ਹੱਤਿਆ ਤੇ ਜਬਰ-ਜਨਾਹ ਦੇ ਕੇਸ ਵਿਚ ਜੇਲ੍ਹ ਵਿਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਇਕ ਵਾਰ ਫਿਰ ਤੋਂ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਡੇਰਾ ਮੁਖੀ ਨੇ ਹਰਿਆਣਾ ਸਰਕਾਰ ਕੋਲ ਪੈਰੋਲ ਦੀ ਅਰਜ਼ੀ ਲਗਾਈ ਹੈ। ਫਿਲਹਾਲ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਕੁਝ ਮਹੀਨੇ ਪਹਿਲਾਂ ਹੀ ਰਾਮ ਰਹੀਮ ਪੈਰੋਲ ਪੂਰੀ ਕਰਕੇ ਵਾਪਸ ਜੇਲ੍ਹ ਗਿਆ ਸੀ।
25 ਜਨਵਰੀ ਨੂੰ ਡੇਰਾ ਸੱਚਾ ਸੌਦਾ ਦੇ ਦੂਜੇ ਸੰਤ ਸ਼ਾਹ ਸਤਨਾਮ ਮਹਾਰਾਜ ਜੀ ਦਾ ਜਨਮਦਿਨ ਹੈ। ਸਿਰਸਾ ਡੇਰੇ ਵੱਲੋਂ ਹਰ ਸਾਲ ਇਸ ਦਿਨ ਵੱਡਾ ਆਯੋਜਨ ਕੀਤਾ ਜਾਂਦਾ ਹੈ ਜਿਸ ਵਿਚ ਸਤਿਸੰਗ ਤੇ ਭੰਡਾਰਾ ਕੀਤਾ ਜਾਂਦਾ ਹੈ। ਇਸ ਵਾਰ ਵੀ ਵੱਡੇ ਆਯੋਜਨ ਦੀ ਤਿਆਰੀ ਹੈ ਜਿਸ ਵਿਚ ਡੇਰਾ ਮੁਖੀ ਰਾਮ ਰਹੀਮ ਸ਼ਾਮਲ ਹੋਣਾ ਚਾਹੁੰਦਾ ਹੈ।
25 ਜਨਵਰੀ ਨੂੰ ਹੋਣ ਵਾਲੇ ਸਤਿਸੰਗ ਤੇ ਭੰਡਾਰੇ ਲਈ ਡੇਰਾਮੁਖੀ ਨੇ ਜੇਲ੍ਹ ਪ੍ਰਸ਼ਾਸਨ ਨੂੰ ਅਰਜ਼ੀ ਭੇਜ ਕੇ ਸਿਰਸਾ ਜਾਣ ਦੀ ਇਜਾਜ਼ਤ ਮੰਗੀ ਹੈ। ਪੈਰੋਲ ਦੀ ਅਰਜ਼ੀ ਲਗਾਉਣ ਦੇ ਬਾਅਦ ਹਰਿਆਣਾ ਸਰਕਾਰ ਤੇ ਪ੍ਰਸ਼ਾਸਨ ਸੁਰੱਖਿਆ ਦੀ ਨਜ਼ਰ ਤੋਂ ਵਿਚਾਰ ਕਰ ਰਹੇ ਹਨ ਕਿਉਂਕਿ ਇਹ ਸਰਕਾਰ ਲਈ ਵੱਡਾ ਰਿਸਕ ਵੀ ਸਾਬਤ ਹੋ ਸਕਦਾ ਹੈ। ਇਸ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਸਿਰਸਾ ਡੀਸੀ ਕੋਲ ਆਰਡਰ ਦੀ ਫਾਈਲ ਪਹੁੰਚ ਚੁੱਕੀ ਹੈ ਜਿਸ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਨਸ਼ਾ ਤਸਕਰੀ ਦੇ 194 ਮਾਮਲੇ ਦਰਜ, 41 ਕਿਲੋ ਹੈਰੋਇਨ ਸਣੇ 40 ਗ੍ਰਿਫਤਾਰ
ਰਾਮ ਰਹੀਮ ਨੂੰ ਜੁਲਾਈ 2017 ਵਿਚ ਯੌਨ ਸ਼ੋਸ਼ਣ ਮਾਮਲੇ ਵਿਚ ਸਜ਼ਾ ਹੋਈ ਸੀ। ਇਸ ਦੇ ਬਾਅਦ ਪੰਚਕੂਲਾ ਵਿਚ ਕਾਫੀ ਦੰਗੇ ਹੋਏ ਸਨ। ਬਾਅਦ ਵਿਚ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਉਸ ਨੂੰ ਇਕ ਪੱਤਰਕਾਰ ਤੇ ਡੇਰਾ ਕਰਮੀ ਦੀ ਹੱਤਿਆ ਦੇ ਮਾਮਲੇ ਵਿਚ ਵੀ ਦੋਸ਼ੀ ਠਹਿਰਾਇਆ ਗਿਆ ਤੇ ਉਸ ਨੂੰ ਉਮਰ ਕੈਦ ਦੀ ਸਜ਼ਾ ਹੋਈ। ਕਾਫੀ ਸਾਲ ਜੇਲ੍ਹ ਵਿਚ ਰਹਿਣ ਦੇ ਬਾਅਦ ਪਿਛਲੇ ਇਕ ਸਾਲ ਤੋਂ ਰਾਮ ਰਹੀਮ ਕਈ ਵਾਰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ।
ਵੀਡੀਓ ਲਈ ਕਲਿੱਕ ਕਰੋ -: