Relief News: District Fazilka : ਸੂਬੇ ਵਿਚ ਜਿਥੇ ਕਈ ਜਿਲ੍ਹਿਆਂ ਵਿਚ ਕੋਰੋਨਾ ਪੀੜਤਾਂ ਦੇ ਨਵੇਂ ਕੇਸਾਂ ਦੀ ਖਬਰ ਆ ਰਹੀ ਹੈ ਉਥੇ ਜ਼ਿਲ੍ਹਾ ਫਾਜ਼ਿਲਕਾ ਤੋਂ ਰਾਹਤ ਭਰੀ ਖਬਰ ਆਈ ਹੈ ਕਿ ਇਥੇ ਕੋਰੋਨਾ ਦੀ ਲੜਾਈ ਲੜ ਰਹੇ 5 ਲੋਕ ਜੋ ਹਾਲੇ ਡਾਕਟਰਾਂ ਦੀ ਦੇਖ ਰੇਖ ਹੇਠ ਸਰਕਾਰੀ ਹਸਪਤਾਲ ਜਲਾਲਾਬਾਦ ਵਿੱਚ ਸਨ, ਉਹ ਅੱਜ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ। ਹੁਣ ਜ਼ਿਲ੍ਹੇ ਵਿੱਚ ਕੋਈ ਵੀ ਕੋਰੋਨਾ ਮਰੀਜ਼ ਹਸਪਤਾਲ ਵਿੱਚ ਭਰਤੀ ਨਹੀਂ ਹੈ ਅਤੇ ਜ਼ਿਲ੍ਹੇ ਵਿੱਚ ਪਾਏ ਗਏ ਸਾਰੇ 44 ਮਰੀਜ਼ ਠੀਕ ਹੋ ਕੇ ਘਰ ਪਰਤ ਚੁੱਕੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ।
ਇਹ ਜਾਣਕਾਰੀ ਸਿਵਲ ਸਰਜਨ ਨੇ ਦਿੱਤੀ ਕਿ 39 ਮਰੀਜ਼ ਪਹਿਲਾਂ ਹੀ ਪੂਰੀ ਤਰ੍ਹਾਂ ਠੀਕ ਹੋ ਕੇ ਘਰ ਪਰਤ ਚੁੱਕੇ ਸਨ ਅਤੇ ਕੇਵਲ 5 ਜਣੇ ਹੀ ਹਸਪਤਾਲ ਵਿੱਚ ਸਨ ਸਰਕਾਰ ਅਤੇ ਮੁੱਢਲੀ ਕਾਤਾਰ ’ਚ ਸੇਵਾਵਾਂ ਦੇ ਰਹੇ ਡਾਕਟਰ ਸਾਹਿਬਾਨ ਦੀ ਮਿਹਨਤ ਨਾਲ ਉਹ ਵੀ ਅੱਜ ਸ਼ੁੱਕਰਵਾਰ ਨੂੰ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ। ਇਸ ਤਰ੍ਹਾਂ ਹੁਣ ਜ਼ਿਲ੍ਹਾ ਫਾਜ਼ਿਲਕਾ ਇਕ ਵਾਰ ਕੋਰੋਨਾ ਤੋਂ ਮੁਕਤ ਹੋ ਗਿਆ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਦੀ ਤਰ੍ਹਾਂ ਸਾਵਧਾਨੀਆਂ ਵਰਤਨੀਆਂ ਜਾਰੀ ਰੱਖਣ ਅਤੇ ਜਨਤਕ ਥਾਵਾਂ ਉੱਤੇ ਜਾਣ ਸਮੇਂ ਹਮੇਸ਼ਾ ਮਾਸਕ ਪਾਓ ਅਤੇ ਸਮਾਜਿਕ ਦੂਰੀ ਦੇ ਨਿਯਮ ਦਾ ਪਾਲਣ ਕਰੋ ਤਾਂ ਜੋ ਕੋਰੋਨਾ ਨੂੰ ਜ਼ਿਲ੍ਹੇ ਤੋਂ ਦੂਰ ਰੱਖਿਆ ਜਾ ਸਕੇ। ਇਸ ਮੌਕੇ ਘਰ ਪਰਤੇ ਰਹੇ ਮਰੀਜ਼ਾਂ ਨੇ ਡਾਕਟਰੀ ਅਮਲੇ ਦਾ ਧੰਨਵਾਦ ਵੀ ਕੀਤਾ। ਪ੍ਰਸ਼ਾਸਨ ਵਲੋਂ ਸਮੇਂ-ਸਮੇਂ ‘ਤੇ ਐਡਵਾਈਜਰੀ ਜਾਰੀ ਕੀਤੀ ਜਾ ਰਹੀ ਹੈ ਤੇ ਨਾਲ ਹੀ ਲੋਕਾਂ ਨੂੰ ਨਿਰਦੇਸ਼ ਵੀ ਦਿੱਤੇ ਜਾ ਰਹੇ ਹਨ ਕਿ ਕੋਵਿਡ-19 ਨਾਲ ਲੜਾਈ ਲਈ ਜਿਹੜੇ ਕਾਨੂੰਨੀ ਨਿਯਮ ਬਣਾਏ ਗਏ ਹਨ ਉਨ੍ਹਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਤੇ ਜੇਕਰ ਕੋਈ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਫੜਿਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਵਿਚ ਸੂਬੇ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ ਵਿਚ ਕਮੀ ਆਈ ਹੈ ਤੇ ਅੱਗੇ ਵੀ ਇਸੇ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਰੂਰੀ ਹੈ ਕਿ ਅਸੀਂ ਸਾਵਧਾਨ ਰਹੀਏ ਅਤੇ ਕੋਰੋਨਾ ਤੋਂ ਡਰੀਏ ਨਾ ਸਗੋਂ ਅਹਿਤਿਆਤ ਵਰਤ ਕੇ ਇਸ ਵਾਇਰਸ ਦਾ ਮੁਕਾਬਲਾ ਕਰੀਏ।