ਲਖਨਊ ‘ਚ ਪੁਲਿਸ ਵੱਲੋਂ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਲਾਠੀਚਾਰਜ ਕਰਨ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਲਾਠੀਚਾਰਜ ਦੀ ਘਟਨਾ ‘ਤੇ ਕਾਂਗਰਸ ਸੰਸਦ ਰਾਹੁਲ ਗਾਂਧੀ ਨੇ ਇਸ ਲਈ ਭਾਜਪਾ ਵਾਲੀ ਯੂਪੀ ਸਰਕਾਰ ‘ਤੇ ਵੱਡਾ ਹਮਲਾ ਬੋਲਿਆ।
CM ਯੋਗੀ ‘ਤੇ ਨਿਸ਼ਾਨਾ ਵਿੰਨ੍ਹਦਿਆਂ ਰਾਹੁਲ ਨੇ ਕਿਹਾ ਕਿ ਰੋਜ਼ਗਾਰ ਮੰਗਣ ਵਾਲਿਆਂ ਨੂੰ ਡੰਡਿਆਂ ਨਾਲ ਕੁੱਟਿਆ ਜਾ ਰਿਹਾ ਹੈ। ਦੱਸ ਦੇਈਏ ਕਿ ਸੂਬੇ ‘ਚ 69,000 ਸਹਾਇਕ ਅਧਿਆਪਕਾਂ ਦੀ ਭਰਤੀ ਮਾਮਲੇ ‘ਚ ਉਮੀਦਵਾਰ ਲਗਾਤਾਰ ਬੇਨਿਯਮੀਆਂ ਦੇ ਦੋਸ਼ ਲਾਉਂਦੇ ਹੋਏ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਕੜੀ ‘ਚ ਲੋਕ ਵਿਰੋਧ ਕਰਨ ਲਈ ਕੈਂਡਲ ਮਾਰਚ ਕੱਢਣ ਲਈ ਲਖਨਊ ਪਹੁੰਚੇ ਸਨ, ਉਦੋਂ ਹੀ ਪੁਲਸ ਨੇ ਲਾਠੀਚਾਰਜ ਕੀਤਾ ਗਿਆ।
ਰਾਹੁਲ ਨੇ ਟਵਿੱਟਰ ‘ਤੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, ‘ਯੂਪੀ ਸਰਕਾਰ ਨੇ ਰੋਜ਼ਗਾਰ ਮੰਗਣ ਵਾਲਿਆਂ ਨੂੰ ਡੰਡੇ ਦਿੱਤੇ। ਜਦੋਂ ਭਾਜਪਾ ਵੋਟਾਂ ਮੰਗਣ ਆਵੇ ਤਾਂ ਯਾਦ ਰੱਖੀਓ!
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਦੱਸ ਦੇਈਏ ਕਿ ਪ੍ਰਦਰਸ਼ਨ ਕਰ ਰਹੇ ਲੋਕ ਸੀ.ਐੱਮ. ਯੋਗੀ ਦੀ ਰਿਹਾਇਸ਼ ਵੱਲ ਕੈਂਡਲ ਮਾਰਚ ਕੱਢਣ ਦੀ ਕੋਸ਼ਿਸ਼ ਕਰ ਰਹੇ ਸਨ। ਸਮਾਜਵਾਦੀ ਪਾਰਟੀ ਨੇ ਵੀ ਇਸ ਦਾ ਵਿਰੋਧ ਕੀਤਾ ਹੈ। ਸਪਾ ਨੇ ਵੀ ਟਵਿੱਟਰ ‘ਤੇ ਘਟਨਾ ਦੀ ਵੀਡੀਓ ਸ਼ੇਅਰ ਕਰਕੇ ਆਪਣਾ ਰੋਸ ਜ਼ਾਹਰ ਕੀਤਾ ਹੈ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਪੁਲਸ ਵਲੋਂ ਕੁਝ ਲੋਕਾਂ ਨੂੰ ਲਾਠੀਆਂ ਨਾਲ ਕੁੱਟਿਆ ਜਾ ਰਿਹਾ ਹੈ। ਉੱਥੇ ਕੁਝ ਲੋਕ ਭੱਜਦੇ ਹੋਏ ਨਜ਼ਰ ਆ ਰਹੇ ਹਨ। ਕਈ ਪੁਲਿਸ ਵਾਲੇ ਉਨ੍ਹਾਂ ਦਾ ਪਿੱਛਾ ਕਰਦੇ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ : ਸੜਕ ਉਦਘਾਟਨ ਸਮੇਂ ਨਾਰੀਅਲ ਤਾਂ ਨਹੀਂ ਪਰ ਨਵੀਂ ਰੋਡ ਟੁੱਟੀ, ਕਾਂਗਰਸ ਨੇ ਟਵੀਟ ਕਰਕੇ ਕੀਤਾ ਹਮਲਾ