ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਬੁੱਧਵਾਰ ਨੂੰ ਦਹਿਸ਼ਤਗਰਦਾਂ-ਨਸ਼ਾ ਤਸਕਰਾਂ-ਗੈਂਗਸਟਰਾਂ ਦੇ ਗਠਜੋੜ ਦੇ ਮਾਮਲਿਆਂ ਵਿੱਚ ਹਰਿਆਣਾ, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਦੇ ਛੇ ਰਾਜਾਂ ਵਿੱਚ 100 ਤੋਂ ਵੱਧ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਅੱਤਵਾਦ ਰੋਕੂ ਏਜੰਸੀ ਨੇ ਰਾਜ ਦੇ ਪੁਲਿਸ ਬਲਾਂ ਨਾਲ ਮਿਲ ਕੇ ਬੁੱਧਵਾਰ ਤੜਕੇ ਤੋਂ ਹੀ ਸ਼ੱਕੀਆਂ ਨਾਲ ਜੁੜੇ ਟਿਕਾਣਿਆਂ ਅਤੇ ਹੋਰ ਥਾਵਾਂ ‘ਤੇ ਛਾਪੇਮਾਰੀ ਕੀਤੀ। NIA ਦੇ ਛਾਪੇ ਅਜੇ ਵੀ ਜਾਰੀ ਹਨ। ਇਹ ਛਾਪੇ ਪਿਛਲੇ ਸਾਲ NIA ਦੁਆਰਾ ਦਰਜ ਕੀਤੇ ਗਏ ਤਿੰਨ ਵੱਖ-ਵੱਖ ਮਾਮਲਿਆਂ (RC 37, 38, 39/2022/NIA/DLI) ਦੇ ਸਬੰਧ ਵਿੱਚ ਮਾਰੇ ਜਾ ਰਹੇ ਹਨ।
ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਐਨਆਈਏ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਂਚ ਏਜੰਸੀ ਨੇ ਬਠਿੰਡਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ 4 ਤੋਂ 5 ਥਾਵਾਂ ’ਤੇ ਛਾਪੇ ਮਾਰੇ ਹਨ। ਇਸ ਦੇ ਨਾਲ ਹੀ ਫਿਰੋਜ਼ਪੁਰ ਦੇ ਸਰਹੱਦੀ ਇਲਾਕੇ ਦੇ ਕਈ ਇਲਾਕਿਆਂ ‘ਚ NIA ਦੀ ਕਾਰਵਾਈ ਜਾਰੀ ਹੈ।
NIA ਨੇ ਫਿਰੋਜ਼ਪੁਰ ਦੇ ਤਲਵੰਡੀ ਮੱਖੂ ਇਲਾਕੇ ਦੇ ਪਿੰਡ ਸਤੀਏ ਵਾਲਾ ‘ਚ ਬੁੱਧਵਾਰ ਸਵੇਰੇ ਤਿੰਨ ਲੋਕਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਹੈ। ਏਜੰਸੀ ਦੇ ਕਈ ਸੀਨੀਅਰ ਅਧਿਕਾਰੀ ਪਿਛਲੇ ਕਈ ਦਿਨਾਂ ਤੋਂ ਇਨ੍ਹਾਂ ਇਲਾਕਿਆਂ ‘ਚ ਇਨ੍ਹਾਂ ਲੋਕਾਂ ਦੇ ਘਰਾਂ ਅਤੇ ਗਤੀਵਿਧੀਆਂ ‘ਤੇ ਗੁਪਤ ਨਜ਼ਰ ਰੱਖ ਰਹੇ ਸਨ, ਜਿਸ ਤੋਂ ਬਾਅਦ ਉਨ੍ਹਾਂ ਅੱਜ ਸਵੇਰੇ ਟੀਮ ਨਾਲ ਛਾਪੇਮਾਰੀ ਕੀਤੀ, ਜੋ ਅਜੇ ਵੀ ਜਾਰੀ ਹੈ। ਇਹ ਛਾਪੇਮਾਰੀ ਗੁਰਪ੍ਰੀਤ ਸੇਂਖੋਂ ਮੱਖੂ, ਬਲਦੇਵ ਸਿੰਘ ਮਠਾੜੂ ਸੱਤੀਏਵਾਲਾ, ਅਵਤਾਰ ਸਿੰਘ ਤਲਵੰਡੀ ਭਾਈ ਦੇ ਘਰ ਚੱਲ ਰਹੀ ਹੈ।
