ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬਿਨਾਂ ਸੀ.ਐੱਮ. ਭਗਵੰਤ ਮਾਨ ਦੇ ਪੰਜਾਬ ਦੇ ਅਫ਼ਸਰਾਂ ਨਾਲ ਮੀਟਿੰਗ ਦੇ ਦੋਸ਼ ਲਾਏ ਜਾ ਰਹੇ ਹਨ। ਇਸ ਨੂੰ ਲੈ ਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੀ.ਐੱਮ. ਭਗਵੰਤ ਮਾਨ ‘ਤੇ ਨਿਸਾਨਾ ਵਿੰਨ੍ਹਿਆ।
ਉਨ੍ਹਾਂ ਕਿਹਾ ਕਿ ਸੀ.ਐੱਮ. ਮਾਨ ਆਪਣਾ ਸਟੈਂਡ ਸਪੱਸ਼ਟ ਕਰਨ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵੱਡੇ ਅਫ਼ਸਰਾਂ ਨਾਲ ਮੀਟਿੰਗ ਕਿਉਂ ਕੀਤੀ। ਉਨ੍ਹਾਂ ਕਿਹਾ ਕਿ ਕੀ ਪੰਜਾਬ ਨੂੰ ਦਿੱਲੀ ਵਾਲਿਆਂ ਦੀ ਕਠਪੁਤਲੀ ਬਣਾਇਆ ਜਾਵੇਗਾ, ਇਹ ਮੀਟਿੰਗ ਕਿਸ ਹੈਸੀਅਤ ਵਿਚ ਤੇ ਕਿਸ ਮੁੱਦੇ ‘ਤੇ ਹੋਈ ਸੀ… CM ਸਾਬ੍ਹ ਇਸ ਨੂੰ ਜਨਤਕ ਕਰੋ..। ਇਸ ਦੇ ਨਾਲ ਹੀ ਉਨ੍ਹਾਂ ਸੀ.ਐੱਮ. ਮਾਨ ‘ਤੇ ਤੰਜ ਕੱਸਦਿਆਂ ਕਿਹਾ ਕਿ ‘ਸਿਰ ਤੋ ਝੁਕਾ ਦਿਯਾ ਹੀ ਥਾ ਅਬ ਮਾਥਾ ਵੀ ਟੇਕ ਦਿਯਾ ਹੈ ਕਯਾ?
ਉਨ੍ਹਾਂ ਕਿਹਾ ਕਿ ਚੀਫ ਸੈਕੇਟਰੀ ਅਨਿਰੁਧ ਤਿਵਾੜੀ, ਸਕੱਤਰ ਪਾਵਰ ਦਲੀਪ ਕੁਮਾਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ, MP ਰਾਘਵ ਚੱਢਾ, ਦਿੱਲੀ ਦੇ ਮੰਤਰੀ ਸਤੇਂਦਰ ਜੈਨ, pspcl ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਦੀ ਗੈਰ-ਹਾਜ਼ਰੀ ਵਿੱਚ ਮੀਟਿੰਗ ਕੀਤੀ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਦੱਸ ਦੇਈਏ ਕਿ ਅਕਾਲੀ ਆਗੂ ਦਲਜੀਤ ਚੀਮਾ ਨੇ ਵੀ ਇਸ ਮੀਟਿੰਗ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਦਿੰਦੀ ਹੈ।ਪਰ, ਇਹ ਪਹਿਲੀ ਵਾਰ ਹੈ ਕਿ ਅਸੀਂ ਦਿੱਲੀ ਨੂੰ ਦੇਖ ਰਹੇ ਹਾਂ, ਜੋ ਸੂਬਾ ਸਰਕਾਰ ਹੁੰਦਿਆਂ ਵੀ ਪੰਜਾਬ ਸਰਕਾਰ ਦੇ ਅੰਦਰੂਨੀ ਮਾਮਲਿਆਂ ਵਿੱਚ ਸਿੱਧੀ ਦਖਲਅੰਦਾਜ਼ੀ ਕਰ ਰਹੀ ਹੈ। ਕੀ ਸਾਨੂੰ ਇਸੇ ਬਦਲਾਅ ਦੀ ਉਡੀਕ ਸੀ ?