ਗਾਇਕ ਰਾਜਵੀਰ ਜਵੰਦਾ ਨਮਿਤ ਭੋਗ ਤੇ ਅੰਤਿਮ ਅਰਦਾਸ 17 ਅਕਤੂਬਰ ਨੂੰ ਹੋਵੇਗੀ। ਜਵੰਦਾ ਦੇ ਜੱਦੀ ਪਿੰਡ ਪੋਨਾ ਵਿਖੇ ਸਵੇਰੇ 11 ਵਜੇ ਤੋਂ 1 ਵਜੇ ਸਹਿਜ ਪਾਠ ਦਾ ਭੋਗ ਪਾਇਆ ਜਾਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਵੰਦਾ ਦੇ ਫੁਲ ਚੁਗਣ ਦੀ ਰਸਮ ਅਦਾ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ 8 ਅਕਤੂਬਰ ਦੀ ਸਵੇਰੇ 10:55 ਵਜੇ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਜਵੰਦਾ ਦਾ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦੇਹਾਂਤ ਨਾਲ ਸੰਗੀਤ ਜਗਤ ਤੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਫੈਲ ਗਈ। ਰਾਜਵੀਰ ਜਵੰਦਾ ਨੂੰ 27 ਸਤੰਬਰ ਨੂੰ ਸੜਕ ਹਾਦਸੇ ਤੋਂ ਬਾਅਦ ਬਹੁਤ ਗੰਭੀਰ ਹਾਲਤ ਵਿਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਦੀ ਰੀੜ੍ਹ ਦੀ ਹੱਡੀ ਤੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਸਨ। ਪਹਿਲਾਂ 2 ਦਿਨ ਤਾਂ ਜਵੰਦਾ ਦੀ ਹਾਲਤ ਵਿਚ ਸੁਧਾਰ ਹੋਇਆ।ਜਵੰਦਾ ਦੀ ਰਿਕਵਰੀ ਨੂੰ ਦੇਖ ਕੇ, ਡਾਕਟਰਾਂ ਨੇ ਕਿਹਾ ਸੀ ਕਿ ਜੇਕਰ ਅਗਲੇ 72 ਘੰਟੇ ਲੰਘ ਜਾਂਦੇ ਤਾਂ ਜਵੰਦਾ ਨੂੰ ਬਚਾਇਆ ਜਾ ਸਕਦਾ ਸੀ। ਡਾਕਟਰ ਰੀੜ੍ਹ ਦੀ ਹੱਡੀ ਦਾ ਆਪ੍ਰੇਸ਼ਨ ਤਾਂ ਹੀ ਕਰ ਸਕਦੇ ਸਨ ਜੇਕਰ ਦਿਮਾਗ ਸਰਗਰਮ ਹੁੰਦਾ। ਰੇਸ਼ਮ ਨੇ ਦੱਸਿਆ ਸੀ ਜਵੰਦਾ ਦੇ ਦਿਮਾਗ ਨੇ ਹੌਲੀ-ਹੌਲੀ ਪੂਰੀ ਤਰ੍ਹਾਂ ਕੰਮ ਕਰਨਾ ਬੰਦ ਕਰ ਦਿੱਤਾ। ਉਸਦੇ ਹੇਠਲੇ ਅੰਗ ਹੌਲੀ-ਹੌਲੀ ਕੰਮ ਕਰਨਾ ਬੰਦ ਕਰ ਗਏ ਤੇ ਆਖਿਰਕਾਰ 8 ਅਕਤੂਬਰ ਨੂੰ ਜਵੰਦਾ ਸਦਾ ਲਈ ਸਾਨੂੰ ਅਲਵਿਦਾ ਕਹਿ ਗਿਆ।
ਵੀਡੀਓ ਲਈ ਕਲਿੱਕ ਕਰੋ -:
























