ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਸਾਰਾ ਜ਼ਿਲ੍ਹਾ ਸੀਲ ਕਰ ਦਿੱਤਾ ਗਿਆ ਹੈ। ਪੂਰੇ ਜ਼ਿਲ੍ਹੇ ਵਿਚ ਕਈ ਥਾਵਾਂ ਉਤੇ ਨਾਕਾਬੰਦੀ ਕੀਤੀ ਗਈ ਹੈ ਤੇ ਆਉਣ ਜਾਣ ਵਾਲੇ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤੇ ਦਸਤਾਵੇਜ਼ਾਂ ਤੋਂ ਬਿਨਾਂ ਘੁੰਮ ਰਹੇ ਲੋਕਾਂ ਦੇ ਚਾਲਾਨ ਕੀਤੇ ਜਾ ਰਹੇ ਹਨ।
ਸ਼ਰਾਰਤੀ ਅਨਸਰਾਂ ਦੀ ਤਾਂ ਹੁਣ ਖੈਰ ਨਹੀਂ ਕਿਉਂਕਿ ਥਾਂ-ਥਾਂ ਉਤੇ ਪੁਲਿਸ ਦੇ ਨਾਕੇ ਲਗਾਏ ਗਏ ਹਨ। 300 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਹੈ ਤੇ ਕਈ ਚਾਲਾਨ ਵੀ ਕੱਟੇ ਜਾ ਚੁੱਕੇ ਹਨ। ਡੀਐੱਸਪੀ ਵੱਲੋਂ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ ਤੇ ਕਿਹਾ ਗਿਆ ਹੈ ਕਿ ਸਾਡਾ ਮਕਸਦ ਤੁਹਾਨੂੰ ਡਰਾਉਣਾ ਨਹੀਂ ਸਗੋਂ ਤੁਹਾਡੀ ਰੱਖਿਆ ਕਰਨਾ ਹੈ। ਇਸ ਕਰਕੇ ਸਾਡਾ ਸਾਥ ਦਿਓ। ਬਾਜ਼ਾਰਾਂ ਤੋਂ ਲੈ ਕੇ ਚੌਕਾਂ ਤੱਕ ਵੀ ਪੁਲਿਸ ਮੁਲਾਜ਼ਮ ਖੜ੍ਹੇ ਹਨ ਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ। ਜਲਾਲਾਬਾਦ ਤੇ ਅਬੋਹਰ ਦੇ ਇਲਾਕਿਆਂ ਨੂੰ ਵੀ ਸੀਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਪ੍ਰਾਪਰਟੀ ਟੈਕਸ ‘ਚ ਵਾਧੇ ਤੋਂ ਨਾਰਾਜ਼ ਹੋਏ BJP ਕੌਂਸਲਰ, ਦੇ ਸਕਦੇ ਹਨ ਅਸਤੀਫਾ
ਫਾਜ਼ਿਲਕਾ ਦੇ ਡੀਐੱਸਪੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਡੀਜੀਪੀ ਫਿਰੋਜ਼ਪੁਰ ਤੇ ਫਾਜ਼ਿਲਕਾ ਦੇ ਐੱਸਐੱਸਪੀ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤਹਿਤ ਪੂਰੇ ਜਿਲ੍ਹੇ ਨੂੰ ਸੀਲ ਕਰ ਦਿੱਤਾ ਗਿਆ ਹੈ। ਵਾਹਨਾਂ ਦੀ ਪੂਰੀ ਚੈਕਿੰਗ ਕੀਤੀ ਜਾ ਰਹੀ ਹੈ। 10 ਤੋਂ 12 ਨਾਕੇ ਲਗਾਏ ਗਏ ਹਨ। ਉਨ੍ਹਾਂ ਦਸਿਆ ਕਿ 1000 ਪੁਲਿਸ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਜਿਨ੍ਹਾਂ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























