ਭਾਰਤੀ ਰਿਜ਼ਰਵ ਬੈਂਕ (RBI) ਦੇ ਗਵਰਨਰ ਸ਼ਕਤੀਕਾਂਤ ਦਾਸ ਨੂੰ ‘ਗਵਰਨਰ ਆਫ ਦਿ ਈਅਰ’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਲੰਡਨ ਸੈਂਟਰਲ ਬੈਂਕਿੰਗ ਵੱਲੋਂ ਦੇਸ਼ ਦੇ ਕੇਂਦਰੀ ਬੈਂਕ ਦੇ ਗਵਰਨਰ ਨੂੰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸ਼ਕਤੀਕਾਂਤ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਕਈ ਵੱਡੇ ਫੈਸਲੇ ਲਏ ਹਨ।
ਮੰਗਲਵਾਰ ਨੂੰ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਲੰਡਨ ‘ਚ ਬ੍ਰਿਟੇਨ ਦੀ ਸੈਂਟਰਲ ਬੈਂਕਿੰਗ ਵਲੋਂ ਆਯੋਜਿਤ ਗਰਮੀਆਂ ਦੀਆਂ ਬੈਠਕਾਂ ‘ਚ ਦਿੱਤੇ ਗਏ ਸ਼ੁਰੂਆਤੀ ਭਾਸ਼ਣ ‘ਚ ਕਿਹਾ ਸੀ ਕਿ ਮਹਿੰਗਾਈ ਨੂੰ ਕੰਟਰੋਲ ਕਰਨ ਦੀ ਪ੍ਰਕਿਰਿਆ ਹੌਲੀ ਅਤੇ ਲੰਬੀ ਹੋਵੇਗੀ ਅਤੇ ਮੱਧਮ ਮਿਆਦ ‘ਚ ਮਹਿੰਗਾਈ ਦਰ 4 ਫੀਸਦੀ ਪ੍ਰਾਪਤ ਕਰਨ ਦਾ ਟੀਚਾ ਹੈ।
RBI ਗਵਰਨਰ ਨੇ ਕਿਹਾ ਕਿ ਸਾਡੀ ਆਬਾਦੀ ਅਤੇ ‘ਜਨਸੰਖਿਆ ਲਾਭਅੰਸ਼’ ਕਾਰਨ ਹਰ ਸਾਲ ਕਰਮਚਾਰੀਆਂ ਵਿੱਚ ਭਾਰੀ ਵਾਧੇ ਨੂੰ ਦੇਖਦੇ ਹੋਏ ਅਸੀਂ ਵਿਕਾਸ ਸੰਬੰਧੀ ਚਿੰਤਾਵਾਂ ਤੋਂ ਅਣਜਾਣ ਨਹੀਂ ਰਹਿ ਸਕਦੇ। ਇਸ ਲਈ, ਅਸੀਂ ਮਹਾਂਮਾਰੀ ਦੇ ਸਾਲਾਂ ਦੌਰਾਨ ਵੀ ਵਿਕਾਸ ਨੂੰ ਤਰਜੀਹ ਦਿੱਤੀ। ਇਸ ਮਿਆਦ ਦੇ ਦੌਰਾਨ ਮਹਿੰਗਾਈ ਟੀਚੇ ਤੋਂ ਉੱਪਰ ਰਹੀ, ਪਰ ਸਹਿਣਸ਼ੀਲਤਾ ਬੈਂਡ ਦੇ ਅੰਦਰ ਰਹੀ। RBI ਗਵਰਨਰ ਨੇ ਕਿਹਾ ਕਿ ਮਹਿੰਗਾਈ ਵਿਰੁੱਧ ਲੜਾਈ ਜਾਰੀ ਹੈ।
ਇਹ ਵੀ ਪੜ੍ਹੋ : ਪਾਨੀਪਤ ਪੁਲਿਸ ਨੇ ATM ਚੋਰ ਗਿਰੋਹ ਦਾ ਕੀਤਾ ਪਰਦਾਫਾਸ਼, ਨਜਾਇਜ਼ ਹਥਿਆਰ ਤੇ ਵਾਹਨ ਬਰਾਮਦ
ਸ਼ਕਤੀਕਾਂਤ ਦਾਸ ਨੇ ਹਾਲ ਹੀ ‘ਚ ਉਨ੍ਹਾਂ ਨੇ ਦੋ ਹਜ਼ਾਰ ਰੁਪਏ ਦੇ ਨੋਟਾਂ ਨੂੰ ਚਲਣ ਤੋਂ ਬਾਹਰ ਕਰਨ ਦਾ ਵੱਡਾ ਫੈਸਲਾ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਗਲੋਬਲ ਬਾਜ਼ਾਰਾਂ ਵਿੱਚ ਅਸਥਿਰਤਾ ਦੇ ਵਿਚਕਾਰ ਮਹਿੰਗਾਈ ਨਾਲ ਨਜਿੱਠਣ ਵਿੱਚ ਬਹੁਤ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ। ਕੋਰੋਨਾ ਸੰਕਟ ਦੌਰਾਨ ਵੀ ਉਨ੍ਹਾਂ ਨੇ ਆਪਣੇ ਫੈਸਲਿਆਂ ਨਾਲ ਲੋਕਾਂ ਦੀ ਤਾਰੀਫ ਜਿੱਤੀ ਸੀ। ਉਸ ਦੌਰਾਨ ਉਨ੍ਹਾਂ ਨੇ ਬੈਂਕਾਂ ਨੂੰ ਕੁਝ ਮਹੀਨਿਆਂ ਲਈ EMI ਵਿੱਚ ਛੋਟ ਦੇਣ ਦੇ ਨਿਰਦੇਸ਼ ਦਿੱਤੇ ਸਨ।
ਵੀਡੀਓ ਲਈ ਕਲਿੱਕ ਕਰੋ -: