ਪੰਜਾਬ ਦੇ ਸਮੂਹ ਸਬ-ਰਜਿਸਟਰਾਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀ ਸਮੂਹਿਕ ਹੜਤਾਲ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ 7 ਮਾਰਚ ਤੱਕ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਰਜਿਸਟਰੀਆਂ ਨਾ ਹੋਣ ਕਰਕੇ ਲੋਕ ਕਾਫੀ ਪ੍ਰੇਸ਼ਾਨ ਸੀ। ਤਹਿਸੀਲਦਾਰਾਂ ਦੀ ਹੜਤਾਰ ਵਿਚਾਲੇ ਰਾਹਤ ਭਰੀ ਖਬਰ ਹੈ। ਹੁਣ ਕਾਨੂੰਨਗੋ ਨੂੰ ਜ਼ਮੀਨ ਦੀ ਰਜਿਸਟਰੀ ਕਰਨ ਦਾ ਅਧਿਕਾਰ ਦੇਣ ਲਈ ਪੱਤਰ ਜਾਰੀ ਕੀਤਾ ਗਿਆ ਹੈ।
ਹੜਤਾਲ ਕਾਰਨ ਜ਼ਮੀਨਾਂ ਦੀ ਰਜਿਸਟਰੀ ਨਹੀਂ ਕੀਤੀ ਜਾਣੀ। ਦੂਜੇ ਪਾਸੇ ਪਟਵਾਰੀ ਤੇ ਕਾਨੂੰਨਗੋ ਆਪਣੀ ਡਿਊਟੀ ‘ਤੇ ਕੰਮ ਕਰ ਰਹੇ ਹਨ। ਇਸੇ ਵਿਚਾਲੇ ਹੁਣ ਬਠਿੰਡਾ ਦੇ ਡੀਸੀ ਵੱਲੋਂ ਕਾਨੂੰਨਗੋ ਦੀ ਡਿਊਟੀ ਲਗਾਈ ਹੈ ਜਿਥੇ ਸਬ-ਰਜਿਸਟਾਰ ਦੇ ਦਫਤਰ ਵਿਚ ਉਹ ਜ਼ਮੀਨਾਂ ਦੀ ਰਜਿਸਟਰੀ ਕਰਨਗੇ। ਕਿਉਂਕਿ ਲੋਕ ਦਫਤਰਾਂ ਦੇ ਚੱਕਰ ਕੱਟ ਕੇ ਕਾਫੀ ਪ੍ਰੇਸ਼ਾਨ ਹੋ ਰਹੇ ਹਨ।
ਇਹ ਵੀ ਪੜ੍ਹੋ : ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦਾ ਐਕਸ਼ਨ, ਹਾਈ ਪਾਵਰ ਕਮੇਟੀ ਦੇ ਮੈਂਬਰ ਜ਼ਿਲ੍ਹਾ ਅਧਿਕਾਰੀਆਂ ਨਾਲ ਕਰਨਗੇ ਮੀਟਿੰਗਾਂ
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਕਸ ‘ਤੇ ਪੋਸਟ ਸਾਂਝਾ ਕਰਕੇ ਲਿਖਿਆ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਦੇ ਸਖ਼ਤ ਖ਼ਿਲਾਫ਼ ਹੈ, ਪਰ ਤਹਿਸੀਲਦਾਰ ਆਪਣੇ ਭ੍ਰਿਸ਼ਟ ਸਾਥੀਆਂ ਦੇ ਹੱਕ ਵਿਚ ਹੜਤਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਹੜਤਾਲ ਕਾਰਨ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਸਰਕਾਰ ਵੱਲੋਂ ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਹੜਤਾਲ ਕਾਰਨ ਲੋਕਾਂ ਦੇ ਕੰਮ ਨਹੀਂ ਰੁਕਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਖ਼ਤ ਲਹਿਜੇ ਵਿਚ ਕਿਹਾ ਕਿ ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ, ਪਰ ਛੁੱਟੀ ਤੋਂ ਬਾਅਦ ਕਦੋਂ ਤੇ ਕਿੱਥੇ ਜੁਆਇਨ ਕਰਵਾਉਣਾ ਹੈ, ਇਸ ਦਾ ਫ਼ੈਸਲਾ ਲੋਕ ਕਰਨਗੇ। ਹੜਤਾਲ ਨੂੰ ਲੈ ਕੇ CM ਮਾਨ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। ਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਤਹਿਸੀਲਾਂ ਦਾ ਦੌਰਾ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
