ਆਮ ਆਦਮੀ ਪਾਰਟੀ ਤੋਂ ਲੋਕ ਸਭਾ ਸਾਂਸਦ ਰਹੇ ਸੁਸ਼ੀਲ ਕੁਮਾਰ ਰਿੰਕੂ ਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵਿਚ ਕਟੌਤੀ ਦੇ ਹੁਕਮ ਦਿੱਤੇ ਗਏ ਹਨ। ਰਿੰਕੂ ਦੀ ਸੁਰੱਖਿਆ ਵਿਚ ਤਾਇਨਾਤ ਪੰਜਾਬ ਪੁਲਿਸ ਦੇ ਕਮਾਂਡੋ ਵਾਪਸ ਬੁਲਾ ਲਏ ਗਏ ਹਨ। ਨਾਲ ਹੀ ਇਕ ਸੁਰੱਖਿਆ ਗੱਡੀ ਨੂੰ ਵੀ ਸੁਰੱਖਿਆ ਤੋਂ ਹਟਾ ਦਿੱਤਾ ਗਿਆ ਹੈ।
ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਦੇ ਬਾਅਦ ਪੰਜਾਬ ਸਰਕਾਰ ਨੇ ਸਾਂਸਦ ਸੁਸ਼ੀਲ ਰਿੰਕੂ ਦੀ ਸੁਰੱਖਿਆ ਵਿਚ ਵੱਡੀ ਕਟੌਤੀ ਕੀਤੀ ਹੈ। ਰਿੰਕੂ ਕੋਲ ਪਹਿਲਾਂ ਚਾਰ ਪੁਲਿਸ ਮੁਲਾਜ਼ਮ ਤੇ 4 ਸਪੈਸ਼ਲ ਟ੍ਰੇਂਡ ਕਮਾਂਡੋ ਸੁਰੱਖਿਆ ਲਈ ਮੌਜੂਦ ਸਨ ਪਰ ਸਰਕਾਰ ਨੇ 4 ਕਮਾਂਡੋ ਵਾਪਸ ਬੁਲਾ ਲਏ ਹਨ। 2 ਜਲਦ ਹੀ ਅੰਗੁਰਾਲ ਦੀ ਵੀ ਸੁਰੱਖਿਆ ਘਟਾਈ ਜਾਵੇਗੀ।
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਜਦੋਂ ਰਿੰਕੂ ਤੇ ਅੰਗੁਰਾਲ ਭਾਜਪਾ ਵਿਚ ਸ਼ਾਮਲ ਹੋਏ ਤਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਦੋਵੇਂ ਨੇਤਾਵਾਂ ਦੇ ਘਰ ਵੱਲ ਸਰਕਾਰੀ ਬੋਰਡ ਵੀ ਤੋੜੇ ਗਏ ਸਨ ਜਿਸ ਤੋਂ ਬਾਅਦ ਭਾਜਪਾ ਨੇਤਾਵਾਂ ਨੇ ਰਿੰਕੂ ਤੇ ਅੰਗੁਰਾਲ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਜ਼ਿਲ੍ਹਾ ਚੋਣ ਅਧਿਕਾਰੀ ਕਮ ਡੀਸੀ ਜਲੰਧਰ ਹਿਮਾਂਸ਼ੂ ਅਗਰਵਾਲ ਨੂੰ ਚਿਠੀ ਲਿਖੀ ਸੀ ਜਿਸ ਵਿਚ ਉਨ੍ਹਾਂ ਨੇ ਦੋਵਾਂ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ ਪਰ ਇਸ ਦਰਮਿਆਨ ਪੰਜਾਬ ਸਰਕਾਰ ਨੇ ਸੁਰੱਖਿਆ ਵਧਾਉਣ ਦੀ ਬਜਾਏ ਘੱਟ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਚੌਧਰੀ ਚਰਨ ਸਿੰਘ ਸਣੇ 4 ਸ਼ਖਸੀਅਤਾਂ ਨੂੰ ਮਿਲਿਆ ਭਾਰਤ ਰਤਨ, ਰਾਸ਼ਟਰਪਤੀ ਮੁਰਮੂ ਨੇ ਦਿੱਤਾ ਦੇਸ਼ ਦਾ ਸਰਵਉੱਚ ਪੁਰਸਕਾਰ
ਦਿੱਲੀ ਵਿਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਬਾਅਦ ਸੁਸ਼ੀਲ ਰਿੰਕੂ ਤੇ ਅੰਗੁਰਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਮੀਟਿੰਗ ਵਿਚ ਮੁੱਖ ਤੌਰ ‘ਤੇ ਉਨ੍ਹਾਂ ਦੀ ਘਟਾਈ ਗਈ ਸੁਰੱਖਿਆ ਨੂੰ ਲੈ ਕੇ ਚਰਚਾ ਕੀਤੀ ਸੀ। ਦੋਵੇਂ ਨੇਤਾਵਾਂ ਦਾ ਕਹਿਣਾ ਸੀ ਕਿ ਕਿਹਾ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ ਪਰ ਫਿਰ ਵੀ ਸਰਕਾਰ ਨੇ ਸੁਰੱਖਿਆ ਘਟਾ ਦਿੱਤੀ ਹੈ। ਦੋਵਾਂ ਨੇ ਗ੍ਰਹਿ ਮੰਤਰੀ ਸ਼ਾਹ ਤੋਂ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: