ਪੰਜਾਬ ਪੁਲਿਸ ਵਿਚ ਭਰਤੀ ਹੋਣ ਵਾਲਿਆਂ ਲਈ ਚੰਗੀ ਖਬਰ ਹੈ। ਪੰਜਾਬ ਪੁਲਿਸ ਨੇ 1746 ਖਾਲੀ ਅਸਾਮੀਆਂ ‘ਤੇ ਬੰਪਰ ਭਰਤੀ ਕੱਢੀ ਹੈ। ਪੰਜਾਬ ਪੁਲਿਸ ਵੱਲੋਂ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਲਈ 21 ਫਰਵਰੀ ਤੋਂ ਅਪਲਾਈ ਕੀਤਾ ਜਾ ਸਕਦਾ ਹੈ। ਬਿਨੈ-ਪੱਤਰ ਭਰਨ ਦੀ ਆਖਰੀ ਮਿਤੀ 13 ਮਾਰਚ ਰੱਖੀ ਗਈ ਹੈ।
ਜ਼ਿਲ੍ਹਾ ਪੁਲਿਸ ਕੇਡਰ ਲਈ 1261 ਤੇ ਆਰਮਡ ਪੁਲਿਸ ਕੇਡਰ ਵਿੱਚ 485 ਅਸਾਮੀਆਂ ਲਈ ਭਰਤੀ ਹੋਵੇਗੀ। ਜਿਹੜੇ ਵਿਦਿਆਰਥੀਆਂ ਨੇ 12ਵੀਂ ਕਲਾਸ ਪਾਸ ਕਰ ਲਈ ਹੈ ਉਨ੍ਹਾਂ ਲਈ ਇਹ ਸੁਨਿਹਰੀ ਮੌਕਾ ਹੈ। ਜਾਰੀ ਨੋਟੀਫਿਕੇਸ਼ਨ ਅਧਿਕਾਰਕ ਵੈੱਬਸਾਈਟ www.punjabpolice.gov.in ‘ਤੇ ਜਾਰੀ ਕੀਤਾ ਗਿਆ ਹੈ।
ਪੰਜਾਬ ਪੁਲਿਸ ਕਾਂਸਟੇਬਲ ਦੀਆਂ ਅਸਾਮੀਆਂ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਦੀ ਉਮਰ 18 ਤੋਂ 28 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਪੰਜਾਬ ਪੁਲਿਸ ਵਿੱਚ ਕਾਂਸਟੇਬਲ ਬਣਨ ਦੀ ਇੱਛਾ ਰੱਖਣ ਵਾਲੇ ਉਮੀਦਵਾਰ ਦਾ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸਿੱਖਿਆ ਬੋਰਡ ਤੋਂ 12ਵੀਂ ਜਮਾਤ ਪਾਸ ਕੀਤੀ ਹੋਣੀ ਚਾਹੀਦੀ ਹੈ। ਸਾਬਕਾ ਸੈਨਿਕਾਂ ਲਈ ਘੱਟੋ-ਘੱਟ ਵਿਦਿਅਕ ਲੋੜ ਮੈਟ੍ਰਿਕ ਹੈ।ਉਮੀਦਵਾਰਾਂ ਨੇ ਦਸਵੀਂ ਦੀ ਪ੍ਰੀਖਿਆ ਪਾਸ ਕੀਤੀ ਹੋਣੀ ਚਾਹੀਦੀ ਹੈ, ਜਿਸ ਵਿੱਚ ਪੰਜਾਬੀ ਜ਼ਰੂਰੀ ਜਾਂ ਚੋਣਵੇਂ ਵਿਸ਼ਿਆਂ ਵਿੱਚੋਂ ਇੱਕ ਹੋਵੇ ਜਾਂ ਕੋਈ ਹੋਰ ਪ੍ਰੀਖਿਆ ਜੋ ਪੰਜਾਬੀ ਦੇ ਬਰਾਬਰ ਹੋਵੇ ਜਿਸਨੂੰ ਪੰਜਾਬ ਸਰਕਾਰ ਸਮੇਂ-ਸਮੇਂ ‘ਤੇ ਮਨਜ਼ੂਰੀ ਦਿੰਦੀ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਕਾਂਸਟੇਬਲ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਵਾਲੀਆਂ ਮਹਿਲਾ ਉਮੀਦਵਾਰਾਂ ਦੀ ਘੱਟੋ-ਘੱਟ ਉਚਾਈ 5 ਫੁੱਟ 2 ਇੰਚ ਹੋਣੀ ਚਾਹੀਦੀ ਹੈ।
ਇੰਝ ਕਰੋ ਅਪਲਾਈ
ਪੰਜਾਬ ਪੁਲਿਸ ਦੀ ਅਧਿਕਾਰਤ ਵੈੱਬਸਾਈਟ https://www.punjabpolice.gov.in/ ‘ਤੇ ਜਾਓ।
- ਪੰਜਾਬ ਪੁਲਿਸ ਭਰਤੀ 2025 ਲਿੰਕ ਲੱਭੋ ਅਤੇ ਇਸ ‘ਤੇ ਕਲਿੱਕ ਕਰੋ।
- ਪਹਿਲਾਂ ਜ਼ਰੂਰੀ ਜਾਣਕਾਰੀ ਜਿਵੇਂ ਕਿ ਨਾਮ ਅਤੇ ਸੰਪਰਕ ਜਾਣਕਾਰੀ ਦਰਜ ਕਰਕੇ ਇੱਕ ਨਵੇਂ ਉਪਭੋਗਤਾ ਵਜੋਂ ਰਜਿਸਟਰ ਕਰੋ।
- ਹੁਣ ਇੱਕ ਯੂਜ਼ਰ ਆਈਡੀ ਅਤੇ ਪਾਸਵਰਡ ਰਜਿਸਟਰਡ ਮੋਬਾਈਲ ਨੰਬਰ ਜਾਂ ਈ-ਮੇਲ ਆਈਡੀ ‘ਤੇ ਭੇਜਿਆ ਜਾਵੇਗਾ।
- ਪੋਰਟਲ ‘ਤੇ ਲੌਗਇਨ ਕਰਨ ਲਈ ਯੂਜ਼ਰ ਆਈਡੀ ਅਤੇ ਪਾਸਵਰਡ ਦੀ ਵਰਤੋਂ ਕਰੋ ਅਤੇ ਜ਼ਰੂਰੀ ਦਸਤਾਵੇਜ਼ ਜਮ੍ਹਾਂ ਕਰਕੇ ਅਰਜ਼ੀ ਨੂੰ ਪੂਰਾ ਕਰੋ।
- ਫਿਰ ਆਪਣੀ ਸਬੰਧਤ ਸ਼੍ਰੇਣੀ ਦੇ ਅਨੁਸਾਰ ਅਰਜ਼ੀ ਫੀਸ ਦਾ ਭੁਗਤਾਨ ਕਰੋ।
ਵੀਡੀਓ ਲਈ ਕਲਿੱਕ ਕਰੋ -:
