ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਮੁੜ ਅੰਦੋਲਨ ਸ਼ੁਰੂ ਕਰਨ ਦੀ ਚਿਤਾਵਨੀ ਦਿੱਤੀ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਭੁੱਲ ਗਈ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅੰਦੋਲਨ ਲਈ ਤਿਆਰ ਰਹਿਣ ਲਈ ਕਿਹਾ ਹੈ। ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਸਰਕਾਰ ਨੇ ਪਿਛਲੇ ਸਾਲ ਕਿਸਾਨਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ । ਰਾਕੇਸ਼ ਟਿਕੈਤ ਨੇ ਕਿਹਾ ਕਿ ਅੰਦੋਲਨ ਦੀ ਤਰੀਕ ਅਜੇ ਤੈਅ ਨਹੀਂ ਹੋਈ ਹੈ ਪਰ ਤਿਆਰੀਆਂ ਮੁਕੰਮਲ ਹਨ।
ਮੁਜ਼ੱਫਰਨਗਰ ਵਿੱਚ ਬੋਲਦਿਆਂ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਤੋਂ ਇਲਾਵਾ ਹੋਰ ਵੀ ਕਈ ਵਾਅਦੇ ਕੀਤੇ ਸਨ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ, ਵਾਜਬ ਕੀਮਤਾਂ ‘ਤੇ ਬਿਜਲੀ, ਸਿੰਚਾਈ ਵਰਗੇ ਵਾਅਦੇ ਕੀਤੇ ਗਏ ਸਨ ਪਰ ਅੱਜ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ ਹੈ। ਜਿਸ ਕਾਰਨ ਕਿਸਾਨ ਸਰਕਾਰ ਖਿਲਾਫ਼ ਇੱਕ ਵਾਰ ਫਿਰ ਤੋਂ ਅੰਦੋਲਨ ਕਰਨ ਲਈ ਤਿਆਰ ਹਨ। ਜਿਸਦੇ ਲਈ ਉਨ੍ਹਾਂ ਵੱਲੋਂ ਤਿਆਰੀਆਂ ਵੀ ਕਰ ਲਈਆਂ ਗਈਆਂ ਹਨ।
ਇਹ ਵੀ ਪੜ੍ਹੋ: ਸਾਬਕਾ CM ਚੰਨੀ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਹੋ ਸਕਦੇ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ !
ਇਸ ਤੋਂ ਇਲਾਵਾ ਰਾਕੇਸ਼ ਟਿਕੈਤ ਨੇ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਭੁੱਲ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਨਾਲ ਕੀਤੇ ਵਾਅਦੇ ਜਲਦੀ ਪੂਰੇ ਨਾ ਕੀਤੇ ਤਾਂ ਕਿਸਾਨ ਇੱਕ ਵਾਰ ਫਿਰ ਤੋਂ ਅੰਦੋਲਨ ਲਈ ਤਿਆਰ ਹਨ। ਉਤਜੈ ਹੀ ਦੂਜੇ ਪਾਸੇ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਵੀਰ ਸਿੰਘ ਜਾਦੌਣ ਨੇ ਵੀ ਕਿਸਾਨਾਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇੱਕ ਵਾਰ ਫਿਰ ਤੋਂ ਤਿਆਰ ਹੋ ਜਾਓ ਸਾਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਲੰਮਾ ਸੰਘਰਸ਼ ਕਰਨਾ ਪਵੇਗਾ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”