ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਸੁਹਾਵਣਾ ਹੋ ਗਿਆ ਹੈ। ਵਿਭਾਗ ਵੱਲੋਂ ਅੱਜ ਵੀ ਠੰਢੀਆਂ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਮੀਂਹ, ਬਿਜਲੀ ਡਿਗਣ ਤੇ ਤੂਫਾਨ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਤੇ ਨਾਲ ਹੀ 30-40 KM. ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਤਾਪਮਾਨ ‘ਚ 6.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐੱਸਏਐੱਸ ਨਗਰ (ਮੋਹਾਲੀ) ਵਿਚ ਕੁਝ ਥਾਵਾਂ ‘ਤੇ ਬਿਜਲੀ ਡਿਗਣ ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਾਵਾਵਾਂ ਚੱਲਣ ਦੀ ਸੰਭਾਵਨਾ ਹੈ ਤੇ ਇਨ੍ਹਾਂ ਜ਼ਿਲ੍ਹਿਆਂ ਵਿਚ ਕੁਝ ਥਾਵਾਂ ‘ਤੇ ਮੀਂਹ ਵੀ ਪੈ ਸਕਦਾ ਹੈ।
ਇਹ ਵੀ ਪੜ੍ਹੋ : ਹਰਿਆਣਾ ‘ਚ ਰਾਜ ਸਭਾ ਚੋਣਾਂ ਦੀਆਂ 2 ਸੀਟਾਂ ਲਈ ਵੋਟਿੰਗ ਹੋਈ ਸ਼ੁਰੂ, ਚੋਣ ਮੈਦਾਨ ਵਿਚ ਉਤਰੇ 3 ਉਮੀਦਵਾਰ
ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਮੁਤਾਬਕ ਅੱਜ ਤੇ 17, 18 ਤੇ 21 ਮਾਰਚ ਨੂੰ ਵੱਖ-ਵੱਖ ਥਾਵਾਂ ‘ਤੇ ਹਲਕਾ ਮੀਂਹ ਪੈ ਸਕਦਾ ਹੈ। ਅਗਲੇ 48 ਘੰਟਿਆਂ ਵਿਚ ਅਧਿਕਤਮ ਤਾਪਮਾਨ 3 ਤੋਂ 5 ਡਿਗਰੀ ਤੱਕ ਡਿੱਗ ਸਕਦਾ ਹੈ। ਪੰਜਾਬ ਤੇ ਉਸ ਦੇ ਆਸ-ਪਾਸ ਦੇ ਖੇਤਰਾਂ ਵਿਚ ਵੈਸਟਰਨ ਡਿਸਟਰਬੈਂਸ ਸਰਗਰਮ ਹੈ। ਇਸੇ ਦੇ ਅਸਰ ਨਾਲ ਹੀ ਪੰਜਾਬ, ਹਰਿਆਣਾ ਤੇ ਆਸ-ਪਾਸ ਦੇ ਇਲਾਕਿਆਂ ਵਿਚ ਬੱਦਲ ਛਾਣ, ਹਲਕੇ ਤੋਂ ਮੱਧਮ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:
























