ਪੰਜਾਬ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਪੰਜਾਬ ਉਪ ਪ੍ਰਧਾਨ ਰਾਜ ਕੁਮਾਰ ਵੇਰਕਾ ਨੇ ਭਾਜਪਾ ਛੱਡਣ ਦਾ ਐਲਾਨ ਕਰ ਦਿੱਤਾ ਹੈ। ਉੁਹ ਕਾਂਗਰਸ ਵਿਚ ਮੁੜ ਤੋਂ ਸ਼ਾਮਲ ਹੋਣਗੇ।
ਪ੍ਰੈੱਸ ਕਾਨਫਰੰਸ ਕਰਕੇ ਰਾਜਕੁਮਾਰ ਵੇਰਕਾ ਨੇ ਕਿਹਾ ਕਿ ਮੈਂ ਭਾਜਪਾ ਛੱਡ ਦਿੱਤੀ ਹੈ। ਭਾਜਪਾ ਵਿਚ ਸ਼ਾਮਲ ਹੋ ਕੇ ਉਨ੍ਹਾਂ ਨੇ ਬਹੁਤ ਵੱਡੀ ਗਲਤੀ ਕੀਤੀ ਸੀ। ਨਾਲ ਹੀ ਉਨ੍ਹਾਂ ਨੇ ਦਾਅਵਾ ਕੀਤਾ ਕਿ ਹੋਰ ਵੀ ਕਈ ਨੇਤਾ ਜਲਦ ਹੀ ਭਾਜਪਾ ਛੱਡਣਗੇ। ਵੇਰਕਾ ਦਿੱਲੀ ਲਈ ਰਵਾਨਾ ਹੋ ਗਏ ਹਨ।
ਇਹ ਵੀ ਪੜ੍ਹੋ : World Cup 2023: ਅੱਜ ਨਿਊਜ਼ੀਲੈਂਡ ਤੇ ਬੰਗਲਾਦੇਸ਼ ਵਿਚਾਲੇ ਹੋਵੇਗਾ ਮੁਕਾਬਲਾ, ਜਾਣੋ ਸੰਭਾਵਿਤ ਪਲੇਇੰਗ-11
2022 ਵਿਚ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਰਾਜ ਕੁਮਾਰ ਵੇਰਕਾ ਨੂੰ ਭਾਜਪਾ ਨੇ ਕਾਫੀ ਮਹੱਤਵ ਦਿੱਤਾ ਸੀ। ਵੇਰਕਾ ਚੰਨੀ ਸਰਕਾਰ ਵਿਚ ਕੈਬਨਿਟ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਨੇ ਲੰਬੇ ਸਮੇਂ ਤੱਕ ਕਾਂਗਰਸ ਵਿਚ ਕੰਮ ਕੀਤਾ ਹੈ। ਅੰਮ੍ਰਿਤਸਰ ਪੱਛਣੀ ਵਿਧਾਨ ਸਭਾ ਸੀਟ ਤੋਂ ਵਿਧਾਇਕ ਰਹੇ ਰਾਜਕੁਮਾਰ ਵੇਰਕਾ ਨੂੰ ਆਮ ਆਦਮੀ ਪਾਰਟੀ ਦੇ ਜਸਬੀਰ ਸਿੰਘ ਸੰਧੂ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।ਵੇਰਕਾ ਪੰਜਾਬ ਦੀ ਰਾਜਨੀਤੀ ਦੇ ਵੱਡੇ ਦਲਿਤ ਚਿਹਰੇ ਵਜੋਂ ਮੰਨੇ ਜਾਂਦੇ ਹਨ।
ਵੀਡੀਓ ਲਈ ਕਲਿੱਕ ਕਰੋ -: