ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗਲਵਾਰ ਨੂੰ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਤਿਰੰਗਾ ਮਾਰਚ ਸ਼ੁਰੂ ਕੀਤਾ। ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ।
ਇਸ ਦੇ ਨਾਲ ਹੀ ਗਾਂਧੀ ਪਰਿਵਾਰ ਨੇ ਵੀ ਏਕਤਾ ਬਣਾਈ ਰੱਖਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਪਰ ਕੇਂਦਰ ਸਰਕਾਰ ਗਾਂਧੀ ਪਰਿਵਾਰ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਰ ਵਰਕਰ ਪੰਜਾਬ ਸਰਕਾਰ ਦੇ ਜ਼ੁਲਮ ਵਿਰੁੱਧ ਡਟ ਕੇ ਲੜ ਰਿਹਾ ਹੈ। ‘ਆਪ’ ਨੇ ਚੋਣਾਂ ‘ਚ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਵੋਟਾਂ ਹਾਸਲ ਕੀਤੀਆਂ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਸੱਤਾ ਦੀ ਦੁਰਵਰਤੋਂ ਕਰ ਰਹੇ ਹਨ। ਦੱਸ ਦੇਈਏ ਕਿ ਪਿੰਡ ਮਹਿਮਦਪੁਰ ਤੋਂ ਸ਼ੁਰੂ ਹੋਈ ਤਿਰੰਗਾ ਯਾਤਰਾ ਦਾ ਕਾਂਗਰਸੀ ਵਰਕਰਾਂ ਵੱਲੋਂ ਥਾਂ-ਥਾਂ ‘ਤੇ ਸਵਾਗਤ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਰਾਜਾ ਵੜਿੰਗ ਨੇ ਕਿਹਾ ਕਿ ਇਸ ਯਾਤਰਾ ਦਾ ਮਕਸਦ ਸਿਆਸੀ ਨਹੀਂ ਸਗੋਂ ਦੇਸ਼ ਦੇ ਨੌਜਵਾਨਾਂ ਨੂੰ ਸਮਾਜ ਪ੍ਰਤੀ ਜਾਗਰੂਕ ਕਰਨਾ ਹੈ। ਅੱਜ ਪੰਜਾਬ ਨੂੰ ਚੰਗੇ ਨੌਜਵਾਨਾਂ ਦੀ ਲੋੜ ਹੈ। ਜਦੋਂ ਨੌਜਵਾਨ ਕਿਸੇ ਸਮਾਜ ਜਾਂ ਰਾਜ ਦੀ ਅਗਵਾਈ ਕਰਦੇ ਹਨ ਤਾਂ ਤਰੱਕੀ ਯਕੀਨੀ ਹੁੰਦੀ ਹੈ। ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਲੈ ਕੇ ਪੰਜਾਬ ਭਰ ਵਿੱਚ ਇਹ ਯਾਤਰਾ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਖੇਮਕਰਨ ਵਿੱਚ ਨਸ਼ੇ ਕਾਰਨ ਨੌਜਵਾਨ ਮਰ ਰਹੇ ਹਨ। ਉਨ੍ਹਾਂ ‘ਆਪ’ ਸਰਕਾਰ ਨੂੰ ਹਰ ਫਰੰਟ ‘ਤੇ ਫੇਲ੍ਹ ਦੱਸਿਆ।