ਏਜੰਸੀ ਨੇ ਇਸ ਸਾਲ 25 ਜਨਵਰੀ ਨੂੰ ਉੱਤਰ ਪ੍ਰਦੇਸ਼ ਦੇ ਗੋਰਖਪੁਰ ਤੋਂ ਦੀਪਕ ਰੰਗਾ ਨੂੰ ਗ੍ਰਿਫਤਾਰ ਕੀਤਾ ਸੀ, ਜੋ ਮਈ 2022 ਵਿੱਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਖੁਫੀਆ ਹੈੱਡਕੁਆਰਟਰ ‘ਤੇ ਆਰਪੀਜੀ ਹਮਲੇ ਦਾ ਮੁੱਖ ਸ਼ੂਟਰ ਸੀ। 37/2022/NIA/DLI ਕੇਸ ਵਿੱਚ ਗ੍ਰਿਫਤਾਰ ਰੰਗਾ, ਕੈਨੇਡਾ ਅਧਾਰਤ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਸੰਧੂ ਉਰਫ ਲੰਡਾ ਅਤੇ ਪਾਕਿਸਤਾਨ ਅਧਾਰਤ ਗੈਂਗਸਟਰ ਤੋਂ ਅੱਤਵਾਦੀ ਬਣੇ ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ ਦਾ ਨਜ਼ਦੀਕੀ ਸਾਥੀ ਵੀ ਹੈ।
ਇਹ ਵੀ ਪੜ੍ਹੋ : PAK ‘ਚ ਵਿਗੜੇ ਹਾਲਾਤਾਂ ਦਾ ਅਸਰ, ਭਾਰਤ ਤੋਂ ਜਾਣ ਵਾਲੇ ਸਿੱਖ ਜਥੇ ਦੀ ਗਿਣਤੀ ਤੇ ਵੀਜ਼ਾ ‘ਚ ਕਟੌਤੀ
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਗੈਂਗਸਟਰ ਅਤੇ ਅੱਤਵਾਦੀ ਗਠਜੋੜ ਨੂੰ ਲੈ ਕੇ ਦੇਸ਼ ਭਰ ਵਿੱਚ ਛਾਪੇਮਾਰੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ NIA ਦੀ ਇਹ ਛਾਪੇਮਾਰੀ 50 ਤੋਂ ਵੱਧ ਥਾਵਾਂ ‘ਤੇ ਚੱਲ ਰਹੀ ਹੈ। ਜਿਨ੍ਹਾਂ 4 ਸੂਬਿਆਂ ‘ਚ ਇਹ ਛਾਪੇਮਾਰੀ ਹੋ ਰਹੀ ਹੈ, ਉਨ੍ਹਾਂ ‘ਚ ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਪੰਜਾਬ ਸ਼ਾਮਲ ਹਨ। NIA ਨੇ ਗੈਂਗਸਟਰਾਂ ਅਤੇ ਅੱਤਵਾਦੀਆਂ ਦੇ ਗਠਜੋੜ ਨੂੰ ਲੈ ਕੇ ਕੁੱਲ 5 ਮਾਮਲੇ ਦਰਜ ਕੀਤੇ ਹਨ ਅਤੇ ਇਸ ਤਹਿਤ ਇਹ ਕਾਰਵਾਈ ਚੱਲ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: