ਜਲੰਧਰ ਦਿਹਾਤੀ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਰਾਏਪੁਰ ਰਸੂਲਪੁਰ ਵਿਖੇ ਹੋਏ ਵਿਸਫੋਟਕ ਹਮਲਿਆਂ ‘ਚ ਲੋੜੀਂਦੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਟੀਮ ਨੇ ਮੁਲਜ਼ਮ ਨੂੰ ਚੰਡੀਗੜ੍ਹ ਹਵਾਈ ਅੱਡੇ ਤੋਂ ਕਾਬੂ ਕੀਤਾ ਹੈ ਤੇ ਉਸ ਦੀ ਪਛਾਣ ਮਨਿੰਦਰ ਵਜੋਂ ਹੋਈ ਹੈ।
ਉਕਤ ਜਾਣਕਾਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਨਿੰਦਰ ‘ਤੇ ਪਹਿਲਾਂ ਤੋਂ ਹੀ ਕਈ ਮਾਮਲੇ ਦਰਜ ਹਨ। ਮਨਿੰਦਰ ਨੇ ਹਥਿਆਰਾਂ ਦਾ ਪ੍ਰਬੰਧ ਕੀਤਾ ਸੀ ਜੋ ਬਾਅਦ ਵਿੱਚ ਰੋਹਿਤ ਬਸਰਾ ਤੋਂ ਬਰਾਮਦ ਕੀਤੇ ਗਏ ਸਨ, ਜਿਸ ਨੇ ਇਹ ਹਥਿਆਰ 8 ਮਾਰਚ ਨੂੰ ਜੰਡੂ ਸਿੰਘਾ ਵਿਖੇ ਅੰਮ੍ਰਿਤਪ੍ਰੀਤ ਅਤੇ ਧੀਰਜ ਨੂੰ ਸੌਂਪ ਦਿੱਤਾ। ਉਸ ‘ਤੇ ਅਸਲਾ ਐਕਟ ਦੇ ਤਹਿਤ ਵੀ ਕਈ ਮਾਮਲੇ ਦਰਜ ਹਨ। ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਪੰਜਾਬ ਪੁਲਿਸ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -:
