Rats mutilated the corpse : ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਹਰਿਆਣਾ ਦੇ ਸੋਨੀਪਤ ਵਿਚ ਕੁੰਡਲੀ ਸਥਾਨ ’ਤੇ ਧਰਨੇ ਵਿੱਚ ਇੱਕ ਬਜ਼ੁਰਗ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਉਥੇ ਹੀ ਫਿਰ ਉਸ ਦੀ ਮ੍ਰਿਤਕ ਦੇਹ ਦਾ ਹਸਪਤਾਲ ਵਿੱਚ ਮਾੜਾ ਹਾਲ ਹੋ ਗਿਆ, ਜਿਥੇ ਪਰਿਵਾਰਕ ਮੈਂਬਰਾਂ ਵੱਲੋਂ ਦੇਰ ਰਾਤ ਜਨਰਲ ਹਸਪਤਾਲ ਦੇ ਫਰਿੱਜ ਵਿੱਚ ਰੱਖੀ ਬਜ਼ੁਰਗ ਦੀ ਮ੍ਰਿਤਕ ਦੇਹ ਨੂੰ ਚੂਹਿਆਂ ਨੇ ਕੁਤਰ ਦਿੱਤਾ।। ਪਿੰਡ ਵਾਸੀ ਅਤੇ ਪਰਿਵਾਰ ਸਵੇਰੇ ਹਸਪਤਾਲ ਪਹੁੰਚੇ ਅਤੇ ਉਨ੍ਹਾਂ ਨੂੰ ਇਸ ਮਾਮਲੇ ਦਾ ਪਤਾ ਲਗਾਇਆ। ਇਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਹਸਪਤਾਲ ਵਿਚ ਹੰਗਾਮਾ ਕਰ ਦਿੱਤਾ। ਉਨ੍ਹਾਂ ਲਾਪ੍ਰਵਾਹੀ ਵਰਕਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਜਾਣਕਾਰੀ ਅਨੁਸਾਰ 70 ਸਾਲਾ ਰਜਿੰਦਰ ਸਰੋਹਾ ਨਿਵਾਸੀ ਪਿੰਡ ਬੈਂਆਪੁਰ ਕੁੰਡਲੀ ਧਰਨੇ ਵਾਲੀ ਥਾਂ ‘ਤੇ ਮੌਜੂਦ ਸੀ। ਬੁੱਧਵਾਰ ਦੇਰ ਰਾਤ ਉਸਦੀ ਹਾਲਤ ਅਚਾਨਕ ਖ਼ਰਾਬ ਹੋ ਗਈ। ਉਸਨੂੰ ਜਨਰਲ ਹਸਪਤਾਲ ਲਿਆਂਦਾ ਗਿਆ ਜਿਥੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਪਰਿਵਾਰ ਵਾਲੇ ਉਸ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਕਰਵਾਉਣ ਲਈ ਮੋਰਚਰੀ ’ਚ ਫਰਿੱਜ ਵਿੱਚ ਰਖਵਾ ਕੇ ਘਰ ਚਲੇ ਗਏ। ਸਵੇਰੇ, ਜਦੋਂ ਪਰਿਵਾਰ ਪੋਸਟਮਾਰਟਮ ਲਈ ਹਸਪਤਾਲ ਪਹੁੰਚਿਆ, ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਚੂਹਿਆਂ ਨੇ ਰਜਿੰਦਰ ਦੀ ਮ੍ਰਿਤਕ ਦੇਹ ਨੂੰ ਅੱਖਾਂ ਅਤੇ ਪੈਰਾਂ ਕੋਲੋਂ ਖਾ ਲਈ ਹੈ, ਜਿਸ ਤੋਂ ਖੂਨ ਵਗ ਰਿਹਾ ਸੀ। ਉਨ੍ਹਾਂ ਨੇ ਮ੍ਰਿਤਕ ਦੇਹ ਦਾ ਅਜਿਹਾ ਮਾੜਾ ਹਾਲ ਦੇਖ ਕੇ ਹੰਗਾਮਾ ਸ਼ੁਰੂ ਕਰ ਦਿੱਤਾ। ਉਨ੍ਹਾਂ ਮਾਮਲੇ ਵਿੱਚ ਲਾਪਰਵਾਹੀ ਵਰਤਣ ਵਾਲੇ ਮੁਲਾਜ਼ਮ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।