ਪੰਜਾਬ ਸਕੂਲ ਸਿੱਖਿਆ ਬੋਰਡ (PSEB) ਅੱਜ ਮੰਗਲਵਾਰ ਨੂੰ 10ਵੀਂ ਜਮਾਤ ਦਾ ਨਤੀਜਾ ਐਲਾਨੇਗਾ। ਜਦਕਿ ਵਿਦਿਆਰਥੀ ਬੁੱਧਵਾਰ ਨੂੰ ਬੋਰਡ ਦੀ ਵੈੱਬਸਾਈਟ ‘ਤੇ ਨਤੀਜਾ ਦੇਖ ਸਕਣਗੇ। ਬੋਰਡ ਦੇ ਪ੍ਰੀਖਿਆ ਕੰਟਰੋਲਰ ਜਨਕ ਰਾਜ ਮਹਿਰੋਕ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਨਤੀਜਾ ਐਲਾਨਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
PSEB ਦੇ ਚੇਅਰਮੈਨ ਮੰਗਲਵਾਰ ਨੂੰ ਦੁਪਹਿਰ 12.15 ਵਜੇ ਵਰਚੁਅਲ ਤਰੀਕੇ ਨਾਲ ਨਤੀਜਿਆਂ ਦਾ ਐਲਾਨ ਕਰਨਗੇ। ਦੱਸ ਦੇਈਏ ਕਿ PSEB ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿੱਚ ਹਰ ਸਾਲ 3.5 ਲੱਖ ਵਿਦਿਆਰਥੀ ਬੈਠਦੇ ਹਨ। ਵਿਦਿਆਰਥੀ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਨਤੀਜਾ ਦੇਖ ਸਕਣਗੇ।
10ਵੀਂ ਜਮਾਤ ਦੇ ਅੰਤਿਮ ਨਤੀਜੇ, ਜੋ ਕਿ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਜਾਰੀ ਕੀਤੇ ਜਾਣਗੇ, ਵਿੱਚ ਟਰਮ-1 ਅਤੇ ਟਰਮ-2 ਦੀਆਂ ਦੋਵੇਂ ਪ੍ਰੀਖਿਆਵਾਂ ਦੇ ਨੰਬਰ ਸ਼ਾਮਲ ਹੋਣਗੇ। PSEB ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿੱਚ ਪਾਸ ਹੋਣ ਲਈ ਵਿਦਿਆਰਥੀਆਂ ਨੂੰ ਦੋਵੇਂ ਟਰਮ ਦੀਆਂ ਪ੍ਰੀਖਿਆਵਾਂ ਵਿੱਚ 33 ਫੀਸਦੀ ਨੰਬਰ ਲੈਣੇ ਲਾਜ਼ਮੀ ਹੋਣਗੇ।
ਇਸ ਦੇ ਨਾਲ ਹੀ ਜਿਹੜੇ ਵਿਦਿਆਰਥੀ ਘੱਟੋ-ਘੱਟ ਨੰਬਰ ਨਹੀਂ ਲੈ ਸਕਣਗੇ, ਉਨ੍ਹਾਂ ਨੂੰ ਫੇਲ੍ਹ ਐਲਾਨ ਕਰ ਦਿੱਤਾ ਜਾਵੇਗਾ। ਹਾਲਾਂਕਿ, ਸਿਰਫ਼ ਇੱਕ ਜਾਂ ਦੋ ਵਿਸ਼ਿਆਂ ਵਿੱਚ ਫੇਲ੍ਹ ਹੋਣ ਵਾਲੇ ਵਿਦਿਆਰਥੀਆਂ ਨੂੰ ਸਪਲੀਮੈਂਟਰੀ ਕੰਪਾਰਟਮੈਂਟ ਦਿੱਤਾ ਜਾਵੇਗਾ। ਵਿਦਿਆਰਥੀ ਹੇਠਾਂ ਦਿੱਤੇ ਤਰੀਕੇ ਨਾਲ PSEB 10ਵੀਂ ਕਲਾਸ ਦੇ ਨਤੀਜੇ ਨੂੰ ਡਾਊਨਲੋਡ ਕਰ ਸਕਣਗੇ।
PSEB 10ਵੀਂ ਦਾ ਨਤੀਜਾ ਇੰਝ ਕਰੋ ਚੈੱਕ-
- ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ PSEB ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਣਾ ਪਵੇਗਾ।
- ਇੱਥੇ ਹੋਮ ਪੇਜ ‘ਤੇ ਦਿਖਾਈ ਦੇਣ ਵਾਲੀ Result ਟੈਬ ‘ਤੇ ਕਲਿੱਕ ਕਰੋ।
- ਇਸ ਤੋਂ ਬਾਅਦ ਇੱਕ ਨਵਾਂ ਪੇਜ ਖੁੱਲੇਗਾ।
- ਇੱਥੇ Result Window ਵਿੱਚ ਆਪਣਾ ਰੋਲ ਨੰਬਰ ਜਾਂ ਨਾਮ ਭਰੋ।
- ਹੁਣ ਤੁਹਾਡਾ ਪੰਜਾਬ ਬੋਰਡ 10ਵੀਂ ਦਾ ਨਤੀਜਾ ਸਕ੍ਰੀਨ ‘ਤੇ ਦਿਖਾਈ ਦੇਵੇਗਾ।
- ਤੁਸੀਂ ਪੰਜਾਬ ਬੋਰਡ 10ਵੀਂ ਦੇ ਨਤੀਜੇ ਨੂੰ ਡਾਊਨਲੋਡ ਕਰ ਸਕਦੇ ਹੋ ਅਤੇ ਅੱਗੋਂ ਲਈ ਇਸ ਦਾ ਪ੍ਰਿੰਟ ਆਊਟ ਕਢਵਾ ਕੇ ਆਪਣੇ ਕੋਲ ਰੱਖ ਸਕਦੇ ਹੋ।
ਵੀਡੀਓ ਲਈ ਕਲਿੱਕ ਕਰੋ -: