ਭਾਜਪਾ ਦੀ ਸ਼ਾਲੀਮਾਰ ਬਾਗ ਵਿਧਾਨ ਸਭਾ ਸੀਟ ਤੋਂ ਪਹਿਲੀ ਵਾਰ ਵਿਧਾਇਕ ਬਣੀ ਰੇਖਾ ਗੁਪਤਾ ਨੇ ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਵਜੋਂ ਅੱਜ ਸਹੁੰ ਚੁੱਕੀ। ਇਸ ਦੇ ਨਾਲ, ਭਾਜਪਾ ਦੀ ਸੁਸ਼ਮਾ ਸਵਰਾਜ, ਕਾਂਗਰਸ ਦੀ ਸ਼ੀਲਾ ਦੀਕਸ਼ਿਤ ਅਤੇ ‘ਆਪ’ ਦੀ ਆਤਿਸ਼ੀ ਤੋਂ ਬਾਅਦ, ਦਿੱਲੀ ਨੂੰ ਚੌਥੀ ਮਹਿਲਾ ਮੁੱਖ ਮੰਤਰੀ ਮਿਲ ਗਈ ਹੈ।
ਇਸ ਤੋਂ ਇਲਾਵਾ ਪਰਵੇਸ਼ ਵਰਮਾ, ਮਨਜਿੰਦਰ ਸਿੰਘ ਸਿਰਸਾ, ਅਸ਼ੀਸ਼ ਸੂਦ, ਪੰਕਜ ਸਿੰਘ, ਰਵਿੰਦਰ ਸਿੰਘ ਇੰਦਰਾਜ ਅਤੇ ਕਪਿਲ ਮਿਸ਼ਰਾ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਸਾਰਿਆਂ ਨੂੰ ਹਲਫ਼ ਦਿਵਾਇਆ। ਰਾਮਲੀਲਾ ਮੈਦਾਨ ਵਿੱਚ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਾਮਲ ਹੋਏ।
ਇਹ ਵੀ ਪੜ੍ਹੋ : ਜਿਮ ‘ਚ 270 ਕਿਲੋ ਦੀ ਰਾਡ ਡਿੱ.ਗੀ, ਨੈਸ਼ਨਲ ਵੇਟਲਿਫਟਿੰਗ ਖਿਡਾਰਨ ਦੀ ਟੁੱ.ਟੀ ਗਰਦਨ, ਮੌਕੇ ‘ਤੇ ਮੌ.ਤ
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਵੀਰਵਾਰ, 20 ਫਰਵਰੀ ਨੂੰ ਮੰਤਰੀਆਂ ਦੇ ਵਿਭਾਗਾਂ ਦੀ ਵੰਡ ਕੀਤੀ। ਮੁੱਖ ਮੰਤਰੀ ਰੇਖਾ ਗੁਪਤਾ ਨੇ ਵਿੱਤ, ਸੇਵਾ, ਚੌਕਸੀ, ਮਾਲ ਅਤੇ ਮਹਿਲਾ ਅਤੇ ਬਾਲ ਵਿਕਾਸ ਸਮੇਤ ਵੱਡੇ ਵਿਭਾਗ ਆਪਣੇ ਕੋਲ ਰੱਖੇ ਹਨ। ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਅਰਵਿੰਦ ਕੇਜਰੀਵਾਲ ਨੂੰ ਹਰਾਉਣ ਵਾਲੇ ਪ੍ਰਵੇਸ਼ ਵਰਮਾ ਨੂੰ ਲੋਕ ਨਿਰਮਾਣ ਵਿਭਾਗ, ਜਲ, ਵਿਧਾਨਕ ਮਾਮਲੇ, ਸਿੰਚਾਈ ਅਤੇ ਹੜ੍ਹ ਕੰਟਰੋਲ ਅਤੇ ਗੁਰਦੁਆਰਾ ਚੋਣਾਂ ਦੇ ਵਿਭਾਗ ਦਿੱਤੇ ਗਏ ਹਨ।
ਅਸ਼ੀਸ਼ ਸੂਦ ਨੂੰ ਗ੍ਰਹਿ, ਬਿਜਲੀ, ਸ਼ਹਿਰੀ ਵਿਕਾਸ, ਸਿੱਖਿਆ, ਉਚੇਰੀ ਸਿੱਖਿਆ, ਸਿਖਲਾਈ ਅਤੇ ਤਕਨੀਕੀ ਸਿੱਖਿਆ ਵਿਭਾਗ ਦਿੱਤੇ ਗਏ ਹਨ। ਕਪਿਲ ਮਿਸ਼ਰਾ ਕਾਨੂੰਨ ਅਤੇ ਨਿਆਂ, ਕਿਰਤ ਅਤੇ ਰੁਜ਼ਗਾਰ, ਕਲਾ, ਸੱਭਿਆਚਾਰ, ਭਾਸ਼ਾ ਅਤੇ ਸੈਰ-ਸਪਾਟੇ ਦਾ ਚਾਰਜ ਸੰਭਾਲਣਗੇ। ਜਦੋਂ ਕਿ ਮਨਜਿੰਦਰ ਸਿੰਘ ਸਿਰਸਾ ਨੂੰ ਉਦਯੋਗ, ਜੰਗਲਾਤ ਅਤੇ ਵਾਤਾਵਰਨ ਅਤੇ ਖੁਰਾਕ ਤੇ ਸਪਲਾਈਜ਼ ਦਾ ਚਾਰਜ ਦਿੱਤਾ ਗਿਆ ਹੈ। ਪੰਕਜ ਸਿੰਘ ਨੂੰ ਸਿਹਤ, ਟਰਾਂਸਪੋਰਟ ਅਤੇ ਸੂਚਨਾ ਤਕਨਾਲੋਜੀ ਵਿਭਾਗ ਦਿੱਤੇ ਗਏ ਹਨ। ਰਵਿੰਦਰ ਇੰਦਰਰਾਜ ਨੂੰ ਸਮਾਜ ਭਲਾਈ, ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਭਲਾਈ, ਸਹਿਕਾਰਤਾ ਅਤੇ ਚੋਣ ਮੰਤਰੀ ਬਣਾਇਆ ਗਿਆ ਹੈ।
ਵੀਰਵਾਰ ਨੂੰ ਦਿੱਲੀ ‘ਚ ਸਹੁੰ ਚੁੱਕ ਸਮਾਗਮ ਤੋਂ ਬਾਅਦ ਮੁੱਖ ਮੰਤਰੀ ਰੇਖਾ ਗੁਪਤਾ ਦੀ ਪ੍ਰਧਾਨਗੀ ‘ਚ ਕੈਬਨਿਟ ਦੀ ਪਹਿਲੀ ਬੈਠਕ ਹੋਈ, ਜਿਸ ਵਿਚ ਆਯੁਸ਼ਮਾਨ ਯੋਜਨਾ ਨੂੰ ਕੈਬਨਿਟ ਦੀ ਪਹਿਲੀ ਬੈਠਕ ‘ਚ ਮਨਜ਼ੂਰੀ ਦਿੱਤੀ ਗਈ। ਦਿੱਲੀ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਆਯੁਸ਼ਮਾਨ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਸੀ। ਪ੍ਰੈੱਸ ਕਾਨਫਰੰਸ ਰਾਹੀਂ ਮੰਤਰੀ ਮੰਡਲ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਸਦਨ ਵਿੱਚ ਕੈਗ ਦੀਆਂ 14 ਰਿਪੋਰਟਾਂ ਪੇਸ਼ ਨਹੀਂ ਕੀਤੀਆਂ ਸਨ। ਉਹ ਰਿਪੋਰਟਾਂ ਸਦਨ ਦੀ ਪਹਿਲੀ ਮੀਟਿੰਗ ਵਿੱਚ ਪੇਸ਼ ਕੀਤੀਆਂ ਜਾਣਗੀਆਂ।
ਤੁਹਾਨੂੰ ਦੱਸ ਦੇਈਏ ਕਿ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ 20 ਫਰਵਰੀ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਉਨ੍ਹਾਂ ਦੇ ਕੈਬਨਿਟ ਸਹਿਯੋਗੀਆਂ ਨੂੰ ਅਹੁਦੇ ਅਤੇ ਗੁਪਤਾ ਦੀ ਸਹੁੰ ਚੁਕਾਈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਐਨਡੀਏ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਮੌਜੂਦ ਸਨ।
ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ 27 ਸਾਲ ਬਾਅਦ ਦਿੱਲੀ ਵਿੱਚ ਸੱਤਾ ਵਿੱਚ ਵਾਪਸੀ ਹੋਈ ਹੈ। ਰੇਖਾ ਗੁਪਤਾ ਸੁਸ਼ਮਾ ਸਵਰਾਜ, ਸ਼ੀਲਾ ਦੀਕਸ਼ਿਤ ਅਤੇ ਆਤਿਸ਼ੀ ਤੋਂ ਬਾਅਦ ਚੌਥੀ ਮਹਿਲਾ ਮੁੱਖ ਮੰਤਰੀ ਬਣ ਗਈ ਹੈ। ਰੇਖਾ ਗੁਪਤਾ ਨੇ ਸ਼ਾਲੀਮਾਰ ਬਾਗ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਬੰਦਨਾ ਕੁਮਾਰੀ ਨੂੰ 29,000 ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾਇਆ।
ਵੀਡੀਓ ਲਈ ਕਲਿੱਕ ਕਰੋ -:
























