ਮਾਨਸੂਨ ਅੱਜ ਪੰਜਾਬ ਵਿਚ ਦਾਖਲ ਹੋ ਗਿਆ ਹੈ। ਪਹਿਲਾਂ ਅਨੁਮਾਨ ਸੀ ਕਿ ਇਹ ਮਾਨਸੂਨ 28 ਜੂਨ ਦੇ ਕਰੀਬ ਪੰਜਾਬ ਵਿਚ ਦਾਖਲ ਹੋਵੇਗਾ ਪਰ ਇਸ ਵਾਰ ਸਮੇਂ ਤੋਂ ਹਫਤਾ ਪਹਿਲਾਂ ਹੀ ਪੰਜਾਬ ਵਿਚ ਇਹ ਦਾਖਲ ਹੋਇਆ ਹੈ। ਪੰਜਾਬ ਵਿਚ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਤੇ ਲੁਧਿਆਣਾ ਵਿਚ ਸਵੇਰ ਤੋਂ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਅੱਜ ਸੂਬੇ ਵਿਚ ਮੀਂਹ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਅਨੁਮਾਨ ਹੈ ਕਿ ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਅੱਜ ਮੀਂਹ ਹੋਵੇਗਾ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਸੂਬੇ ਦੇ ਔਸਤ ਅਧਿਕਤਮ ਤਾਪਮਾਨ ਵਿਚ 1.0 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਬਾਵਜੂਦ ਤਾਪਮਾਨ ਸਾਧਾਰਨ ਤੋਂ ਅਜੇ ਵੀ 1.9 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆਹੈ ਜੋ ਇਸ ਸਮੇਂ ਦੇ ਮੌਸਮ ਦੇ ਔਸਤ ਤੋਂ ਹੇਠਾਂ ਮੰਨਿਆ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਵਿਚ ਸਭ ਤੋਂ ਵੱਧ ਤਾਪਮਾਨ 38.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਮਾਨਸੂਨ ਦੇ ਅੱਗੇ ਵਧਣ ਨਾਲ ਤਾਪਮਾਨ ਵਿਚ ਹੋਰ ਗਿਰਾਵਟ ਸੰਭਵ ਹੈ।
ਪਠਾਨਕੋਟ ਤੇ ਹੁਸ਼ਿਆਰਪੁਰ ਵਿਚ ਮੀਂਹ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਥੇ ਗਰਜ-ਚਮਕ ਨਾਲ ਮੀਂਹ ਦੀ ਸੰਭਾਵਨਾ ਹੈ ਦੂਜੇ ਪਾਸੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ ਤੇ ਰੂਪਨਗਰ ਵਿਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਮਾਣਾ : ਕਾਰ ਤੇ ਮੋਟਰਸਾਈਕਲ ਵਿਚਾਲੇ ਟੱ.ਕ/ਰ, ਦਾਦੇ ਦੀ ਮੌਕੇ ‘ਤੇ ਮੌ.ਤ, ਪੋਤਿਆਂ ਦੀ ਹਾਲਤ ਗੰਭੀਰ
ਆਉਣ ਵਾਲੇ ਹਫਤੇ ਵਿਚ ਮੌਸਮ ਦੇ ਲਿਹਾਜ਼ ਤੋਂ ਬੇਹੱਦ ਸਰਗਰਮ ਰਹਿਣ ਵਾਲਾ ਹੈ। ਮੌਸਮ ਵਿਭਾਗ ਨੇ 22 ਤੋਂ 27 ਜੂਨ ਤੱਕ ਲਈ ਚੇਤਾਵਨੀ ਜਾਰੀ ਕੀਤੀ ਹੈ ਜਿਸ ਵਿਚ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ ਪ੍ਰਗਟਾਈ ਗਈ ਹੈ। 23 ਤੋਂ 27 ਜੂਨ ਤੱਕ ਲਗਾਤਾਰ ਗਰਜ-ਚਮਕ, ਬਿਜਲੀ ਡਿਗਣ ਤੇ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: