ਚੰਡੀਗੜ੍ਹ : ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਇਕ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਆਪਣਾ ਲਿਖਤੀ ਮੁਆਫ਼ੀਨਾਮਾ ਪੇਸ਼ ਕਰ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ 21 ਜੂਨ 2021 ਨੂੰ ਪੇਸ਼ੀ ਦੌਰਾਨ ਰਵਨੀਤ ਸਿੰਘ ਬਿੱਟੂ ਵੱਲੋਂ ਆਪਣਾ ਪੱਖ ਰੱਖਿਆ ਸੀ। ਆਪਣੇ ਪੱਤਰ ਵਿੱਚ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਉਹਨਾਂ ਦਾ ਕਦੀ ਵੀ ਇਸ ਤਰ੍ਹਾਂ ਦਾ ਮਕਸਦ ਨਹੀਂ ਸੀ ਕਿ ਉਹ ਦਲਿਤ ਸਮਾਜ ਪ੍ਰਤੀ ਕੋਈ ਗਲਤ ਭਾਵਨਾ ਵਾਲਾ ਬਿਆਨ ਦੇਣ ਅਤੇ ਜੇਕਰ ਉਨ੍ਹਾਂ ਦੇ ਬਿਆਨ ਨਾਲ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਉਹ ਬਿਨਾਂ ਸ਼ਰਤ ਮੁਆਫ਼ੀ ਮੰਗਦੇ ਹਨ।
ਇਹ ਵੀ ਪੜ੍ਹੋ : ਵੱਡੀ ਖਬਰ : ਕਾਂਗਰਸ ਵਿਚਲੇ ਕਲੇਸ਼ ਨੂੰ ਖਤਮ ਕਰਨ ਲਈ ਹਾਈਕਮਾਨ ਨੇ ਨਵਜੋਤ ਸਿੱਧੂ ਨੂੰ ਭਲਕੇ ਬੁਲਾਇਆ ਦਿੱਲੀ