ਪੰਜਾਬ ਸਣੇ ਚੰਡੀਗੜ੍ਹ ਵਿਚ ਭਾਵੇਂ ਪਿਛਲੇ 2 ਕੁ ਦਿਨਾਂ ਤੋਂ ਧੁੱਪ ਨਿਕਲ ਰਹੀ ਹੈ ਤੇ ਧੁੰਦ ਤੋਂ ਲੋਕਾਂ ਨੂੰ ਥੋੜ੍ਹੀ ਬਹੁਤ ਰਾਹਤ ਮਿਲੀ ਹੈ ਪਰ ਇਕ ਵਾਰ ਫਿਰ ਤੋਂ ਮੌਸਮ ਵਿਚ ਤਬਦੀਲੀ ਦੀ ਸੰਭਾਵਨਾ ਹੈ। ਇਸ ਦਾ ਕਾਰਨ ਪੱਛਮੀ ਗੜਬੜੀ ਫਿਰ ਤੋਂ ਸਰਗਰਮ ਹੋ ਗਈ ਹੈ ਜਿਸ ਦੇ ਚੱਲਦਿਆਂ ਲੋਕਾਂ ਨੂੰ ਸੰਘਣੀ ਧੁੰਦ ਤੇ ਕੁਝ ਥਾਵਾਂ ‘ਤੇ ਮੀਂਹ ਦਾ ਸਾਹਮਣਾ ਕਰਨਾ ਪਵੇਗਾ। 16 ਜਨਵਰੀ ਤੱਕ ਮੀਂਹ ਪੈਣ ਦੇ ਆਸਾਰ ਹਨ ਤੇ 18 ਜਨਵਰੀ ਤੱਕ ਸੂਬੇ ਵਿਚ ਧੁੰਦ ਦਾ ਯੈਲੋ ਅਲਰਟ ਹੈ।
ਦੂਜੇ ਪਾਸੇ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਸੂਬੇ ਦੇ ਔਸਤ ਅਧਿਕਤਮ ਤਾਪਮਾਨ ਵਿਚ 0.2 ਦੀ ਗਿਰਾਵਟ ਆਈ ਹੈ। ਫਰੀਦਕੋਟ ਵਿਚ ਸਭ ਤੋਂ ਵੱਧ 23.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ ਜਦੋਂ ਕਿ ਚੰਡੀਗੜ੍ਹ ਵਿਚ ਤਾਪਮਾਨ 22.1 ਡਿਗਰੀ ਰਿਹਾ।
ਪੰਜਾਬ ਦੇ 13 ਜ਼ਿਲ੍ਹਿਆਂ ਵਿਚ ਕੁਝ ਥਾਵਾਂ ‘ਤੇ ਮੀਂਹ ਦੇ ਆਸਾਨ ਹਨ। ਇਨ੍ਹਾਂ ਜ਼ਿਲ੍ਹਿਆਂ ਵਿਚ ਮੋਗਾ, ਬਠਿੰਡਾ, ਮਾਨਸਾ, ਬਰਨਾਲਾ, ਪਟਿਆਲਾ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਲੁਧਿਆਣਾ, ਸੰਗਰੂਰ, ਮੋਹਾਲੀ ਤੇ ਫਤਿਹਗੜ੍ਹ ਸਾਹਿਬ ਸ਼ਾਮਲ ਹਨ ਜਦੋਂ ਕਿ 16 ਜਨਵਰੀ ਨੂੰ 6 ਜ਼ਿਲ੍ਹਿਆਂ ਵਿਚ ਮੀਂਹ ਦਾ ਅਲਰਟ ਹੈ। ਇਨ੍ਹਾਂ ਵਿਚ ਪਠਾਨਕੋਟ, ਫਤਿਹਗੜ੍ਹ ਸਾਹਿਬ, ਮੋਹਾਲੀ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ਹੈ।
ਇਹ ਵੀ ਪੜ੍ਹੋ : ਜਲੰਧਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁ.ਕਾਬ.ਲਾ, ਦੋ ਮੁਲਜ਼ਮਾਂ ਨੂੰ ਕੀਤਾ ਕਾਬੂ, ਇੱਕ ਦੇ ਵੱ/ਜੀ ਗੋ.ਲੀ
ਰਾਤ ਤੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਪਠਾਨਕੋਟ ਤੇ ਲੁਧਿਆਣਾ ਬਹੁਤ ਠੰਡੇ ਹਨ। ਦੋਵੇਂ ਜ਼ਿਲ੍ਹਿਆਂ ਵਿਚ ਰਾਤ ਦਾ ਘੱਟੋ-ਘੱਟ ਤਾਪਮਾਨ 4.7 ਡਿਗਰੀ ਹੈ। ਦੂਜੇ ਪਾਸੇ ਮੋਹਾਲੀ ਵਿਚ ਰਾਤ ਦਾ ਤਾਪਮਾਨ 10.8 ਡਿਗਰੀਤੇ ਚੰਡੀਗੜ੍ਹ ਵਿਚ 8.3 ਡਿਗਰੀ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 10 ਡਿਗਰੀ ਤੋਂ ਘੱਟ ਹੈ। ਅਜਿਹੇ ਵਿਚ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: