀਪੀ ਟਰੈਫਿਕ ਏਐਸ ਰਾਏ ਇਸ ਪੂਰੇ ਸਰਚ ਅਪਰੇਸ਼ਨ ਦੀ ਅਗਵਾਈ ਕਰ ਰਹੇ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਚਵਿੰਡਾ ਦੇਵੀ ਇਲਾਕੇ ਵਿੱਚ ਵੀ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।
ਅੰਮ੍ਰਿਤਸਰ ‘ਚ ਇਹ ਸਰਚ ਆਪਰੇਸ਼ਨ ਅੰਨਾਗੜ੍ਹ ਇਲਾਕੇ ਤੋਂ ਸ਼ੁਰੂ ਕੀਤਾ ਗਿਆ ਹੈ। ਜਿਸ ਤੋਂ ਬਾਅਦ ਮਕਬੂਲਪੁਰਾ ਫਲੈਟਸ, ਘਣੂਪੁਰ ਕਾਲੇ ਵਿੱਚ ਵੀ ਇਹ ਤਲਾਸ਼ੀ ਲਈ ਗਈ। ਜਿਥੇ ਇਸ ਵੇਲੇ 400 ਤੋਂ ਵੱਧ ਪੁਲਿਸ ਮੁਲਾਜ਼ਮ ਮੌਜੂਦ ਹਨ ਅਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਤਾਂ ਜੋ ਤਲਾਸ਼ੀ ਦੌਰਾਨ ਕੋਈ ਵੀ ਵਿਅਕਤੀ ਇਲਾਕੇ ਵਿੱਚੋਂ ਬਾਹਰ ਨਾ ਭੱਜ ਸਕੇ। ਏ.ਡੀ.ਜੀ.ਪੀ ਟਰੈਫਿਕ ਏ.ਐਸ ਰਾਏ ਦੀਆਂ ਹਦਾਇਤਾਂ ‘ਤੇ ਅੰਨਗੜ੍ਹ ਦੀਆਂ ਵੱਖ-ਵੱਖ ਗਲੀਆਂ ‘ਚ ਨਾਲੋ-ਨਾਲ ਸਰਚ ਮੁਹਿੰਮ ਚਲਾਈ ਗਈ ਹੈ। ਲੋਕਾਂ ਦੇ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਲੇਡੀ ਪੁਲਿਸ ਨੂੰ ਵੀ ਟੀਮ ਦਾ ਹਿੱਸਾ ਬਣਾਇਆ ਗਿਆ ਹੈ।
ਪੁਲਿਸ ਨੇ ਅੰਨਾਗੜ੍ਹ ਇਲਾਕੇ ਦੀਆਂ ਸੜਕਾਂ ’ਤੇ ਵੀ ਨਾਕਾਬੰਦੀ ਕਰ ਦਿੱਤੀ ਹੈ, ਤਾਂ ਜੋ ਆਉਣ-ਜਾਣ ਵਾਲੇ ਹਰ ਵਾਹਨ ਦੀ ਤਲਾਸ਼ੀ ਲਈ ਜਾ ਸਕੇ। ਇਹ ਨਾਕੇ ਸਮਾਰਟ ਨਾਕੇ ਹਨ, ਜਿਨ੍ਹਾਂ ਵਿੱਚ ਲੋਕਾਂ ਦੇ ਵਾਹਨਾਂ ਦੀ ਡਿਟੇਲ ਚੈੱਕ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵਾਹਨਾਂ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ, ਤਾਂ ਜੋ ਕੋਈ ਵੀ ਸ਼ੱਕੀ ਵਸਤੂ ਫੜੀ ਜਾ ਸਕੇ।
ਤਲਾਸ਼ੀ ਦੌਰਾਨ ਇਕ ਤਸਕਰ ਦੇ ਘਰੋਂ ਹਥਿਆਰ ਵੀ ਬਰਾਮਦ ਹੋਏ ਹਨ। ਉਸ ਦੇ ਘਰ ਵਿੱਚ ਵੱਡੀ ਗਿਣਤੀ ਵਿੱਚ ਤਲਵਾਰਾਂ, ਗਦਾ ਅਤੇ ਤੇਜ਼ਧਾਰ ਹਥਿਆਰ ਰੱਖੇ ਹੋਏ ਸਨ। ਏਡੀਜੀਪੀ ਰਾਏ ਦਾ ਕਹਿਣਾ ਹੈ ਕਿ ਤਸਕਰ ਇਸ ਵੇਲੇ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹਨ।
ਇਹ ਵੀ ਪੜ੍ਹੋ : ਦੁਨੀਆ ਦੀ 800 ਕਰੋੜਵੇਂ ਬੱਚੇ ਦਾ ਹੋਇਆ ਜਨਮ, ਹਸਪਤਾਲ ਸਟਾਫ ਨੇ ਮਨਾਇਆ ਜਸ਼ਨ
ਉਨ੍ਹਾਂ ਦੱਸਿਆ ਕਿ ਹੁਣ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਬੰਦ ਸਮੱਗਲਰਾਂ ਦੇ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ ਪਰ ਜਦੋਂ ਤਸਕਰ ਜ਼ਮਾਨਤ ਜਾਂ ਪੈਰੋਲ ’ਤੇ ਬਾਹਰ ਆਉਣਗੇ ਤਾਂ ਉਨ੍ਹਾਂ ’ਤੇ ਨਜ਼ਰ ਰੱਖੀ ਜਾਵੇਗੀ। ਤਾਂ ਜੋ ਉਹ ਆਪਣਾ ਨੈੱਟਵਰਕ ਨਾ ਵਧਾ ਸਕਣ।
ਵੀਡੀਓ ਲਈ ਕਲਿੱਕ ਕਰੋ -: