ਪੰਜਾਬ ਦੇ ਲੋਕਾਂ ਨੂੰ ਹੁਣ ਦੁੱਖ ਖਰੀਦਣ ਲਈ ਵੀ ਵੱਧ ਕੀਮਤ ਦੇਣੀ ਹੋਵੇਗੀ। ਮਾਨ ਸਰਕਾਰ ਨੇ ਦੁੱਧ ਦੀ ਕੀਮਤ ਵਧਾਉਣ ਦਾ ਵੱਡਾ ਫੈਸਲਾ ਲਿਆ ਹੈ। ਪੰਜਾਬ ਦੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੇਅਰੀ ਕਿਸਾਨਾਂ ਲਈ ਪ੍ਰਤੀ ਕਿਲੋ ਫੈਟ ਦੇ ਹਿਸਾਬ ਨਾਲ ਦੁੱਧ ਦੀ ਖਰੀਦ ਕੀਮਤ ਵਿੱਚ 55 ਰੁਪਏ ਦੇ ਵਾਧੇ ਦਾ ਐਲਾਨ ਕੀਤਾ ਹੈ। ਇਹ ਫੈਸਲਾ ਡੇਅਰੀ ਕਿਸਾਨਾਂ ਦੇ ਵਫ਼ਦ ਨਾਲ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ।
ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀ.ਡੀ.ਐੱਫ.ਏ.) ਦੀ ਅਗਵਾਈ ਹੇਠ ਡੇਅਰੀ ਕਿਸਾਨਾਂ ਨੇ 21 ਮਈ ਨੂੰ ਮੁਹਾਲੀ ਵਿੱਚ ਜਨਤਕ ਖੇਤਰ ਦੇ ਮਿਲਕ ਪਲਾਂਟਾਂ ਵਿੱਚ ਦੁੱਧ ਦੀ ਖਰੀਦ ਦੀ ਕੀਮਤ ਵਿੱਚ ਵਾਧੇ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਸਰਕਾਰ ਵੱਲੋਂ ਭਾਅ ਵਧਾਉਣ ਦਾ ਭਰੋਸਾ ਮਿਲਣ ਤੋਂ ਬਾਅਦ ਪੀ.ਡੀ.ਐੱਫ.ਏ. ਨੇ ਆਪਣਾ ਧਰਨਾ ਖਤਮ ਕਰ ਦਿੱਤਾ।
ਕਿਸਾਨ ਦੁੱਧ ਦੀ ਫੈਟ ਦੇ ਹਿਸਾਬ ਨਾਲ ਖਰੀਦ ਮੁੱਲ ਵਿੱਚ 100 ਰੁਪਏ ਪ੍ਰਤੀ ਕਿਲੋ ਦੇ ਵਾਧੇ ਦੀ ਮੰਗ ਕਰ ਰਹੇ ਸਨ। ਹਾਲਾਂਕਿ ਸਰਕਾਰ ਨੇ ਦੁੱਧ ਦੀ ਖਰੀਦ ਦੀ ਕੀਮਤ ਵਿੱਚ 55 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ ਹੈ। ਮੰਤਰੀ ਨੇ ਕਿਹਾ ਕਿ ਦੁੱਧ ਦੀ ਖਰੀਦ ਕੀਮਤ ‘ਚ ਵਾਧੇ ਨਾਲ ਇਸ ਦੀਆਂ ਪ੍ਰਚੂਨ ਕੀਮਤਾਂ ‘ਤੇ ਕੋਈ ਅਸਰ ਨਹੀਂ ਪਵੇਗਾ।
ਚੀਮਾ ਨੇ ਕਿਹਾ ਕਿ ਪਹਿਲੀ ਵਾਰ ਸਰਕਾਰ ਵੱਲੋਂ ਅਜਿਹਾ ਫੈਸਲਾ ਲਿਆ ਗਿਆ ਹੈ। ਚੀਮਾ ਨੇ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਦੁੱਧ ਉਤਪਾਦਕਾਂ ਅਤੇ ਗਾਹਕਾਂ ਲਈ ਹੋਰ ਵੀ ਕਦਮ ਚੁੱਕੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਚੀਮਾ ਨੇ ਕਿਹਾ ਕਿ ਪੰਜਾਬ ਰਾਜ ਕਾਰਪੋਰੇਟ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ ਲਿਮਟਿਡ ਨੇ ਹਮੇਸ਼ਾ ਹੀ ਦੁੱਧ ਦੀ ਚੰਗੀ ਕੀਮਤ ‘ਤੇ ਖਰੀਦ ਕਰਨ ਦੀ ਕੋਸ਼ਿਸ਼ ਕੀਤੀ ਹੈ। ਦੂਜੇ ਪਾਸੇ ਮਿਲਕਫੀਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਨੇ ਕਿਹਾ ਕਿ ਤਾਜ਼ਾ ਵਾਧੇ ਨਾਲ ਉਤਪਾਦਕ ਜੋ ਮੰਗ ਕਰ ਰਹੇ ਸਨ, ਉਹ ਪੂਰੀ ਹੋ ਜਾਵੇਗੀ।