ਰਾਜਵੀਰ ਜਵੰਦਾ ਦੀ ਜ਼ਿੰਦਗੀ ਨੂੰ ਲੈ ਕੇ ਸਸਪੈਂਸ ਬਣਿਆ ਹੋਇਆ ਹੈ। ਕੁਝ ਸਮਾਂ ਪਹਿਲਾਂ ਰਾਜਵੀਰ ਦੀ ਮੌਤ ਦੀ ਖ਼ਬਰ ਆਈ ਸੀ ਪਰ ਡਾਕਟਰਾਂ ਵੱਲੋਂ ਮੌਤ ਦੀ ਪੁਸ਼ਟੀ ਨਹੀਂ ਕੀਤੀ ਗਈ। ਸੋਸ਼ਲ ਮੀਡੀਆ ‘ਤੇ ਰਾਜਵੀਰ ਦੀ ਮੌਤ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਫੋਰਟਿਸ ਹਸਪਤਾਲ ਵੱਲੋਂ ਰਾਜਵੀਰ ਦੀ ਸਿਹਤ ਨੂੰ ਲੈ ਕੇ ਅਪਡੇਟ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਅਜੇ ਮੌਤ ਦੀ ਪੁਸ਼ਟੀ ਨਹੀਂ ਹੋਈ ਹੈ।
ਹਾਲਾਂਕਿ ਲੰਬੇ ਸਮੇਂ ਤੋਂ ਜਵੰਦਾ ਵੈਂਟੀਲੇਟਰ ‘ਤੇ ਸਨ। ਫੋਰਟਿਸ ਵਿਖੇ ਡਾਕਟਰਾਂ ਦੀ ਟੀਮ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਸੀ। ਅਰਦਾਸਾਂ ਦਾ ਦੌਰ ਲਗਾਤਾਰ ਜਾਰੀ ਹੈ ਤੇ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਰਾਜਵੀਰ ਜਲਦ ਠੀਕ ਹੋ ਕੇ ਘਰ ਵਾਪਸ ਪਰਤੇਗਾ। 2-3 ਦਿਨ ਤੋਂ ਜਵੰਦਾ ਦੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ ਵੱਲੋਂ ਮੈਡੀਕਲ ਬੁਲੇਟਿਨ ਵੀ ਬੰਦ ਕਰ ਦਿੱਤੇ ਗਏ ਸੀ। ਕਿਹਾ ਜਾ ਰਿਹਾ ਹੈ ਕਿ ਜਵੰਦਾ ਦੀ ਭੈਣ ਵੀ ਅਮਰੀਕਾ ਤੋਂ ਪੰਜਾਬ ਪਹੁੰਚ ਰਹੀ ਹੈ ਜੋ ਕਿ ਆ ਕੇ ਡਾਕਟਰਾਂ ਨਾਲ ਮੀਟਿੰਗ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
























