ਬੀਤੀ ਰਾਤ ਦਿੱਲੀ ਵਿਚ ਲਾਲੇ ਕਿਲੇ ਨੇੜੇ ਕਾਰ ਵਿਚ ਧਮਾਕਾ ਹੋਇਆ। ਇਸ ਵਿਚ 2 ਮਹਿਲਾਵਾਂ ਸਣੇ 8 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 24 ਲੋਕ ਜ਼ਖਮੀ ਹੋਏ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿਚ ਹੋਏ ਇਸ ਧਮਾਕੇ ‘ਤੇ ਦੁੱਖ ਜਤਾਇਆ ਹੈ।
PM ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਧਮਾਕੇ ‘ਚ ਆਪਣਿਆਂ ਨੂੰ ਗਵਾਉਣ ਵਾਲਿਆਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ ਤੇ ਜ਼ਖਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹੋਰ ਅਧਿਕਾਰੀਆਂ ਨਾਲ ਹਾਲਾਤਾਂ ਦੀ ਸਮੀਖਿਆ ਕੀਤੀ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਲਾਲ ਕਿਲੇ ਨੇੜੇ ਹੋਏ ਧਮਾਕੇ ਦੀ ਨਿੰਦਾ ਕੀਤੀ ਤੇ ਟਵੀਟ ਕਰਦਿਆਂ ਲਿਖਿਆ ਦੇਸ਼ ਦੀ ਰਾਜਧਾਨੀ ‘ਚ ਵਾਪਰੀ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤੇ ਨਾਲ ਹੀ ਉਨ੍ਹਾਂ ਨੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
ਇਹ ਵੀ ਪੜ੍ਹੋ : ਤਰਨਤਾਰਨ ਜ਼ਿਮਨੀ ਚੋਣ ਲਈ ਵੋਟਿੰਗ ਹੋਈ ਸ਼ੁਰੂ, 15 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ 1.92 ਲੱਖ ਵੋਟਰ
ਦਿੱਲੀ ‘ਚ ਧਮਾਕੇ ਤੋਂ ਬਾਅਦ ਪੰਜਾਬ ‘ਚ ਵੀ ਰੈੱਡ ਅਲਰਟ ਜਾਰੀ ਕੀਤਾ ਗਆ ਹੈ। ਸਾਰੇ CP’s ਤੇ SSP’s ਨੂੰ ਅਲਰਟ ‘ਤੇ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਹਨ ਤੇ ਸੰਵੇਦਨਸ਼ੀਲ ਥਾਵਾਂ ‘ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਤੇ ਗੱਡੀਆਂ ਤੇ ਸ਼ੱਕੀ ਲੋਕਾਂ ਦੀ ਜਾਂਚ ਤੇਜ਼ ਕੀਤੀ ਗਈ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਪੁਲਿਸ ਨੂੰ ਦੇਣ। ਇਸ ਦੇ ਨਾਲ ਹੀ ਚੰਡੀਗੜ੍ਹ ਤੇ ਹਿਮਾਚਲ ਵਿਚ ਵੀ ਅਲਰਟ ਜਾਰੀ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























