Rest of public holiday today : ਪੰਜਾਬ ਸਰਕਾਰ ਨੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜੀਰਾ ਦੇ ਦਿਹਾਂਤ ਕਰਕੇ ਸਾਰੇ ਸਰਕਾਰੀ ਦਫਤਰਾਂ, ਕਾਰਪੋਰੇਸ਼ਨਾਂ, ਬੋਰਡਾਂ ਅਤੇ ਵਿੱਦਿਅਕ ਸੰਸਥਾਵਾਂ ਵਿੱਚ ਅੱਜ 12 ਮਈ ਨੂੰ ਬਾਕੀ ਰਹਿੰਦੇ ਸਮੇਂ ਦੀ ਛੁੱਟੀ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਨੇ ਅੱਜ ਸਵੇਰੇ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਕੈਂਸਰ ਕਾਰਨ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ।
ਉਨ੍ਹਾਂ ਦੇ ਵੱਡੇ ਬੇਟੇ ਕੁਲਬੀਰ ਸਿੰਘ ਜ਼ੀਰਾ ਵੀ ਕਾਂਗਰਸੀ ਵਿਧਾਇਕ ਹਨ। ਉਹ ਆਪਣੇ ਪਿੱਛੇ ਆਪਣੀ ਪਤਨੀ ਅਤੇ ਦੋ ਪੁੱਤਰ ਛੱਡ ਗਏ। ਸਾਬਕਾ ਮੰਤਰੀ ਨੇ ਅੱਜ ਸਵੇਰੇ ਲਗਭਗ 5 ਵਜੇ ਦੇ ਕਰੀਬ ਮੋਹਾਲੀ ਦੇ ਇੱਕ ਹਸਪਤਾਲ ਵਿੱਚ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੱਜ 12 ਮਈ ਨੂੰ ਦੁਪਹਿਰ 3.00 ਵਜੇ ਉਨ੍ਹਾਂ ਦੇ ਜੱਦੀ ਪਿੰਡ ਜ਼ੀਰਾ ਨੇੜੇ ਬਸਤੀ ਬੂਟੇ ਵਾਲੀ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਇੰਦਰਜੀਤ ਸਿੰਘ ਜ਼ੀਰਾ ਇੱਕ ਚੰਗੇ ਦਿਲ ਤੇ ਦਿਮਾਗ ਵਾਲੇ ਇਨਸਾਨ ਹੋਣ ਦੇ ਨਾਲ ਚੰਗੇ ਸਿਆਸਤਦਾਨ ਵੀ ਸਨ। ਜਿਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਕਿਸਾਨੀ ਅਤੇ ਖੇਤ ਮਜ਼ਦੂਰਾਂ ਦੀ ਰਾਖੀ ਲਈ ਅਣਥੱਕ ਮਿਹਨਤ ਕੀਤੀ। ਉਨ੍ਹਾਂ ਨੂੰ ਮਾਲਵਾ ਖੇਤਰ ਦੇ ਸਰਵਪੱਖੀ ਵਿਕਾਸ ਲਈ ਸ਼ਾਨਦਾਰ ਸੇਵਾਵਾਂ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ।