ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਤੋਂ ਬਾਅਦ ਹੁਣ ਬਿਨਾਂ ਕਿਸੇ ਸੰਵਿਧਾਨਕ ਅਹੁਦੇ ਦੇ ਆਪਣੇ ਹੀ ਭਤੀਜੇ ਨੂੰ ਸਰਕਾਰੀ ਸਹੂਲਤਾਂ ਦੇਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ ਲੱਗ ਰਹੇ ਹਨ। ਵਿਜੀਲੈਂਸ ਟੀਮ ਨੇ ਡੀਜੀਪੀ ਪੰਜਾਬ ਦੇ ਦਫ਼ਤਰ ਤੋਂ ਹਨੀ ਸਿੰਘ ਨੂੰ ਦਿੱਤੀ ਗਈ ਸੁਰੱਖਿਆ ਰਿਪੋਰਟ ਤਲਬ ਕਰ ਲਈ ਹੈ।
ਮਿਲੀ ਜਾਣਕਾਰੀ ਮੁਤਾਬਕ ਭਾਣਜੇ ਹਨੀ ਸਿੰਘ ਚੰਨੀ ਦੇ ਮੁੱਖ ਮੰਤਰੀ ਹੁੰਦਿਆਂ 18 ਤੋਂ 22 ਕਮਾਂਡੋ ਸਨ, ਜੋ ਹਰ ਵੇਲੇ ਉਸ ਦੇ ਨਾਲ ਰਹਿੰਦੇ ਸਨ। ਇੰਨਾ ਹੀ ਨਹੀਂ, ਉਹ ਮੁੱਖ ਮੰਤਰੀ ਦੀ ਰਿਹਾਇਸ਼ ਅਤੇ ਦਫਤਰ ਦਾ ਕਾਫੀ ਦੌਰਾ ਕਰਦੇ ਸਨ। ਹਨੀ ਸਿੰਘ ਨੇ ਮੋਹਾਲੀ ਦੇ ਸੈਕਟਰ 70 ਸਥਿਤ ਹੋਮਲੈਂਡ ਟਾਊਨਸ਼ਿਪ ‘ਚ ਵੀ ਮਕਾਨ ਲਿਆ ਹੋਇਆ ਸੀ। ਜਿਥੇ ਉਸ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ। ਵਿਜੀਲੈਂਸ ਨੂੰ ਇਸ ਦੀ ਵੀਡੀਓ ਕਲਿੱਪ ਵੀ ਮਿਲੀ ਹੈ।
ਇਹ ਵੀ ਪੜ੍ਹੋ : ‘ਗਵਰਨਰ ਸ੍ਹਾਬ ਕੇਂਦਰ ਨੂੰ ਸਲਾਹ ਦੇਣ’- ਸਰਹੱਦੀ ਖੇਤਰਾਂ ਦੇ ਦੌਰੇ ‘ਤੇ ਮੰਤਰੀ ਬਲਬੀਰ ਸਿੰਘ ਦਾ ਨਿਸ਼ਾਨਾ
ਨਿਯਮਾਂ ਮੁਤਾਬਕ ਇਹ ਸਪੱਸ਼ਟ ਹੈ ਕਿ ਬਿਨਾਂ ਕਿਸੇ ਸੰਵਿਧਾਨਕ ਅਹੁਦੇ ਜਾਂ ਕਿਸੇ ਵੀ ਤਰ੍ਹਾਂ ਦੇ ਨਿਗਮ ਜਾਂ ਬੋਰਡ ਦੇ ਚੇਅਰਮੈਨ ਜਾਂ ਹੋਰ ਕਿਸੇ ਅਹਿਮ ਅਹੁਦੇ ‘ਤੇ ਰੱਖੇ ਬਿਨਾਂ ਵਿਸ਼ੇਸ਼ ਸੁਰੱਖਿਆ ਪ੍ਰਦਾਨ ਕਰਨਾ ਪੁਲਿਸ ਦੇ ਨਿਯਮਾਂ ਦੇ ਖਿਲਾਫ਼ ਹੈ। ਅਜਿਹੇ ‘ਚ ਹਨੀ ਸਿੰਘ ਨੂੰ ਸਹੂਲਤਾਂ ਦੇਣ ਦੇ ਹੁਕਮ ਕਿਸ ਨੇ ਜਾਰੀ ਕੀਤੇ ਅਤੇ ਨਿਰਦੇਸ਼ ਕਿੱਥੋਂ ਆਏ। ਵਿਜੀਲੈਂਸ ਇਸ ਦੀ ਜਾਂਚ ਕਰਨਾ ਚਾਹੁੰਦੀ ਹੈ।
ਵੀਡੀਓ ਲਈ ਕਲਿੱਕ ਕਰੋ -: