ਬੰਦੀ ਸਿੱਖਾਂ ਦੀ ਰਿਹਾਈ ਤੇ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰਕੈਦ ਵਿਚ ਬਦਲਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 20 ਦਸੰਬਰ ਨੂੰ ਦਿੱਲੀ ਵਿਚ ਪ੍ਰਦਰਸ਼ਨ ਨੂੰ ਮੁਅੱਤਲ ਕਰ ਦਿੱਤਾ ਹੈ।ਇਸ ਪ੍ਰਦਰਸ਼ਨ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ ਪ੍ਰਗਟਾਇਆ ਹੈ ਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਚਿੱਠੀ ਵੀ ਲਿਖੀ ਹੈ।
ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਲਿਖਿਆ ਕਿ ਉਨ੍ਹਾਂ ਵੱਲੋਂ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਜਿਨ੍ਹਾਂ ਨੇ ਮਿਲ ਕੇ ਫੈਸਲਾ ਲਿਆ ਸੀ ਕਿ ਸ਼ਾਂਤਮਈ ਤਰੀਕੇ ਨਾਲ ਗੱਲਬਾਤ ਕਰਦੇ ਹੋਏ ਹੱਲ ਕੱਢਿਆ ਜਾਵੇਗਾ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਵੀ ਕੇਂਦਰ ਨੂੰ 31 ਦਸੰਬਰ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਸੋਨੂੰ ਸੂਦ ਦੀ ਟੀਮ ਦਾ ਮੈਚ ਅੱਜ, ਪੰਜਾਬ ਦੇ ਸ਼ੇਰ ਦਾ ਐਜੂਕੇਟਰਜ਼ ਇਲੈਵਨ ਨਾਲ ਹੋਵੇਗਾ ਮੁਕਾਬਲਾ
ਅਜਿਹੇ ਵਿਚ ਐੱਸਜੀਪੀਸੀ ਵੱਲੋਂ 20 ਦਸੰਬਰ ਨੂੰ ਪ੍ਰਦਰਸ਼ਨ ਕਿਉਂ ਕੀਤਾ ਜਾ ਰਿਹਾ ਹੈ। ਇਸ ਚਿੱਠੀ ਦੇ ਬਾਅਦ ਐੱਸਜੀਪੀਸੀ ਵੱਲੋਂ 20 ਦਸੰਬਰ ਨੂੰ ਰੱਖਿਆ ਗਿਆ ਪ੍ਰਦਰਸ਼ਨ ਮੁਅੱਤਲ ਕਰਨ ਦਾ ਫੈਸਲਾ ਲਿਆ ਗਿਆ ਹੈ। ਬੰਦੀ ਸਿੱਖ ਬਲਵੰਤ ਸਿੰਘ ਰਾਜੋਆਣਾ ਵੱਲੋਂ 5 ਦਸੰਬਰ ਤੋਂ ਭੁੱਖ ਹੜਤਾਲ ਦਾ ਐਲਾਨ ਕੀਤਾ ਗਿਆ ਸੀ ਜਿਸ ਦੇ ਬਾਅਦ ਐੱਸਜੀਪੀਸੀ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਆਪਣਾ ਪ੍ਰਦਰਸ਼ਨ ਤੇਜ਼ ਕਰਨ ਦਾ ਫੈਸਲਾ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ : –