ਪੰਜਾਬ ‘ਚ ਬੁੱਧਵਾਰ ਸ਼ਾਮ ਤੋਂ ਮੌਸਮ ‘ਚ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਸ਼ਾਮ ਨੂੰ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਬੂੰਦਾਬਾਂਦੀ ਵੇਖਣ ਨੂੰ ਮਿਲੀ। ਜਿਸ ਕਰਕੇ ਠੰਢ ਹੋਰ ਵੀ ਵਧ ਗਈ।
ਮੌਸਮ ਵਿਭਾਗ ਮੁਤਾਬਕ 21 ਤੇ 22 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਦੇ ਨਾਲ ਗਰਜ ਦੇ ਨਾਲ ਬਾਰਿਸ਼ ਹੋਵੇਗੀ। ਜਦੋਂਕਿ 22 ਜਨਵਰੀ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ।
ਬੁੱਧਵਾਰ ਨੂੰ ਸੂਬੇ ‘ਚ ਦਿਨ ਦਾ ਔਸਤਨ ਤਾਪਮਾਨ 13 ਡਿਗਰੀ ਹੋਇਆ, ਜੋਕਿ ਆਮ ਨਾਲੋਂ 4 ਤੋਂ 5 ਡਿਗਰੀ ਸੈਲਸੀਅਸ ਘੱਟ ਸੀ, ਜਦਕਿ ਮੋਗਾ ‘ਚ ਰਾਤ ਦਾ ਤਾਪਮਾਨ 4.2 ਡਿਗਰੀ ਰਿਹਾ। ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿੱਚ ਇਹ 8 ਤੋਂ 10 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ ਹੈ।
ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਮੌਸਮ ਠੰਡਾ ਰਹੇਗਾ ਅਤੇ ਧੁੰਦ ਵੇਖਣ ਨੂੰ ਮਿਲੇਗੀ, ਜਦਕਿ ਆਸਮਾਨ ‘ਚ ਬੱਦਲ ਛਾਏ ਰਹਿਣਗੇ। ਇਸ ਸਮੇਂ ਮੌਸਮ ‘ਚ ਬਦਲਾਅ ਦਾ ਕਾਰਨ ਹਿਮਾਲਿਆ ਖੇਤਰ ‘ਚ ਪੱਛਮੀ ਗੜਬੜੀ ਹੈ, ਜਿਸ ਕਾਰਨ ਇੱਥੇ ਬੱਦਲ ਬਣੇ ਅਤੇ ਮੀਂਹ ਵੀ ਦੇਖਣ ਨੂੰ ਮਿਲਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਇਸ ਦੇ ਨਾਲ ਹੀ ਪਹਾੜਾਂ ‘ਚ ਬਰਫ਼਼ਬਾਰੀ ਕਰਕੇ ਮੈਦਾਨੀ ਇਲਾਕਿਆਂ ‘ਚ ਫਿਰ ਤੋਂ ਠੰਡ ਵਧਣ ਦੀ ਸੰਭਾਵਨਾ ਹੈ। 22 ਜਨਵਰੀ ਤੋਂ ਬਾਅਦ ਹਵਾਵਾਂ ਪਹਾੜੀ ਇਲਾਕਿਆਂ ਤੋਂ ਮੁੜ ਮੈਦਾਨੀ ਇਲਾਕਿਆਂ ਵਿੱਚ ਦਾਖਲ ਹੋਣਗੀਆਂ। ਜਿਸ ਕਾਰਨ ਦਿਨ ਅਤੇ ਰਾਤ ਦੇ ਪਾਰੇ ਵਿੱਚ ਹੋਰ ਗਿਰਾਵਟ ਦੇਖਣ ਨੂੰ ਮਿਲੇਗੀ ।
ਉਥੇ ਹੀ ਹਿਮਾਚਲ ਵਿਚ ਮੌਸਮ ਨੇ ਇਕ ਵਾਰ ਫਿਰ ਕਰਵਟ ਬਦਲੀ ਹੈ। ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਸੂਬੇ ਦੇ ਮੌਸਮ ਵਿੱਚ ਬਦਲਾਅ ਆਇਆ ਹੈ। ਇਸ ਦਾ ਅਸਰ ਮੱਧਮ ਤੋਂ ਉੱਚਾਈ ਵਾਲੇ ਖੇਤਰਾਂ ਵਿੱਚ ਜ਼ਿਆਦਾ ਦੇਖਣ ਨੂੰ ਮਿਲੇਗਾ। ਰਾਜ ਵਿੱਚ 24 ਜਨਵਰੀ ਤੱਕ ਪੱਛਮੀ ਗੜਬੜੀ ਦੀ ਸਰਗਰਮੀ ਦੇਖਣ ਨੂੰ ਮਿਲੇਗੀ। 22 ਜਨਵਰੀ ਨੂੰ ਭਾਰੀ ਬਾਰਿਸ਼ ਅਤੇ ਬਰਫਬਾਰੀ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੂਬੇ ਦੇ ਉੱਚੇ ਇਲਾਕਿਆਂ ‘ਚ ਬਰਫਬਾਰੀ ਅਤੇ ਹੇਠਲੇ ਇਲਾਕਿਆਂ ‘ਚ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ।