ਸਿਰਸਾ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਇੱਕ ਵਾਰ ਮੁੜ ਜੇਲ੍ਹ ਤੋਂ ਬਾਹਰ ਆਵੇਗਾ। ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲ ਗਈ ਹੈ। ਉਹ ਕੁਝ ਸਮੇਂ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਜਾਵੇਗਾ। ਇਸ ਵਾਰ ਵੀ ਰਾਮ ਰਹੀਮ ਯੂਪੀ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਵਿੱਚ ਹੀ ਰਹੇਗਾ। ਇਸ ਤੋਂ ਪਹਿਲਾਂ ਸਿਰਸਾ ਤੋਂ ਉਸ ਲਈ ਘੋੜੇ ਅਤੇ ਗਾਵਾਂ ਲਿਆਂਦੀਆਂ ਜਾ ਚੁੱਕੀਆਂ ਹਨ ਅਤੇ ਉੱਥੇ ਸੁਰੱਖਿਆ ਵਧਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਦਿੱਲੀ ਹਾਈ ਕੋਰਟ ਨੇ ਪਹਿਲਵਾਨ ਅੰਤਿਮ-ਸੁਜੀਤ ਦੀ ਪਟੀਸ਼ਨ ‘ਤੇ WFI ਤੋਂ ਮੰਗਿਆ ਜਵਾਬ
ਦੱਸ ਦੇਈਏ ਕਿ ਕਤਲ ਅਤੇ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ 2017 ਵਿੱਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਹੁਣ ਤੱਕ ਕੁੱਲ 6 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਇਸ ਸਾਲ ਵੀ 21 ਜਨਵਰੀ ਨੂੰ 40 ਦਿਨਾਂ ਲਈ ਪੈਰੋਲ ਦਿੱਤੀ ਗਈ ਸੀ। ਜਿਸ ਤੋਂ ਬਾਅਦ ਗੁਰਮੀਤ ਰਾਮ ਰਹੀਮ ਪੈਰੋਲ ਦੇ ਸਮੇਂ ਦੌਰਾਨ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ ਵਿੱਚ ਰਹਿ ਰਿਹਾ ਸੀ।
ਵੀਡੀਓ ਲਈ ਕਲਿੱਕ ਕਰੋ -: