Rajpura coronavirus case: ਪਟਿਆਲਾ: ਪੰਜਾਬ ਦੇ ਰਾਜਪੁਰਾ ਵਿੱਚ ਇੱਕ ਹੋਰ ਪਾਜੀਟਿਵ ਕੇਸ ਦੀ ਪੁਸ਼ਟੀ ਹੋਈ ਹੈ। ਪੰਜਾਬ ਦੇ ਹਰੇਕ ਜਿਲ੍ਹੇ ਵਿੱਚ ਰੋਜਾਨਾ ਪਾਜੀਟਿਵ ਕੇਸਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹਰੇਕ ਜਿਲ੍ਹੇ ‘ਤੇ ਇਸ ਵਾਇਰਸ ਨੇ ਆਪਣੀ ਜਕੜ ਪੱਕੀ ਕਰ ਲਈ ਹੈ। ਜਿਹੜੇ ਜਿਲ੍ਹਿਆਂ ਵਿੱਚ ਪਹਿਲਾਂ ਪਾਜੀਟਿਵ ਕੇਸਾਂ ਦੀ ਗਿਣਤੀ ਘੱਟ ਸੀ, ਹੁਣ ਉੱਥੇ ਵੀ ਲਗਾਤਾਰ ਮਰੀਜ਼ ਵਧਦੇ ਜਾ ਰਹੇ ਹਨ, ਜਿਸ ਕਾਰਨ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ ਤੇ ਇਹ ਉਸ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਬੀਤੇ 24 ਘੰਟਿਆ ਵਿੱਚ ਜ਼ਿਲ੍ਹੇ ਵਿੱਚ 6 ਕਰੋਨਾ ਪਾਜ਼ੀਟਿਵ ਕੇਸ ਰਿਪੋਰਟ ਹੋਏ ਹਨ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇਂ ਦੱਸਿਆਂ ਕਿ ਬੀਤੇ ਦਿਨੀ ਕੋਵਿਡ ਜਾਂਚ ਸਬੰਧੀ 48 ਸੈਂਪਲ ਲੈਬ ਵਿੱਚ ਭੇਜੇ ਗਏ ਸਨ, ਜਿਨ੍ਹਾਂ ਦੀ ਪ੍ਰਾਪਤ ਹੋਈ ਰਿਪੋਰਟ ਅਨੁਸਾਰ ਉਹਨਾਂ ਵਿਚੋ 47 ਸੈਂਪਲਾ ਦੀ ਰਿੋਪਰਟ ਕੋਵਿਡ ਨੈਗੇਟਿਵ ਪਾਈ ਗਈ ਹੈ ਅਤੇ ਇੱਕ ਕੋਵਿਡ ਪਾਜ਼ੀਟਿਵ ਪਾਈ ਗਈ ਹੈ ਜੋ ਕਿ ਪਹਿਲਾ ਤੋ ਰਾਜਪੁਰਾ ਵਿੱਚ ਪਾਜ਼ੀਟਿਵ ਆਏ ਕੇਸ ਦੀ ਪਤਨੀ ਹੈ ਜਿਸ ਨੂੰ ਆਈਸੋਲੇਸ਼ਨ ਵਾਰਡ ਵਿੱਚ ਸ਼ਿਫਟ ਕਰਵਾਇਆ ਜਾ ਰਿਹਾ ਹੈ।
ਸਿਵਲ ਸਰਜਨ ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਸੰਗਰੂਰ ਵਿਖੇ ਪਟਿਆਲਾ ਜ਼ਿਲ੍ਹੇ ਦੇ ਤਿੰਨ ਅਤੇ ਇੱਕ ਕੇਸ ਨਵਾਂ ਸ਼ਹਿਰ ਤੋਂ ਪਟਿਆਲਾ ਦਾ ਰਹਿਣ ਵਾਲਾ ਪੁਰਸ਼ ਯਾਤਰੀਆ ਵਿੱਚੋਂ ਹੀ ਹੈ । ਇਸ ਨਾਲ ਜ਼ਿਲ੍ਹੇ ਦੇ ਕੋਵਿਡ ਪਾਜ਼ੀਟਿਵ ਕੇਸਾਂ ਦੀ ਕੁੱਲ ਗਿਣਤੀ 92 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਵੱਖ-ਵੱਖ ਥਾਂਵਾ ਤੋਂ ਕੁੱਲ 64 ਸੈਂਪਲ ਕੋਵਿਡ ਜਾਂਚ ਸਬੰਧੀ ਲਏ ਗਏ ਹਨ। ਜਿਨ੍ਹਾਂ ਵਿਚੋ 57 ਸੈਂਪਲ ਨਵੇਂ ਵਿਅਕਤੀਆਂ ਅਤੇ 7 ਸੈਂਪਲ ਰਪੀਟ ਲਏ ਗਏ ਹਨ । ਜਿਨ੍ਹਾਂ ਦੀਆਂ ਰਿਪੋਰਟਾ ਕੱਲ੍ਹ ਨੂੰ ਆਉਣਗੀਆਂ । ਉਨ੍ਹਾਂ ਦੱਸਿਆਂ ਕਿ ਕੋਵਿਡ ਨੂੰ ਮਾਤ ਦੇਣ ਵਾਲੇ 2 ਹੋਰ ਵਿਅਕਤੀ ਜਿਨ੍ਹਾਂ ਵਿਚੋ 1 ਰਾਜਪੂਰਾ ਦੀ ਲ਼ੜਕੀ ਅਤੇ ਇੱਕ ਬੁੱਕ ਮਾਰਕਿਟ ਵਿੱਚ ਰਹਿਣ ਵਾਲਾ ਵਿਅਕਤੀ ਹੈ, ਦੇ ਵੀ ਕਰੋਨਾ ਸਬੰਧੀ ਦੋਨੋ ਟੈਸਟ ਨੈਗੇਟਿਵ ਆਉਣ ‘ਤੇ ਉਨ੍ਹਾਂ ਨੂੰ ਬੀਤੀ ਰਾਤ ਰਾਜਿੰਦਰਾ ਹਸਪਤਾਲ ਵਿਚੋ ਛੁੱਟੀ ਕਰਕੇ ਘਰ ਭੇਜ ਦਿਤਾ ਗਿਆ ਸੀ।
ਇਸ ਤਰਾਂ ਹੁਣ ਜ਼ਿਲ੍ਹੇ ਵਿੱਚ ਕੋਰੋਨਾ ਤੋਂ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ 7 ਹੋ ਗਈ ਹੈ। ਉਨ੍ਹਾਂ ਕਿਹਾ ਕਿ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸਾਰੇ ਕੋਵਿਡ ਪਾਜ਼ੀਟਿਵ ਵਿਅਕਤੀ ਠੀਕ ਠਾਕ ਹਨ। ਸਿਵਲ ਸਰਜਨ ਡਾ. ਮਲਹੋਤਰਾ ਨੇਂ ਦੱਸਿਆ ਕਿ ਗੁਰਦੁਵਾਰਾ ਸ੍ਰੀ ਦੁਖ ਨਿਵਾਰਣ ਸਾਹਿਬ ਵਿਖੇ ਬੇਬੇ ਨਾਨਕੀ ਸਰਾਂ ਵਿੱਚ ਬਣਾਏ ਏਕਾਂਤਵਾਸ ਵਿੱਚ ਰਹਿ ਰਹੇ ਕੋਵਿਡ ਨੈਗੇਟਿਵ ਸਰਧਾਲੂਆਂ ਦੀ ਸਿਹਤ ਜਾਂਚ ਲਈ ਮੈਡੀਕਲ/ ਪੈਰਾਮੈਡੀਕਲ ਸਟਾਫ ਦੀ ਦਿਨ ਰਾਤ ਲਈ ਡਿਉਟੀ ਲਗਾਈ ਗਈ ਹੈ ਜਿੱਥੇ ਕਿ ਸਿਹਤ ਕਰਮਚਾਰੀਆਂ ਵੱਲੋ ਉਨ੍ਹਾਂ ਦੀ ਸਿਹਤ ਜਾਂਚ ਦੇ ਨਾਲ-ਨਾਲ ਲੋੜਵੰਦ ਮਰੀਜਾਂ ਨੂੰ ਦਵਾਈਆਂ ਮੁਹਈਆ ਕਰਵਾਈਆਂ ਜਾਂ ਰਹੀਆ ਹਨ ਅਤੇ ਨਾਲ-ਨਾਲ ਕਾਉਂਸਲਰ ਵੱਲੋ ਬਿਮਾਰੀ ਸਬੰਧੀ ਪਾਏ ਜਾਂਦੇ ਡਰ ਨੂੰ ਦੂਰ ਕਰਨ ਅਤੇ ਬਚਾਅ ਸਬੰਧੀ ਉਹਨਾਂ ਦੀ ਕਾਉਂਸਲਿੰਗ ਵੀ ਕੀਤੀ ਜਾਂਦੀ ਹੈ। ਸ਼ੱਕੀ ਮਰੀਜਾਂ ਦੇ ਕਰੋਨਾ ਜਾਂਚ ਸਬੰਧੀ ਟੈਸਟ ਵੀ ਕਰਵਾਏ ਜਾਂਦੇ ਹਨ ਅਤੇ ਅੱਜ ਵੀ ਉੱਥੋਂ 7 ਸਰਧਾਲੂਆਂ ਦੇ ਕਰੋਨਾ ਜਾਂਚ ਸਬੰਧੀ ਸੈਂਪਲ ਲਏ ਗਏ ਹਨ।
ਜਿਲ੍ਹੇ ਵਿੱਚ ਕੋਵਿਡ ਕੇਸਾਂ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਹੁਣ ਤੱਕ ਕੋਵਿਡ ਜਾਂਚ ਸਬੰਧੀ 1136 ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿਚੋ 92 ਕੋਵਿਡ ਪਾਜ਼ੀਟਿਵ ਜੋ ਕਿ ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਹਨ, 984 ਨੈਗਟਿਵ ਅਤੇ 60 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪੌਜਟਿਵ ਕੇਸਾਂ ਵਿੱਚੋਂ ਇੱਕ ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ ਅਤੇ 7 ਕੇਸ ਠੀਕ ਹੋ ਚੁੱਕੇ ਹਨ, ਜਿਨ੍ਹਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਹੋਣ ‘ਤੇ ਘਰ ਜਾ ਚੁੱਕੇ ਹਨ।