ਪੰਜਾਬ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਾਂਗਰਸ ਦੇ ਹੀ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਖੁੱਲ੍ਹੀ ਚੁਣੌਤੀ ਦੇ ਦਿੱਤੀ ਹੈ। ਉਨ੍ਹਾਂ ਨੇ ਇਸ ਹਲਕੇ ਵਿੱਚ ਆਪਣੇ ਲਈ ਹੀ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ ਅਤੇ ਆਪਣਾ ਦਫ਼ਤਰ ਖੋਲ੍ਹਣ ਲਈ ਵੀ ਤਿਆਰੀ ਕਰ ਲਈ ਹੈ।
ਇੰਦਰ ਪ੍ਰਤਾਪ ਦਾ ਦਾਅਵਾ ਹੈ ਕਿ ਉਹ ਹਲਕੇ ਵਿੱਚ ਕਾਂਗਰਸ ਨੂੰ ਬਚਾਉਣ ਲਈ ਆਏ ਹਨ ਅਤੇ ਬਹੁਤੇ ਸਥਾਨਕ ਕਾਂਗਰਸੀ ਆਗੂ ਪਹਿਲਾਂ ਹੀ ਉਨ੍ਹਾਂ ਦੇ ਹੱਕ ਵਿੱਚ ਹਨ। ਦੂਜੇ ਪਾਸੇ, ਚੀਮਾ ਕਹਿ ਰਹੇ ਹਨ ਕਿ ਰਾਣਾ ਗੁਰਜੀਤ ਅਤੇ ਉਨ੍ਹਾਂ ਦਾ ਮੁੰਡਾ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਆਏ ਹਨ ਅਤੇ ਇਸ ਸਬੰਧੀ ਉਨ੍ਹਾਂ ਨੇ ਪਹਿਲਾਂ ਵੀ ਪਾਰਟੀ ਨੂੰ ਸ਼ਿਕਾਇਤ ਕੀਤੀ ਸੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।
ਗੌਰਤਲਬ ਹੈ ਕਿ ਰਾਣਾ ਗੁਰਜੀਤ ਵਿਧਾਨ ਸਭਾ ਹਲਕਾ ਕਪੂਰਥਲਾ ਦੀ ਨੁਮਾਇੰਦਗੀ ਕਰਦੇ ਹਨ ਅਤੇ ਸੁਲਤਾਨਪੁਰ ਲੋਧੀ ਉਨ੍ਹਾਂ ਦਾ ਗੁਆਂਢੀ ਹਲਕਾ ਹੈ। ਪਿਛਲੇ ਇੱਕ ਮਹੀਨੇ ਤੋਂ ਇੰਦਰ ਪ੍ਰਤਾਪ ਨੇ ਖੁੱਲ੍ਹੇਆਮ ਆਪਣੇ-ਆਪ ਨੂੰ ਸੁਲਤਾਨਪੁਰ ਲੋਧੀ ਤੋਂ ਟਿਕਟ ਦੇ ਦਾਅਵੇਦਾਰ ਵਜੋਂ ਪੇਸ਼ ਕਰ ਰਹੇ ਹਨ। ਉਨ੍ਹਾਂ ਆਪਣੇ ਹੀ ਪਾਰਟੀ ਦੇ ਵਿਧਾਇਕ ‘ਤੇ ਹਮਲਾ ਬੋਲਦੇ ਕਿਹਾ ਕਿ ਪਿਛਲੇ ਇੱਕ ਮਹੀਨੇ ਵਿੱਚ ਹਲਕੇ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਇੰਦਰ ਪ੍ਰਤਾਪ ਨੇ ਕਿਹਾ ਕਿ ਪੁਲਿਸ ਅਧਿਕਾਰੀ ਲੋਕਾਂ ਤੋਂ ਪੈਸੇ ਵਸੂਲਦੇ ਹਨ ਅਤੇ ਲੋਕਾਂ ਵਿੱਚ ਲਗਾਤਾਰ ਪ੍ਰੇਸ਼ਾਨ ਹੋਣ ਦਾ ਡਰ ਬਣਿਆ ਰਹਿੰਦਾ ਹੈ। ਮੈਂ ਲੋਕਾਂ ਨੂੰ ਕਿਹਾ ਹੈ ਕਿ ਹੁਣ ਤੋਂ ਪੁਲਿਸ ਉਨ੍ਹਾਂ ਨੂੰ ਤੰਗ ਨਹੀਂ ਕਰੇਗੀ ਅਤੇ ਉਹ ਆਪਣੀਆਂ ਸਮੱਸਿਆਵਾਂ ਮੈਨੂੰ ਦੱਸਣ । ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇਲਾਕੇ ਦੇ ਲੋਕ ਹੀ ਉਨ੍ਹਾਂ ਨੂੰ ਪਾਰਟੀ ਵੱਲੋਂ ਟਿਕਟ ਦਿਵਾਉਣਗੇ ਤੇ ਜੇਕਰ ਚੀਮਾ ਨੂੰ ਦੁਬਾਰਾ ਟਿਕਟ ਮਿਲ ਜਾਂਦੀ ਹੈ ਤਾਂ ਉਸ ਦੀ ਹਾਰ ਯਕੀਨੀ ਹੈ।
ਦੂਜੇ ਪਾਸੇ ਚੀਮਾ ਨੇ ਸਾਰੇ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਰਾਣਾ ਗੁਰਜੀਤ ਦੋਆਬਾ ਖੇਤਰ ਵਿੱਚ ਪਾਰਟੀ ਨੂੰ ਨੁਕਸਾਨ ਪਹੁੰਚਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੈਂ ਭ੍ਰਿਸ਼ਟ ਹੁੰਦਾ ਤਾਂ ਲੋਕ ਮੈਨੂੰ ਦੋ ਵਾਰ ਕਿਉਂ ਚੁਣਦੇ?