ਤਾਮਿਲਨਾਡੂ ਵਿਚ ਫੌਜ ਦੇ ਹੈਲੀਕਾਪਟਰ ਹਾਦਸੇ ‘ਚ CDS ਬਿਪਿਨ ਰਾਵਤ ਅਤੇ 12 ਹੋਰਨਾਂ ਲੋਕਾਂ ਦੇ ਦੇਹਾਂਤ ‘ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਗ ਪ੍ਰਗਟਾਇਆ ਹੈ।
ਅੱਜ ਇੱਕ ਬੇਹੱਦ ਦੁਖਦਾਈ ਹੈਲੀਕਾਪਟਰ ਹਾਦਸੇ ਵਿਚ ਸੀ. ਡੀ. ਐੱਸ. ਜਨਰਲ ਬਿਪਿਨ ਰਾਵਤ, ਉੁਨ੍ਹਾਂ ਦੀ ਪਤਨੀ ਅਤੇ 11 ਹੋਰ ਹਥਿਆਰਬੰਦ ਬਲਾਂ ਦੇ ਅਚਾਨਕ ਦੇਹਾਂਤ ‘ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਬਿਪਿਨ ਰਾਵਤ ਦੀ ਬੇਵਕਤੀ ਮੌਤ ਸਾਡੀਆਂ ਹਥਿਆਰਬੰਦ ਸੈਨਾਵਾਂ ਅਤੇ ਦੇਸ਼ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਰਾਸ਼ਟਰ ਲਈ ਇੱਕ ਬਹੁਤ ਹੀ ਦੁਖਦਾਈ ਦਿਨ ਹੈ ਕਿਉਂਕਿ ਅਸੀਂ ਆਪਣੇ ਸੀਡੀਐਸ, ਜਨਰਲ ਬਿਪਿਨ ਰਾਵਤ ਜੀ ਨੂੰ ਇੱਕ ਬਹੁਤ ਹੀ ਦੁਖਦਾਈ ਹਾਦਸੇ ਵਿੱਚ ਗੁਆ ਦਿੱਤਾ ਹੈ। ਉਹ ਬਹਾਦਰ ਸਿਪਾਹੀਆਂ ਵਿੱਚੋਂ ਇੱਕ ਸਨ, ਜਿਨ੍ਹਾਂ ਨੇ ਮਾਤ ਭੂਮੀ ਦੀ ਪੂਰੀ ਤਨਦੇਹੀ ਨਾਲ ਸੇਵਾ ਕੀਤੀ ਹੈ। ਉਨ੍ਹਾਂ ਦੇ ਮਿਸਾਲੀ ਯੋਗਦਾਨ ਅਤੇ ਵਚਨਬੱਧਤਾ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ। ਮੈਂ ਬਹੁਤ ਦੁਖੀ ਹਾਂ।
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ CDS ਜਨਰਲ ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਦੇ ਦਿਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪਿਛਲੇ ਕੁਝ ਸਾਲਾਂ ਵਿਚ ਇਕੱਠੇ ਮਿਲ ਕੇ ਕੰਮ ਕੀਤਾ ਹੈ। ਇਹ ਦੇਸ਼ ਲਈ ਬਹੁਤ ਵੱਡਾ ਘਾਟਾ ਹੈ।