ਆਮ ਆਦਮੀ ਪਾਰਟੀ ਨੇ ਰਾਜ ਸਭਾ ਭੇਜਣ ਲਈ ਦੋ ਨਾਂ ਫਾਈਨਲ ਕਰ ਲਏ ਹਨ। ਪਦਮਸ਼੍ਰੀ ਸੰਤ ਸੀਚੇਵਾਲ ਤੇ ਪਦਮਸ਼੍ਰੀ ਵਿਕਰਮਜੀਤ ਸਿੰਘ ਸਾਹਣੀ ਦੇ ਨਾਵਾਂ ‘ਤੇ ਪਾਰਟੀ ਵੱਲੋਂ ਮੋਹਰ ਲਾ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਦੱਸਣਯੋਗ ਹੈ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਨਦੀਆਂ ਵਿੱਚ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਜਾਣੇ ਜਾਂਦੇ ਹਨ। ਉਹ ਬਾਬਾ ਸੀਚੇਵਾਲ ਤੇ ਈਸੀਓ ਦੇ ਨਾਂ ਨਾਲ ਮਸ਼ਹੂਰ ਹਨ। ਸੁਲਤਾਨਪੁਰ ਲੋਧੀ ਵਿੱਚ 160 ਕਿਲੋਮੀਟਰ ਲੰਮੀ ਕਾਲੀ ਬੇਈਂ ਨਦੀ ਨੂੰ ਸਾਫ ਕਰਨ ਦਾ ਸਿਹਰਾ ਉਨ੍ਹਾਂ ਨੂੰ ਹੀ ਦਿੱਤਾ ਗਿਆ ਹੈ। ਸੰਤ ਸੀਚੇਵਾਲ ਨੇ ਸਾਲ 2007 ਵਿੱਚ ਇਕੱਲੇ ਹੀ ਕਾਲੀ ਬੇਈਂ ਦੀ ਸਫਾਈ ਦਾ ਕੰਮ ਸ਼ੁਰੂ ਕੀਤਾ ਸੀ।
ਜਲੰਧਰ ਦੇ ਕਿਸਾਨ ਪਰਿਵਾਰ ਵਿੱਚ ਪੈਦਾ ਹੋਏ ਬਾਬਾ ਸੀਚੇਵਾਲ ਕਈ ਸਾਲਾਂ ਤੋਂ ਨਦੀਆਂ ਵਿੱਚ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਮੁਹਿੰਮ ਚਲਾ ਰਹੇ ਹਨ। 2017 ਵਿੱਚ ਬਾਬਾ ਸੀਚੇਵਾਲ ਦੇ ਅਹਿਮ ਯੋਗਦਾਨ ਲਈ ਉਨ੍ਹਾਂ ਨੂੰ ਪਦਮ ਸ਼੍ਰੀ ਐਵਾਰਡ ਨਾਲ ਵੀ ਸਨਮਾਨਤ ਕੀਤਾ ਗਿਆ ਸੀ।
ਦੂਜੇ ਪਾਸੇ ਸਮਾਜਸੇਵੀ ਵਿਕਰਮਜੀਤ ਸਿੰਘ ਸਾਹਣੀ ਨੇ ਸਿੱਖਿਆ ਦੇ ਖੇਤਰ ਵਿੱਚ ਅਹਿਮ ਯੋਗਦਾਨ ਦਿੱਤਾ ਹੈ। ਵਿਕਰਮਜੀਤ ਸਾਹਣੀ ਸਾਲਾਂ ਤੋਂ ਸਮਾਜ ਕਲਿਆਣ ਦੇ ਕੰਮਾਂ ਨਾਲ ਜੁੜੇ ਰਹੇ ਹਨ। ਸਾਹਣੀ ਨੂੰ ਮਾਰੀਸ਼ਸ ਦੇ ਰਾਸ਼ਟਰਪਤੀ ਕੌਮਾਂਤਰੀ ਸ਼ਾਂਤੀ ਐਵਾਰਡ ਨਾਲ ਸਨਮਾਨਤ ਕਰ ਚੁੱਕੇ ਹਨ।
ਉਨ੍ਹਾਂ ਨੇ ਵਿਸ਼ਵ ਪੰਜਾਬੀ ਸੰਸਦੀ ਮੰਚ ਦਾ ਗਠਨ ਕਰਕੇ ਪੂਰੀ ਦੁਨੀਆ ਵਿੱਚ ਪੰਜਾਬੀ ਸੰਸਕ੍ਰਿਤੀ ਦਾ ਪ੍ਰਚਾਰ ਕੀਤਾ। ਉਨ੍ਹਾਂ ‘ਬੋਲੇ ਸੋ ਨਿਹਾਲ’, ‘ਗੁਰੂ ਮਾਨਿਓ ਗ੍ਰੰਥ’ ਤੇ ‘ਸਰਬੰਸਦਾਨੀ’ ਵਰਗੇ ਕਈ ਪ੍ਰੋਗਰਾਮ ਕਰਵਾਏ ਹਨ। ਹਜ਼ਾਰਾਂ ਪੰਜਾਬੀ ਵਿਦਿਆਰਥੀਆਂ ਲਈ ਸਕਾਲਰਸ਼ਿਪ ਮੁਹੱਈਆ ਕਰਵਾਈ। ਵਰਲਡ ਪੰਜਾਬੀ ਆਰਗੇਨਾਈਜ਼ੇਸ਼ਨ ਦੇ ਕੌਮਾਂਤਰੀ ਪ੍ਰਧਾਨ ਰਹਿੰਦੇ ਹੋਏ 22 ਤੋਂ ਵੱਧ ਦੇਸ਼ਾਂ ਵਿੱਚ ਪੰਜਾਬ ਦੇ ਸਮਾਜਿਕ, ਆਰਥਿਕ ਤੇ ਸੰਸਕ੍ਰਿਤਕ ਰਿਸ਼ਤੇ ਵਧਾਉਣ ਵਿੱਚ ਅਹਿਮ ਯੋਗਦਾਨ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਵਿਕਰਮਜੀਤ ਸਾਹਮਣੀ ਨੇ 500 ਤੋਂ ਵੱਧ ਅਫਗਾਨ ਹਿੰਦੂਆਂ ਤੇ ਸਿੱਖਾਂ ਦੇ ਮੁੜ ਨਿਵਾਸ ਦੀ ਜਿ਼ੰਮੇਵਾਰੀ ਵੀ ਲਈ। ਕੋਰੋਨਾ ਕਾਲ ਵਿੱਚ ਸਾਹਣੀ ਨੇ ਪੰਜਾਬ ਦੇ ਪਿੰਡਾਂ ਵਿੱਚ ਟੈਸਟਿੰਗ, ਕਲੀਨਿਕ, ਐਂਬੂਲੈਂਸ ਤੇ ਦੋ ਹਜ਼ਾਰ ਤੋਂ ਵੱਧ ਆਕਸੀਜਨ ਸਿਲੰਡਰਾਂ ਦੀ ਮਦਦ ਮੁਹੱਈਆ ਕਰਵਾਈ ਸੀ।