ਪੰਜਾਬ ਵਿਚ ਮੌਸਮ ਨੇ ਇਕਦਮ ਤੋਂ ਕਰਵਟ ਲੈ ਲਈ ਹੈ। ਬੀਤੀ ਰਾਤ ਤੋਂ ਮੀਂਹ ਪੈ ਰਿਹਾ ਹੈ ਜਿਸ ਨਾਲ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। 13 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ 24 ਘੰਟਿਆਂ ਵਿਚ ਤਾਪਮਾਨ ਵਿਚ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਬੁੱਧਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਬੱਦਲ ਛਾਏ ਰਹੇ। ਮੌਸਮ ਵਿਭਾਗ ਮੁਤਾਬਕ ਅੱਜ ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐੱਸਏਐੱਸ ਨਗਰ, ਪਠਾਨਕੋਟ, ਸੰਗਰੂਰ, ਪਟਿਆਲਾ,ਮਾਨਸਾ, ਬਠਿੰਡਾ, ਅੰਮ੍ਰਿਤਸਰ, ਗੁਰਦਾਸਪੁਰ ਵਿਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਅਮਨ ਅਰੋੜਾ ਨੇ ਮਹਾਕੁੰਭ ‘ਚ ਲਾਈ ਡੁਬਕੀ, ਸਪੀਕਰ ਸੰਧਵਾ ਤੇ ਮੰਤਰੀ ਮੀਤ ਹੇਅਰ ਵੀ ਨਾਲ
ਸੂਬੇ ਵਿਚ ਸਭ ਤੋਂ ਵੱਧ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਪਟਿਆਲਾ ਵਿਚ ਰਿਹਾ। ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਇਹ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਉਮੀਦ ਹੈ ਕਿ ਇਹ ਗਿਰਾਵਟ ਅੱਜ ਵੀ ਜਾਰੀ ਰਹੇਗੀ ਪਰ ਉਸ ਦੇ ਬਾਅਦ ਇਕ ਹਫਤੇ ਤੱਕ ਮੌਸਮ ਖੁਸ਼ਕ ਰਹੇਗਾ।
ਵੀਡੀਓ ਲਈ ਕਲਿੱਕ ਕਰੋ -:
